Tuesday, November 17, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Malwa

ਅਕਾਲੀ ਆਗੂ ਹਰਪ੍ਰੀਤ ਸਿੰਘ ਸਿਮਕ ਨੇ ਕੀਤੀ ਵਰਕਰਾਂ ਨਾਲ ਮੀਟਿੰਗ, ਪਾਰਟੀ ਨੂੰ ਮਜ਼ਬੂਤ ਕਰਨ ਦਾ ਦਿੱਤਾ ਸੱਦਾ

July 02, 2026 10:34 PM
Rozana Sehaj times
ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਰਪ੍ਰੀਤ ਸਿੰਘ ਸਿਮਕ ਪਿੰਡ ਦੁਲੇਆ ਵਿਖੇ ਪੰਚ ਪ੍ਰਦੀਪ ਸਿੰਘ ਦੇ ਗ੍ਰਹਿ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਪਾਰਟੀ ਨੂੰ ਪਿੰਡ ਪੱਧਰ ਤੋਂ ਹੋਰ ਮਜ਼ਬੂਤ ਕਰਨ ਅਤੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਹਰਪ੍ਰੀਤ ਸਿੰਘ ਸਿਮਕ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਲਈ ਸੰਘਰਸ਼ ਕਰਦਾ ਆਇਆ ਹੈ। ਉਨ੍ਹਾਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਹਿਤੈਸ਼ੀ ਸੋਚ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਇਕਜੁੱਟ ਹੋ ਕੇ ਕੰਮ ਕਰਨ। ਮੀਟਿੰਗ ਦੌਰਾਨ ਮੌਜੂਦ ਵਰਕਰਾਂ ਨੇ ਵੀ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦਾ ਭਰੋਸਾ ਦਿੱਤਾ ਅਤੇ ਆਗਾਮੀ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਸੰਕਲਪ ਲਿਆ। ਇਸ ਮੌਕੇ ਸਾਬਕਾ ਸਰਪੰਚ ਦਿਲਜੀਤ ਸਿੰਘ ਦੁਲੇਆ,ਬਹਾਦਰ ਸਿੰਘ ਕੈਂਡ, ਕੁਲਵੰਤ ਸਿੰਘ, ਤਨਵੀਰ ਸਿੰਘ,ਅਵਤਾਰ ਸਿੰਘ, ਸ਼ਮਸ਼ੇਰ ਸਿੰਘ, ਜਗਤਾਰ ਸਿੰਘ,ਦਲਵੀਰ ਸਿੰਘ,ਹਰਮਨਦੀਪ ਸਿੰਘ, ਗੁਰਜੀਤ ਗੱਗੀ, ਗੁਰਬਾਜ ਸਿੰਘ, ਹਰਮਨਜੋਤ ਸਿੰਘ ਅਤੇ ਪਾਰਟੀ ਦੇ ਹੋਰ ਆਗੂ, ਸੀਨੀਅਰ ਵਰਕਰ ਅਤੇ ਪਿੰਡ ਦੇ ਪਤਵੰਤੇ ਵੀ ਹਾਜ਼ਰ ਸਨ।

Have something to say? Post your comment

More in Malwa

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ