Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਕੌਮੀ ਡਾਕਟਰ ਦਿਵਸ ਮੌਕੇ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਡਾਕਟਰਾਂ ਦਾ ਸੂਬਾ ਪੱਧਰੀ ਪੁਰਸਕਾਰਾਂ ਨਾਲ ਸਨਮਾਨ

July 02, 2026 10:36 PM
Rozana Sehaj times

ਚੰਡੀਗੜ੍ਹ : ਮੈਡੀਕਲ ਪੇਸ਼ੇਵਰਾਂ ਦੀਆਂ ਅਣਥੱਕ ਸੇਵਾਵਾਂ ਨੂੰ ਮਾਨਤਾ ਦੇਣ ਲਈ ਅਹਿਮ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਮਿਉਂਸੀਪਲ ਭਵਨ ਵਿਖੇ ਰਾਸ਼ਟਰੀ ਡਾਕਟਰ ਦਿਵਸ ਮਨਾਉਣ ਲਈ ਕਰਵਾਏ ਰਾਜ ਪੱਧਰੀ ਡਾਕਟਰ ਪੁਰਸਕਾਰ ਸਮਾਰੋਹ ਵਿੱਚ ਸਰਕਾਰੀ ਅਤੇ ਨਿੱਜੀ ਖੇਤਰ ਦੇ 59  ਡਾਕਟਰਾਂ ਨੂੰ ਉਹਨਾਂ ਦੀ ਸ਼ਾਨਦਾਰ  ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਆਪਣੀ ਕਿਸਮ ਦੀ ਇਹ ਨਵੇਕਲੀ ਨੀਤੀ  ਵਧੀਆ ਕਰਗੁਜ਼ਾਰੀ  ਵਾਲੇ ਡਾਕਟਰਾਂ ਨੂੰ ਸਨਮਾਨਿਤ ਕਰਨ ਦਾ ਸੁਹਿਰਦ ਉਪਰਾਲਾ ਹੈ । ਇਸ ਸੰਸਥਾਗਤ ਅਤੇ ਯੋਗਤਾ-ਅਧਾਰਤ ਨੀਤੀ  ਤਹਿਤ ਸੂਬੇ ਦੇ ਸਿਹਤ ਵਿਭਾਗ, ਸਰਕਾਰੀ ਮੈਡੀਕਲ ਕਾਲਜਾਂ ਅਤੇ ਨਿੱਜੀ ਖੇਤਰ ਦੇ ਵਧੀਆ ਸੇਵਾਵਾਂ ਨਿਭਾਉਣ ਵਾਲੇ  ਡਾਕਟਰਾਂ ਨੂੰ ਸਨਮਾਨ ਪੱਤਰ ਅਤੇ ਯਾਦਗਾਰੀ ਚਿੰਨ੍ਹ ਦਿੱਤੇ ਗਏ। ਸਾਰੇ ਡਾਕਟਰਾਂ ਨੂੰ ਡਾਕਟਰ ਦਿਵਸ 'ਤੇ ਵਧਾਈ ਦਿੰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ (ਪੀਆਈਐਲਬੀਐਸ) ਦੇ ਡਾਇਰੈਕਟਰ ਡਾ. ਵੀਰੇਂਦਰ ਸਿੰਘ ਦਾ ਉਹਨਾਂ ਦੇ ਵੱਡਮੁਲੇ ਯੋਗਦਾਨ ਲਈ ਵਿਸ਼ੇਸ਼ ਤੌਰ 'ਤੇ ਜ਼ਿਕਰ ਕੀਤਾ । ਉਹਨਾਂ ਕਿਹਾ,"ਜਿਸ ਇਮਾਰਤ ਨੂੰ ਅਸਲ ਵਿੱਚ ਇੱਕ ਕਮਿਊਨਿਟੀ ਹੈਲਥ ਸੈਂਟਰ ਲਈ ਬਣਾਇਆ ਗਿਆ ਸੀ,  ਉਥੇ ਹੁਣ ਪੀਆਈਐਲਬੀਐਸ  ਹੈ, ਜਿੱਥੇ ਪਹਿਲਾ ਲੀਵਰ ਟ੍ਰਾਂਸਪਲਾਂਟ ਸਫਲਤਾਪੂਰਵਕ ਕੀਤਾ ਗਿਆ ਹੈI" ਉਨ੍ਹਾ  ਇਹ ਵੀ ਕਿਹਾ ਕਿ ਇੰਸਟੀਚਿਊਟ ਵਿੱਚ ਬਹੁਤ ਜਲਦ ਗੁਰਦੇ ਟ੍ਰਾਂਸਪਲਾਂਟ ਕਰਨ ਦੀ ਸਹੂਲਤ ਵੀ ਸ਼ੁਰੂ ਹੋ ਰਹੀ ਹੈ। ਸਿਹਤ ਮੰਤਰੀ ਨੇ ਹੋਮੀ ਭਾਬਾ ਕੈਂਸਰ ਹਸਪਤਾਲ ਦੇ ਡਾਇਰੈਕਟਰ ਡਾ. ਆਸ਼ੀਸ਼ ਗੁਲੀਆ ਦੀ , ਰਾਜ ਵਿੱਚ ਕੈਂਸਰ ਸਬੰਧੀ ਦੇਖਭਾਲ ਨੂੰ ਉੱਚ ਪੱਧਰ 'ਤੇ ਲਿਜਾਣ ਅਤੇ ਸ਼ੁਰੂਆਤੀ ਨਿਦਾਨ 'ਤੇ ਧਿਆਨ ਕੇਂਦਰਿਤ ਕਰਕੇ ਕੈਂਸਰ ਦੀ ਰੋਕਥਾਮ ਕਰਨ ਲਈ ਸ਼ਲਾਘਾ ਕੀਤੀ। ਇਸ ਤੋਂ ਇਲਾਵਾ ਡਾ. ਬਲਬੀਰ ਸਿੰਘ ਨੇ ਪ੍ਰਸਿੱਧ ਕਾਰਡੀਓਲੋਜਿਸਟ ਡਾ. ਬਿਸ਼ਵ ਮੋਹਨ ਅਤੇ ਨਿਊਰੋਲੋਜਿਸਟ ਡਾ. ਜੈਰਾਜ ਡੀ. ਪਾਂਡਿਅਨ ਦੀ, ਹੱਬ-ਐਂਡ-ਸਪੋਕ-ਅਧਾਰਿਤ ਪ੍ਰੋਜੈਕਟਾਂ - ਸਟੇਮੀ ਅਤੇ ਸਟ੍ਰੋਕ - ਨੂੰ ਸਫਲਤਾਪੂਰਵਕ ਚਲਾਉਣ ਲਈ ਪ੍ਰਸ਼ੰਸਾ ਕੀਤੀ। ਜ਼ਿਕਰਯੋਗ ਹੈ ਕਿ ਹੱਬ ਐਂਡ ਸਪੋਕ ਮਾਡਲ 'ਤੇ ਅਧਾਰਤ ਪੰਜਾਬ ਸਟੇਮੀ ਪ੍ਰੋਜੈਕਟ ਦਾ ਉਦੇਸ਼ ਦਿਲ ਦੇ ਦੌਰੇ ਦੇ ਮਰੀਜ਼ਾਂ ਨੂੰ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਇਲਾਜ ਪ੍ਰਦਾਨ ਕਰਨਾ ਹੈ, ਜਿਸ ਵਿੱਚ ਮੁੱਖ ਤੌਰ 'ਤੇ ਥ੍ਰੋਮੋਬੋਲਾਈਸਿਸ 'ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਇਸ ਜੀਵਨ-ਰੱਖਿਅਕ ਪਹਿਲਕਦਮੀ  ਤਹਿਤ ਟੈਨੈਕਟੇਪਲੇਸ ਇੰਜੈਕਸ਼ਨ, ਜੋ ਦਿਲ ਵਿੱਚ ਖੂਨ ਦੇ ਥੱਕਿਆਂ ਨੂੰ ਘੁਲਣ ਵਿੱਚ ਮਦਦ ਕਰਦਾ ਹੈ ਅਤੇ ਆਮ ਤੌਰ 'ਤੇ 25,000 ਤੋਂ 35,000 ਰੁਪਏ ਦੀ ਕੀਮਤ ਦਾ ਹੁੰਦਾ ਹੈ, ਮਰੀਜ਼ਾਂ ਨੂੰ ਪੂਰੀ ਤਰ੍ਹਾਂ ਮੁਫਤ ਦਿੱਤਾ ਜਾ ਰਿਹਾ ਹੈ। ਇਸੇ ਤਰ੍ਹਾਂ ਪੰਜਾਬ ਸਟ੍ਰੋਕ ਪ੍ਰੋਜੈਕਟ ਦਾ ਉਦੇਸ਼ ਇਸਕੇਮਿਕ ਸਟ੍ਰੋਕ ਤੋਂ ਪੀੜਤ ਸਟ੍ਰੋਕ ਮਰੀਜ਼ਾਂ ਨੂੰ ਮੁਫਤ ਮਕੈਨੀਕਲ ਥ੍ਰੋਮਬੈਕਟੋਮੀ ਪ੍ਰਦਾਨ ਕਰਨਾ ਹੈ। ਇਹ ਪ੍ਰੋਜੈਕਟ ਵੀ ਹੱਬ ਐਂਡ ਸਪੋਕ ਮਾਡਲ 'ਤੇ  ਅਧਾਰਤ ਹੈ, ਜਿਸ ਵਿੱਚ ਸੀ.ਐਮ. ਸੀ. ਲੁਧਿਆਣਾ ਨੂੰ ਕੇਂਦਰੀ ਹੱਬ ਅਤੇ ਤਿੰਨ ਜ਼ਿਲ੍ਹਾ ਹਸਪਤਾਲਾਂ ਨੂੰ ਸਪੋਕਸ ਵਜੋਂ ਵਰਤਿਆ ਜਾ ਰਿਹਾ ਹੈ। ਸਮਾਗਮ ਦੌਰਾਨ ਸਮੁੱਚੇ ਡਾਕਟਰੀ ਭਾਈਚਾਰੇ ਦੀ ਸ਼ਲਾਘਾ ਕਰਦੇ ਹੋਏ ਡਾ. ਬਲਬੀਰ ਸਿੰਘ ਨੇ ਡਾਕਟਰਾਂ ਨੂੰ ਗਲੋਬਲ ਰੋਲ ਮਾਡਲ ਕਿਹਾ।  ਉਨ੍ਹਾਂ ਕਿਹਾ ਕਿ ਭਾਵੇਂ ਕੋਈ ਵੀ ਮੁਸੀਬਤ ਆਵੇ - ਭਾਵੇਂ  ਹੜ੍ਹ ਹੋਣ, ਕੋਵਿਡ-19 ਹੋਵੇ  ਜਾਂ ਕੋਈ ਹੋਰ ਆਫ਼ਤ - ਡਾਕਟਰ ਹਮੇਸ਼ਾ ਲੋਕਾਂ ਦੀ ਸੇਵਾ ਲਈ ਮੋਹਰੀ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਮਰੀਜ਼ਾਂ ਨਾਲ ਹਮਦਰਦੀ ਨਾਲ ਪੇਸ਼ ਆਉਣ ਲਈ ਡਾਕਟਰਾਂ ਦਾ ਧੰਨਵਾਦ ਕੀਤਾ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਿਹਤ ਸਹੂਲਤਾਂ 'ਤੇ ਮਿਆਰੀ ਸਿਹਤ ਸੰਭਾਲ ਨੂੰ ਨਿੱਜੀ ਹਸਪਤਾਲਾਂ ਦੇ ਬਰਾਬਰ ਦਾ ਬਣਾਉਣ ਲਈ ਸਖ਼ਤ ਮਿਹਨਤ ਕਰ ਰਹੀ ਹੈ I ਉਹਨਾਂ ਦੁਹਰਾਇਆ  ਕਿ ਮਿਆਰੀ ਸਿਹਤ ਸੰਭਾਲ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦਾ ਵੀ ਇੱਕ ਬੁਨਿਆਦੀ ਅਧਿਕਾਰ ਹੈ। ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਬਹੁਤ ਜਲਦੀ ਇਸੇ ਤਰਾਂ    ਆਸ਼ਾ ਵਰਕਰਾਂ, ਪੈਰਾ -ਮੈਡੀਕਲ ਸਟਾਫ ਤੇ ਹੋਰ ਹੈਲਥ ਵਰਕਰਾਂ ਨੂੰ ਸਨਮਾਨਿਤ ਕਰਨ ਲਈ ਸੂਬਾ ਪੱਧਰੀ ਸਮਾਗਮ ਕਰਵਾਇਆ ਜਾਵੇਗਾI

Have something to say? Post your comment

More in Chandigarh

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਭਗਵੰਤ ਸਿੰਘ ਮਾਨ

ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ

ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਮਿਸ਼ਨ ਨੂੰ ਪੰਜਾਬ ਸਰਕਾਰ ਨੇ ਦਿੱਤੀ ਨਵੀਂ ਰਫ਼ਤਾਰ

ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ 'ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ