Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

July 02, 2026 10:40 PM
Rozana Sehaj times


ਚੰਡੀਗੜ੍ਹ : 
ਪੰਜਾਬ ਵਿਜੀਲੈਂਸ ਬਿਊਰੋ  ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਸਮਾਣਾ ਜ਼ਿਲ੍ਹਾ ਪਟਿਆਲਾ ਦੇ ਨਾਇਬ ਤਹਿਸੀਲਦਾਰ ਦੇ ਰੀਡਰ ਸੰਜੀਵ ਸਭਰਵਾਲ ਨੂੰ 6,000 ਰੁਪਏ  ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਕਿਹਾ ਕਿ ਉਕਤ ਦੋਸ਼ੀ ਨੂੰ ਪਿੰਡ ਢੈਂਥਲ ਤਹਿਸੀਲ ਸਮਾਣਾ ਜ਼ਿਲ੍ਹਾ ਪਟਿਆਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਭਰਾ ਨੇ ਆਪਣੇ ਪੁੱਤਰ ਨੂੰ ਵਿਦੇਸ਼ ਭੇਜਣ ਲਈ ਜਨ ਸਮਾਲ ਫਾਈਨਾਂਸ ਬੈਂਕ, ਪਟਿਆਲਾ ਤੋਂ 11 ਲੱਖ ਰੁਪਏ ਦਾ ਕਰਜ਼ਾ ਲਿਆ ਸੀI ਜਿਸ ਵਿੱਚ ਉਸ ਦਾ ਘਰ ਜ਼ਮਾਨਤ ਵਜੋਂ ਗਿਰਵੀ ਰੱਖਿਆ ਗਿਆ ਸੀ। ਇਹ ਕਰਜ਼ਾ 14,000 ਰੁਪਏ ਦੀਆਂ ਮਹੀਨਾਵਾਰ ਕਿਸ਼ਤਾਂ ਵਿੱਚ ਵਾਪਸ ਕੀਤਾ ਜਾ ਰਿਹਾ ਸੀ।  ਪਰ ਪਿਛਲੇ ਦੋ ਸਾਲਾਂ ਤੋਂ ਇਹਨਾਂ ਕਿਸ਼ਤਾਂ ਦਾ ਭੁਗਤਾਨ ਨਾ ਕਰਨ ਕਾਰਨ, ਐਸ. ਏ. ਆਰ. ਐਫ. ਏ.ਐਸ.ਆਈ. ਐਕਟ, 2002 ਦੀ ਧਾਰਾ 14 ਤਹਿਤ ਕਾਰਵਾਈ ਸ਼ੁਰੂ ਕੀਤੀ ਗਈ ਸੀ ਅਤੇ  ਜੋ ਇਸ ਸਮੇਂ ਨਾਇਬ ਤਹਿਸੀਲਦਾਰ-ਕਮ-ਕਾਰਜਕਾਰੀ ਮੈਜਿਸਟ੍ਰੇਟ, ਸਮਾਣਾ ਦੇ ਦਫ਼ਤਰ ਵਿੱਚ ਚੱਲ ਰਹੀ ਹੈ। ਨਤੀਜੇ ਵਜੋਂ, ਗਿਰਵੀ ਰੱਖੀ ਜਾਇਦਾਦ ਦਾ  ਕਬਜ਼ਾ ਲੈਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਬੁਲਾਰੇ ਨੇ ਅੱਗੇ ਕਿਹਾ ਕਿ ਜਦੋਂ ਸ਼ਿਕਾਇਤਕਰਤਾ ਸਮਾਣਾ ਵਿੱਚ ਨਾਇਬ ਤਹਿਸੀਲਦਾਰ ਦੇ ਦਫ਼ਤਰ ਗਿਆ, ਤਾਂ ਉਹ ਦੋਸ਼ੀ ਰੀਡਰ, ਸੰਜੀਵ ਸੱਭਰਵਾਲ ਨੂੰ ਮਿਲਿਆ। ਦੋਸ਼ੀ ਰੀਡਰ ਨੇ ਕੇਸ ਦੀ ਕਾਰਵਾਈ ਵਿੱਚ ਦੇਰੀ ਕਰਨ ਲਈ 25,000 ਦੀ ਰਿਸ਼ਵਤ ਦੀ ਮੰਗ ਕੀਤੀ। ਗੱਲਬਾਤ ਤੋਂ ਬਾਅਦ, ਦੋਸ਼ੀ 6,000 ਰੁਪਏ ਦੀ ਸ਼ੁਰੂਆਤੀ ਕਿਸ਼ਤ ਸਵੀਕਾਰ ਕਰਨ ਲਈ ਸਹਿਮਤ ਹੋ ਗਿਆI ਸ਼ਿਕਾਇਤਕਰਤਾ ਨੂੰ 06.07.2026 ਤੋਂ ਬਾਅਦ ਬਾਕੀ ਬਚੀ ਰਕਮ ਦਾ ਭੁਗਤਾਨ ਕਰਨ ਲਈ ਕਿਹਾ ਗਿਆ। ਗੈਰ-ਕਾਨੂੰਨੀ ਰਿਸ਼ਵਤ ਦਾ ਭੁਗਤਾਨ ਕਰਨ ਲਈ ਤਿਆਰ ਨਾ ਹੋਣ ਕਰਕੇ, ਸ਼ਿਕਾਇਤਕਰਤਾ ਨੇ ਵੀਬੀ ਰੇਂਜ ਪਟਿਆਲਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਟੀਮ ਨੇ ਦੋਸ਼ੀ ਰੀਡਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 6,000/- ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧ ਵਿੱਚ, ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

More in Chandigarh

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਭਗਵੰਤ ਸਿੰਘ ਮਾਨ

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ: ਡਾ. ਬਲਜੀਤ ਕੌਰ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ