Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

July 02, 2026 10:42 PM
Rozana Sehaj times

ਚੰਡੀਗੜ੍ਹ : ਜ਼ਮੀਨ ਮਾਲਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਅਤੇ ਜ਼ਮੀਨ ਐਕਵਾਇਰ ਕਰਨ ਦੌਰਾਨ ਕਿਸਾਨਾਂ ਨੂੰ ਵੱਧ ਲਾਭ ਦੇਣ ਦੇ ਉਦੇਸ਼ ਨਾਲ ਵੱਡਾ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਨੇ ਜ਼ਮੀਨ ਮਾਲਕਾਂ ਦੇ ਲਾਭਾਂ ਨਾਲ ਸਬੰਧਤ ਮੌਜੂਦਾ ਨੀਤੀ ਵਿੱਚ ਸੋਧਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਨਾਲ ਹੀ ਰਾਹਤ ਲਈ ਕਈ ਹੋਰ ਕਦਮਾਂ ਦੀ ਵੀ ਸ਼ੁਰੂਆਤ ਕੀਤੀ ਹੈ। ਇਹ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਜ਼ਮੀਨ ਐਕਵਾਇਰ ਦੌਰਾਨ ਜ਼ਮੀਨ ਮਾਲਕਾਂ ਲਈ ਵਧੇ ਹੋਏ ਲਾਭ ਬਾਰੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਕੈਬਨਿਟ ਨੇ ਜ਼ਮੀਨ ਮਾਲਕਾਂ ਲਈ ਰਿਹਾਇਸ਼ੀ ਅਤੇ ਵਪਾਰਕ ਪਲਾਟਾਂ ਦਾ ਏਰੀਆ ਵਧਾਉਣ ਲਈ ਸੋਧਾਂ ਨੂੰ ਮਨਜ਼ੂਰੀ ਦਿੱਤੀ ਹੈ, ਜਦਕਿ ਹਿੱਸੇਦਾਰਾਂ ਨੂੰ ਦਰਪੇਸ਼ ਚਿੰਤਾਵਾਂ ਅਤੇ ਅਮਲੀ ਮੁਸ਼ਕਲਾਂ ਨੂੰ ਹੱਲ ਕਰਨ ਲਈ 'ਆਓਸਟੀ ਪਾਲਿਸੀ' ਵਿੱਚ ਵੀ ਕਈ ਬਦਲਾਅ ਕੀਤੇ ਹਨ। ਸੋਧੇ ਹੋਏ ਨਿਯਮਾਂ ਅਨੁਸਾਰ ਲੈਂਡ ਪੂਲਿੰਗ ਤਹਿਤ ਰਿਹਾਇਸ਼ੀ ਅਤੇ ਵਪਾਰਕ ਸ਼੍ਰੇਣੀ ਦੀ ਚੋਣ ਕਰਨ ਵਾਲੇ ਜ਼ਮੀਨ ਮਾਲਕਾਂ ਨੂੰ ਪ੍ਰਤੀ ਏਕੜ 1,000 ਵਰਗ ਗਜ਼ ਦੇ ਰਿਹਾਇਸ਼ੀ ਪਲਾਟ ਮਿਲਦੇ ਰਹਿਣਗੇ, ਜਦੋਂ ਕਿ ਕਮਰਸ਼ੀਅਲ ਜਗ੍ਹਾ ਨੂੰ 200 ਵਰਗ ਗਜ਼ ਤੋਂ ਵਧਾ ਕੇ 210 ਵਰਗ ਗਜ਼ ਪ੍ਰਤੀ ਏਕੜ ਕਰ ਦਿੱਤਾ ਗਿਆ ਹੈ। ਜਿਹੜੇ ਲੋਕ ਸਿਰਫ਼ ਰਿਹਾਇਸ਼ੀ ਸ਼੍ਰੇਣੀ ਦੀ ਚੋਣ ਕਰਦੇ ਹਨ, ਉਨ੍ਹਾਂ ਨੂੰ ਹੁਣ 1,600 ਵਰਗ ਗਜ਼ ਦੀ ਬਜਾਏ 1,630 ਵਰਗ ਗਜ਼ ਪ੍ਰਤੀ ਏਕੜ ਮਿਲੇਗਾ, ਜਦੋਂ ਕਿ ਵਪਾਰਕ-ਸ਼੍ਰੇਣੀ ਦੇ ਪ੍ਰਾਜੈਕਟਾਂ ਲਈ ਵਪਾਰਕ ਜਗ੍ਹਾ 800 ਵਰਗ ਗਜ਼ ਤੋਂ ਵਧਾ ਕੇ 840 ਵਰਗ ਗਜ਼ ਪ੍ਰਤੀ ਏਕੜ ਕਰ ਦਿੱਤੀ ਗਈ ਹੈ। ਕੈਬਨਿਟ ਨੇ ਆਓਸਟੀ ਪਾਲਿਸੀ ਵਿੱਚ ਸੋਧਾਂ ਨੂੰ ਵੀ ਮਨਜ਼ੂਰੀ ਦਿੱਤੀ ਹੈ, ਜਿਸ ਤਹਿਤ ਉਹ ਜ਼ਮੀਨ ਮਾਲਕ ਜਿਨ੍ਹਾਂ ਦੀ ਇੱਕ ਏਕੜ ਜ਼ਮੀਨ ਐਕਵਾਇਰ ਕੀਤੀ ਜਾਂਦੀ ਹੈ, ਉਹ 200 ਵਰਗ ਗਜ਼ ਦੇ ਪਲਾਟ ਦੇ ਹੱਕਦਾਰ ਹੋਣਗੇ; ਜਿਨ੍ਹਾਂ ਦੀ ਐਕਵਾਇਰ ਕੀਤੀ ਜ਼ਮੀਨ ਇੱਕ ਏਕੜ ਤੋਂ ਵੱਧ ਅਤੇ 2.5 ਏਕੜ ਤੱਕ ਹੈ, ਉਨ੍ਹਾਂ ਨੂੰ 300 ਵਰਗ ਗਜ਼ ਦਾ ਪਲਾਟ ਮਿਲੇਗਾ; ਜਦਕਿ ਜਿਨ੍ਹਾਂ ਦੀ ਐਕਵਾਇਰ ਕੀਤੀ ਜ਼ਮੀਨ 2.5 ਏਕੜ ਤੋਂ ਵੱਧ ਹੈ, ਉਹ 500 ਵਰਗ ਗਜ਼ ਦੇ ਪਲਾਟ ਦੇ ਹੱਕਦਾਰ ਹੋਣਗੇ। ਕੈਬਨਿਟ ਨੇ ਛੋਟੇ ਕਿਸਾਨਾਂ ਲਈ ਵਿਸ਼ੇਸ਼ ਲੈਟਰ ਆਫ਼ ਇੰਟੈਂਟ ਦੀ ਵਿਵਸਥਾ ਨੂੰ ਵੀ ਮਨਜ਼ੂਰੀ ਦਿੱਤੀ ਹੈ ਅਤੇ 'ਸਹੂਲੀਅਤ ਸਰਟੀਫਿਕੇਟ' ਦੀ ਮਿਆਦ ਦੋ ਸਾਲ ਤੋਂ ਵਧਾ ਕੇ ਚਾਰ ਸਾਲ ਕਰ ਦਿੱਤੀ ਹੈ। ਇਸ ਤੋਂ ਇਲਾਵਾ ਇਸ ਨੀਤੀ ਤਹਿਤ ਵਿਕਸਤ ਪਲਾਟ ਲੈਣ ਵਾਲੇ ਅਸਲ ਜ਼ਮੀਨ ਮਾਲਕਾਂ ਨੂੰ ਰਜਿਸਟ੍ਰੇਸ਼ਨ ਜਾਂ ਕਨਵੈਨਸ ਡੀਡ ਦੇ ਸਮੇਂ ਸਟੈਂਪ ਡਿਊਟੀ ਜਾਂ ਹੋਰ ਖਰਚੇ ਨਹੀਂ ਦੇਣੇ ਪੈਣਗੇ। ਵਿਕਲਪਕ ਤੌਰ 'ਤੇ ਉਹ ਐਕਵਾਇਰ ਕੀਤੀ ਜ਼ਮੀਨ ਦੇ ਕੁਲੈਕਟਰ ਰੇਟ 'ਤੇ ਗਣਨਾ ਕੀਤੇ ਗਏ ਮੁੱਲ ਤੱਕ ਪੰਜਾਬ ਵਿੱਚ ਕਿਤੇ ਵੀ ਜ਼ਮੀਨ ਖਰੀਦਣ ਵੇਲੇ ਸਟੈਂਪ ਡਿਊਟੀ ਦੀ ਛੋਟ ਦਾ ਲਾਭ ਲੈ ਸਕਦੇ ਹਨ। ਯੋਗ ਜ਼ਮੀਨ ਮਾਲਕਾਂ ਨੂੰ ਇੱਕ ਤਰਜੀਹੀ ਟਿਊਬਵੈੱਲ ਕੁਨੈਕਸ਼ਨ ਵੀ ਮਿਲੇਗਾ, ਜਦੋਂ ਕਿ ਇਸ ਨੀਤੀ ਵਿੱਚ ਹਿੱਸਾ ਲੈਣ ਵਾਲੇ ਕਿਸਾਨ ਤਰਜੀਹੀ ਸਥਾਨਾਂ 'ਤੇ ਪਲਾਟਾਂ ਦੀ ਅਲਾਟਮੈਂਟ ਦੇ ਯੋਗ ਹੋਣਗੇ। ਇਸ ਦੌਰਾਨ ਪ੍ਰੈਸ ਕਾਨਫਰੰਸ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੌਜੂਦਾ ਨੀਤੀ ਸਬੰਧੀ ਜ਼ਮੀਨ ਮਾਲਕਾਂ ਅਤੇ ਹੋਰ ਹਿੱਸੇਦਾਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਸੀ ਅਤੇ ਉਨ੍ਹਾਂ ਦੇ ਸੁਝਾਵਾਂ ਤੇ ਚਿੰਤਾਵਾਂ ਨੂੰ ਮੁੱਖ ਰੱਖਦਿਆਂ ਇਨ੍ਹਾਂ ਸੋਧਾਂ ਨੂੰ ਪ੍ਰਵਾਨਗੀ ਦਿੱਤੀ ਹੈ। ਉਨ੍ਹਾਂ ਕਿਹਾ, "ਰਿਹਾਇਸ਼ੀ ਅਤੇ ਵਪਾਰਕ ਵਿਕਲਪ ਤਹਿਤ ਰਿਹਾਇਸ਼ੀ ਜਗ੍ਹਾ ਪ੍ਰਤੀ ਏਕੜ 1,000 ਵਰਗ ਗਜ਼ ਹੀ ਰਹੇਗੀ, ਜਦੋਂ ਕਿ ਵਪਾਰਕ ਜਗ੍ਹਾ 200 ਵਰਗ ਗਜ਼ ਤੋਂ ਵਧਾ ਕੇ 210 ਵਰਗ ਗਜ਼ ਪ੍ਰਤੀ ਏਕੜ ਕਰ ਦਿੱਤੀ ਗਈ ਹੈ। ਜੇ ਕੋਈ ਜ਼ਮੀਨ ਮਾਲਕ ਵਪਾਰਕ ਜਗ੍ਹਾ ਦੀ ਬਜਾਏ ਸਿਰਫ਼ ਰਿਹਾਇਸ਼ੀ ਪਲਾਟ ਦੀ ਚੋਣ ਕਰਦਾ ਹੈ ਤਾਂ ਰਿਹਾਇਸ਼ੀ ਜਗ੍ਹਾ 1,600 ਵਰਗ ਗਜ਼ ਤੋਂ ਵਧਾ ਕੇ 1,630 ਵਰਗ ਗਜ਼ ਪ੍ਰਤੀ ਏਕੜ ਕਰ ਦਿੱਤੀ ਗਈ ਹੈ।"

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ