Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ 'ਐਸ.ਆਈ.ਆਰ.' ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

July 02, 2026 10:45 PM
Rozana Sehaj times

ਚੰਡੀਗੜ੍ਹ : ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਪ੍ਰਕਿਰਿਆ ਨੂੰ ਹੋਰ ਸੁਖਾਲਾ ਬਣਾਉਣ ਅਤੇ ਨਾਗਰਿਕਾਂ ਲਈ ਬਿਨਾਂ ਕਿਸੇ ਵਿੱਤੀ ਬੋਝ ਦੇ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰਨ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਵੱਲੋਂ 1 ਜੁਲਾਈ ਤੋਂ 30 ਸਤੰਬਰ 2026 ਤੱਕ ਕਈ ਪ੍ਰਮੁੱਖ ਨਾਗਰਿਕ ਸੇਵਾਵਾਂ ਲਈ ਸਰਕਾਰੀ ਫ਼ੀਸਾਂ ਅਤੇ ਸਹੂਲਤ ਖ਼ਰਚੇ ਮੁਆਫ਼ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫ਼ੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਦੌਰਾਨ ਲਿਆ ਗਿਆ। ਐਸ.ਆਈ.ਆਰ. ਦੌਰਾਨ ਪ੍ਰਮੁੱਖ ਨਾਗਰਿਕ ਸੇਵਾਵਾਂ ਲਈ ਸਰਕਾਰੀ ਫ਼ੀਸਾਂ ਮੁਆਫ਼ ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਕੈਬਨਿਟ ਨੇ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਦੀ ਸਹੂਲਤ ਲਈ ਤਿੰਨ ਮਹੀਨਿਆਂ ਦੀ ਮਿਆਦ ਵਾਸਤੇ ਕਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਅਤੇ ਫੈਸਿਲੀਟੇਸ਼ਨ ਚਾਰਜਿਜ਼ ਮੁਆਫ਼ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ  ਤਹਿਤ ਜਿਨ੍ਹਾਂ ਜ਼ਰੂਰੀ ਨਾਗਰਿਕ ਸੇਵਾਵਾਂ ਵਿੱਚ ਛੋਟ ਦਿੱਤੀ ਜਾਵੇਗੀ , ਉਹਨਾਂ ਵਿੱਚ ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਜਨਮ ਸਰਟੀਫਿਕੇਟ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਡੁਪਲੀਕੇਟ ਸਰਟੀਫਿਕੇਟ ਜਾਰੀ ਕਰਨਾ ਆਦਿ ਸੇਵਾਵਾਂ ਸ਼ਾਮਲ ਹਨ। ਇਹ ਲਾਭ 1 ਜੁਲਾਈ ਤੋਂ 30 ਸਤੰਬਰ, 2026 ਤੱਕ ਸੇਵਾ ਕੇਂਦਰਾਂ, ਘਰ ਦੇ ਨੇੜੇ ਅਤੇ ਆਨਲਾਈਨ ਨਾਗਰਿਕ ਸੇਵਾਵਾਂ ਪੋਰਟਲ ਰਾਹੀਂ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸੇਵਾਵਾਂ ਲਈ ਉਪਲਬਧ ਹੋਵੇਗਾ।
ਸਬੰਧਿਤ ਪ੍ਰਸ਼ਾਸਕੀ ਵਿਭਾਗਾਂ ਨੂੰ ਫੈਸਲਾ ਲਾਗੂ ਕਰਨ ਲਈ ਸਾਰੀਆਂ ਜ਼ਰੂਰੀ ਸੂਚਨਾਵਾਂ, ਨਿਰਦੇਸ਼ ਅਤੇ ਸੰਚਾਲਨ ਦਿਸ਼ਾ-ਨਿਰਦੇਸ਼ ਜਾਰੀ ਕਰਨ ਲਈ ਅਧਿਕਾਰਤ ਕੀਤਾ ਗਿਆ ਹੈ। ਗੁੱਡ ਗਵਰਨੈਂਸ ਅਤੇ ਸੂਚਨਾ ਤਕਨਾਲੋਜੀ ਵਿਭਾਗ ਨੂੰ ਹੋਰ ਸਬੰਧਤ ਵਿਭਾਗਾਂ ਦੇ ਨਾਲ, ਪ੍ਰਸਤਾਵ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਲੋੜੀਂਦੀਆਂ ਸਾਰੀਆਂ ਕਾਰਵਾਈਆਂ ਕਰਨ ਲਈ ਵੀ ਅਧਿਕਾਰਤ ਕੀਤਾ ਗਿਆ ਹੈ। ਇਹਨਾਂ ਤਿੰਨ ਮਹੀਨਿਆਂ ਦੌਰਾਨ ਸਰਕਾਰੀ ਫੀਸਾਂ ਅਤੇ ਸਹੂਲਤ ਖ਼ਰਚਿਆਂ ਦੀ ਛੋਟ ਦੀ ਲਾਗਤ ਪੰਜਾਬ ਸਰਕਾਰ ਵੱਲੋਂ ਚੁੱਕੀ ਜਾਵੇਗੀ। ਇਸ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਕੀਤੀ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੋਧ ਦੇ ਨਤੀਜੇ ਵਜੋਂ ਵੱਡੀ ਗਿਣਤੀ ਵਿੱਚ ਨਾਗਰਿਕਾਂ ਨੂੰ ਸਬੰਧਤ ਅਧਿਕਾਰੀਆਂ ਦੇ ਸਾਹਮਣੇ ਜਮ੍ਹਾਂ ਕਰਾਉਣ ਲਈ ਰਿਹਾਇਸ਼ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਜਨਮ ਸਰਟੀਫਿਕੇਟ ਅਤੇ ਵਿਦਿਅਕ ਸਰਟੀਫਿਕੇਟ ਵਰਗੇ ਦਸਤਾਵੇਜ਼ਾਂ ਦੀ ਲੋੜ ਹੈ।  ਉਹਨਾਂ ਕਿਹਾ,"ਭਗਵੰਤ ਮਾਨ ਸਰਕਾਰ ਨੇ 1 ਜੁਲਾਈ ਤੋਂ 30 ਸਤੰਬਰ, 2026 ਤੱਕ ਇਨ੍ਹਾਂ ਸੇਵਾਵਾਂ ਲਈ ਸਰਕਾਰੀ ਫੀਸਾਂ ਅਤੇ ਸਹੂਲਤ ਖ਼ਰਚਿਆਂ ਨੂੰ ਮੁਆਫ਼ ਕਰਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਇਹ ਯਕੀਨੀ ਬਣਾਉਣ ਲਈ ਲਿਆ ਗਿਆ ਹੈ ਕਿ ਕਿਸੇ ਵੀ ਨਾਗਰਿਕ ਨੂੰ ਐਸ.ਆਈ.ਆਰ. ਪ੍ਰਕਿਰਿਆ ਦੌਰਾਨ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰਨ ਵੇਲੇ ਕੋਈ ਵਿੱਤੀ ਬੋਝ ਨਾ ਪਵੇ।"

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ