Tuesday, October 13, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਜੋਗਿੰਦਰ ਉਗਰਾਹਾਂ ਦੀ ਦੋ ਟੁੱਕ, ਕਿਸਾਨਾਂ ਦੀ ਮਰਜ਼ੀ ਬਿਨਾਂ ਜ਼ਮੀਨ ਨੂੰ ਹੱਥ ਲਾਇਆ ਤਾਂ ਹੋਵੇਗਾ ਤਿੱਖਾ ਸੰਘਰਸ਼

July 03, 2026 08:06 PM
Rozana Sehaj times
ਸੁਨਾਮ  : ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਵਿੱਚ ਕੀਤੇ ਗਏ ਬਦਲਾਵਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੇ ਆਰ-ਪਾਰ ਦੀ ਜੰਗ ਦਾ ਬਿਗੁਲ ਵਜਾ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚਾ ਨੇ ਭਗਵੰਤ ਮਾਨ ਸਰਕਾਰ ਨੂੰ ਸਖ਼ਤ ਲਹਿਜੇ ਵਿੱਚ ਲਲਕਾਰਦਿਆਂ ਸਪਸ਼ਟ ਕਰ ਦਿੱਤਾ ਹੈ ਕਿ "ਪੰਜਾਬ ਦੇ ਕਿਸਾਨ ਦੀ ਮਰਜ਼ੀ ਤੋਂ ਬਗੈਰ ਇੱਕ ਇੰਚ ਜ਼ਮੀਨ ਵੀ ਜਬਰੀ ਐਕੁਆਇਰ ਨਹੀਂ ਹੋਣ ਦਿੱਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਨਵੀਂ ਸੋਧੀ ਹੋਈ ਲੈਂਡ ਪੂਲਿੰਗ ਨੀਤੀ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਤਹਿਤ ਜ਼ਮੀਨ ਬਦਲੇ ਮਿਲਣ ਵਾਲੇ ਰਿਹਾਇਸ਼ੀ ਅਤੇ ਵਪਾਰਕ ਪਲਾਟਾਂ ਦੇ ਏਰੀਏ ਵਿੱਚ ਜੋ ਮਾਮੂਲੀ ਬਦਲਾਅ ਕੀਤੇ ਗਏ ਹਨ, ਉਨ੍ਹਾਂ ਵਿੱਚ ਕਮਰਸ਼ੀਅਲ ਪਲਾਟ ਪ੍ਰਤੀ ਏਕੜ ਬਦਲੇ ਪਹਿਲਾਂ ਮਿਲਣ ਵਾਲੇ 200 ਵਰਗ ਗਜ਼ ਨੂੰ ਵਧਾ ਕੇ 210 ਵਰਗ ਗਜ਼ ਕੀਤਾ ਗਿਆ ਹੈ। ਦੂਜੀ ਸ਼੍ਰੇਣੀ ਤਹਿਤ ਰਿਹਾਇਸ਼ੀ ਪਲਾਟ ਪਹਿਲਾਂ ਦੇ 1600 ਵਰਗ ਗਜ਼ ਤੋਂ ਵਧਾ ਕੇ 1630 ਵਰਗ ਗਜ਼ ਕੀਤਾ ਗਿਆ ਹੈ। ਪਹਿਲਾਂ ਦੇ 800 ਵਰਗ ਗਜ਼ ਤੋਂ ਵਧਾ ਕੇ 840 ਵਰਗ ਗਜ਼ ਕਰਨ ਦਾ ਫੈਸਲਾ ਹੋਇਆ ਹੈ। ਕਾਰਪੋਰੇਟ ਘਰਾਣਿਆਂ ਦੀ ਭੁੱਖੀ ਨਜ਼ਰ ਹੁਣ ਪੰਜਾਬ ਦੇ ਖੇਤੀਬਾੜੀ ਸੈਕਟਰ 'ਤੇ ਹੈ। ਉਹ ਪੂਰੇ ਖੇਤੀ ਸਿਸਟਮ ਨੂੰ ਆਪਣੇ ਕੰਟਰੋਲ ਵਿੱਚ ਲੈਕੇ ਕਿਸਾਨ ਨੂੰ ਬਰਬਾਦ ਕਰਨਾ ਚਾਹੁੰਦੇ ਹਨ।" ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਕਾਰਪੋਰੇਟਾਂ ਦੀ ਇਸ ਮੰਸ਼ਾ ਨੂੰ ਪੰਜਾਬ ਦਾ ਕਿਸਾਨ ਕਦੇ ਪੂਰਾ ਨਹੀਂ ਹੋਣ ਦੇਵੇਗਾ। ਸਰਕਾਰ ਚਾਹੇ ਜਿੰਨੀ ਮਰਜ਼ੀ ਤਾਕਤ ਲਾ ਲਵੇ, ਜ਼ਮੀਨਾਂ ਦੀ ਇਸ ਅੰਨ੍ਹੀ ਲੁੱਟ ਖ਼ਿਲਾਫ਼ ਕਿਸਾਨ ਕਿਸੇ ਵੀ ਪੱਧਰ 'ਤੇ ਵੱਡਾ ਅਤੇ ਤਿੱਖਾ ਅੰਦੋਲਨ ਵਿੱਢਣ ਲਈ ਪੂਰੀ ਤਰ੍ਹਾਂ ਤਿਆਰ ਹਨ।
 
 

Have something to say? Post your comment

More in Malwa

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ