Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਯੂਥ ਕਾਂਗਰਸ ਦੇ ਨਵ-ਚੁਣੇ ਆਗੂਆਂ ਦਾ ਹੈਰੀ ਮਾਨ ਵੱਲੋਂ ਸਨਮਾਨ, ਸੰਗਠਨ ਮਜ਼ਬੂਤ ਕਰਨ ਦਾ ਦਿੱਤਾ ਸੱਦਾ

July 03, 2026 08:15 PM
Rozana Sehaj times

 

ਸਨੌਰ : ਪੰਜਾਬ ਯੂਥ ਕਾਂਗਰਸ ਦੀਆਂ ਹਾਲ ਹੀ ਵਿੱਚ ਹੋਈਆਂ ਚੋਣਾਂ ਵਿੱਚ ਵੱਖ-ਵੱਖ ਅਹੁਦਿਆਂ 'ਤੇ ਚੁਣੇ ਗਏ ਆਗੂਆਂ ਦਾ ਅੱਜ ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਹਰਿਦਰਪਾਲ ਸਿੰਘ ਹੈਰੀ ਮਾਨ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। ਸਨਮਾਨਿਤ ਹੋਣ ਵਾਲਿਆਂ ਵਿੱਚ ਸਰਬਪ੍ਰੀਤ ਸਿੰਘ ਘਲੋੜੀ (ਸਟੇਟ ਜਨਰਲ ਸਕੱਤਰ), ਪਰਨਵ ਗੋਇਲ (ਮੀਤ ਪ੍ਰਧਾਨ, ਜ਼ਿਲ੍ਹਾ ਪਟਿਆਲਾ ਦਿਹਾਤੀ), ਅਮਨ ਥਿੰਦ (ਵਾਈਸ ਪ੍ਰਧਾਨ, ਹਲਕਾ ਸਨੌਰ), ਗੁਰਪ੍ਰੀਤ ਸਿੰਘ (ਪ੍ਰਧਾਨ, ਬਲਾਕ ਸਨੌਰ), ਜਸ਼ਨਦੀਪ ਸਿੰਘ (ਜ਼ਿਲ੍ਹਾ ਸਕੱਤਰ), ਜਿੰਮੀ ਸ਼ਰਮਾ (ਸਕੱਤਰ, ਸਨੌਰ) ਅਤੇ ਗੁਰਮੁਖ ਸਿੰਘ (ਸਕੱਤਰ, ਸਨੌਰ) ਸ਼ਾਮਲ ਸਨ। ਇਸ ਮੌਕੇ ਸਰਬਪ੍ਰੀਤ ਸਿੰਘ ਘਲੋੜੀ ਨੇ ਕਿਹਾ ਕਿ ਯੂਥ ਕਾਂਗਰਸ ਦੀ ਨਵੀਂ ਟੀਮ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਪੂਰੀ ਤਨਦੇਹੀ ਨਾਲ ਕੰਮ ਕਰੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂ ਟੀਮ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉਤਰੇਗੀ ਅਤੇ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਏਗੀ। ਇਸ ਮੌਕੇ ਚੇਅਰਮੈਨ ਅਸ਼ਵਨੀ ਕੁਮਾਰ ਬੱਤਾ,ਚਰਨਜੀਤ ਸਿੰਘ ਜੱਜ ਸਰਪੰਚ, ਮਹਿਕ ਰਣਜੀਤ ਸਿੰਘ ਨੈਣਾਂ ਤੇ ਹੋਰ।

Have something to say? Post your comment