Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਘਰ-ਘਰ ਪਹੁੰਚਾਇਆ ਜਾਵੇਗਾ ਬਚਾਅ ਦਾ ਸੰਦੇਸ਼

July 03, 2026 08:24 PM
Rozana Sehaj times
 
ਫਰੀਦਕੋਟ  :  ਬਾਰਿਸ਼ਾਂ ਦੇ ਮੌਸਮ ਦੌਰਾਨ ਡੇਂਗੂ ਦੇ ਸੰਭਾਵਿਤ ਖ਼ਤਰੇ ਨੂੰ ਧਿਆਨ ਵਿੱਚ ਰੱਖਦਿਆਂ ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵੱਲੋਂ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਆਸ਼ਾ ਵਰਕਰਾਂ ਨੂੰ ਡੇਂਗੂ ਰੋਕਥਾਮ ਸਬੰਧੀ ਵਿਸ਼ੇਸ਼ ਸਿਖਲਾਈ ਦਿੱਤੀ ਗਈ। ਸਿਖਲਾਈ ਦਾ ਮੁੱਖ ਉਦੇਸ਼ ਆਸ਼ਾ ਵਰਕਰਾਂ ਨੂੰ ਆਪਣੇ ਖੇਤਰ ਵਿੱਚ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕਰਨ ਅਤੇ ਮੱਛਰ ਦੀ ਪੈਦਾਵਾਰ ਨੂੰ ਰੋਕਣ ਲਈ ਪ੍ਰੇਰਿਤ ਕਰਨਾ ਹੈ। ਇਸ ਮੌਕੇ ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਡਾ. ਪ੍ਰਭਦੀਪ ਸਿੰਘ ਚਾਵਲਾ, ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਸੁਧੀਰ ਧੀਰ ਅਤੇ ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਲਖਵਿੰਦਰ ਕੈਂਥ ਨੇ ਦੱਸਿਆ ਕਿ ਡੇਂਗੂ ਦੀ ਰੋਕਥਾਮ ਵਿੱਚ ਆਸ਼ਾ ਵਰਕਰਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਕਿਉਂਕਿ ਉਹ ਸਿੱਧੇ ਤੌਰ 'ਤੇ ਲੋਕਾਂ ਨਾਲ ਜੁੜੀਆਂ ਹੋਈਆਂ ਹਨ। ਉਹ ਘਰ-ਘਰ ਜਾ ਕੇ ਪਰਿਵਾਰਾਂ ਨੂੰ ਡੇਂਗੂ ਦੇ ਲੱਛਣਾਂ, ਬਚਾਅ ਦੇ ਉਪਾਵਾਂ ਅਤੇ ਆਪਣੇ ਆਲੇ-ਦੁਆਲੇ ਖੜ੍ਹੇ ਪਾਣੀ ਨੂੰ ਖਤਮ ਕਰਨ ਲਈ ਪ੍ਰੇਰਿਤ ਕਰਨਗੀਆਂ। ਅਜਿਹੇ ਲੱਛਣ ਦਿਖਾਈ ਦੇਣ 'ਤੇ ਤੁਰੰਤ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਵਿੱਚ ਜਾਂਚ ਕਰਵਾਈ ਜਾਵੇ। ਡੇਂਗੂ ਦੀ ਜਾਂਚ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਉਪਲਬਧ ਹੈ। ਸਿਹਤ ਵਿਭਾਗ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ "ਹਰ ਸ਼ੁੱਕਰਵਾਰ, ਦਸ ਮਿੰਟ ਆਪਣੇ ਘਰ ਅਤੇ ਆਲੇ-ਦੁਆਲੇ ਦੀ ਜਾਂਚ ਲਈ ਜ਼ਰੂਰ ਕੱਢੋ", ਕਿਉਂਕਿ ਡੇਂਗੂ ਦਾ ਸਭ ਤੋਂ ਪ੍ਰਭਾਵਸ਼ਾਲੀ ਇਲਾਜ ਇਸ ਦੀ ਰੋਕਥਾਮ ਹੀ ਹੈ।
 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ