Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਅਕਾਲ ਤਖ਼ਤ ਸਾਹਿਬ ਤੋਂ ਨਹੀਂ, ਜਥੇਦਾਰ ਸਾਹਿਬ ਤੋਂ ਮਿਲੇ ਸੁਝਾਅ : ਸੰਧਵਾਂ

July 03, 2026 08:31 PM
Rozana Sehaj times
 
ਸੁਨਾਮ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ੁੱਕਰਵਾਰ ਨੂੰ ਸੁਨਾਮ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਪਸ਼ਟ ਕੀਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਵਿੱਚ ਅਕਾਲ ਤਖ਼ਤ ਸਾਹਿਬ ਵੱਲੋਂ ਕੋਈ ਸਿੱਧੇ ਨਿਰਦੇਸ਼ ਨਹੀਂ, ਸਗੋਂ ਸਿੰਘ ਸਾਹਿਬ (ਜਥੇਦਾਰ) ਵੱਲੋਂ ਅਹਿਮ ਸੁਝਾਅ ਮਿਲੇ ਹਨ, ਜਿਨ੍ਹਾਂ 'ਤੇ ਸਰਕਾਰ ਗੰਭੀਰਤਾ ਨਾਲ ਵਿਚਾਰ ਕਰੇਗੀ ਅਤੇ ਲੋੜ ਪੈਣ 'ਤੇ ਕਾਨੂੰਨ ਵਿੱਚ ਲੋੜੀਂਦੀ ਸੋਧ ਵੀ ਕੀਤੀ ਜਾਵੇਗੀ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸੁਨਾਮ ਵਿਖੇ ਸਾਬਕਾ ਮੰਤਰੀ ਸਵਰਗੀ ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਕਰਨ ਲਈ ਪੁੱਜੇ ਸਨ। ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਸਭ ਤੋਂ ਉੱਪਰ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਗੁਰੂ ਹਰਗੋਬਿੰਦ ਸਾਹਿਬ ਵੱਲੋਂ ਸਿਰਜਿਆ ਮਹਾਨ ਤਖ਼ਤ ਹੈ। ਉੱਥੇ ਜਾ ਕੇ ਸਰਕਾਰ ਜਾਂ ਕਿਸੇ ਵਿਧਾਇਕ ਦਾ ਮਕਸਦ ਕੋਈ ਵਾਦ-ਵਿਵਾਦ ਖੜ੍ਹਾ ਕਰਨਾ ਨਹੀਂ ਸੀ, ਸਗੋਂ ਸੰਸਥਾ ਅੱਗੇ ਸਿਰ ਝੁਕਾਉਣਾ ਸੀ। ਉਨ੍ਹਾਂ ਗੁਰੂ ਸਾਹਿਬ ਦੇ ਫ਼ਲਸਫ਼ੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਜਦੋਂ ਵੀ ਕੋਈ ਦੁਵਿਧਾ ਜਾਂ ਮਤਭੇਦ ਹੋਵੇ, ਤਾਂ ਇਕੱਠੇ ਬੈਠ ਕੇ ਵਿਚਾਰ-ਵਟਾਂਦਰਾ ਕਰਨਾ ਹੀ ਸਭ ਤੋਂ ਉੱਤਮ ਤਰੀਕਾ ਹੈ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਦਿੱਤੇ ਗਏ ਇੱਕ ਮਹੀਨੇ ਦੇ ਸਮੇਂ ਦੇ ਅੰਦਰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੇ ਸਵਾਲ 'ਤੇ ਸਪੀਕਰ ਨੇ ਕਿਹਾ ਕਿ ਸੈਸ਼ਨ ਕਦੋਂ ਬੁਲਾਉਣਾ ਹੈ, ਇਹ ਫ਼ੈਸਲਾ ਪੂਰੀ ਤਰ੍ਹਾਂ ਪੰਜਾਬ ਸਰਕਾਰ ਅਤੇ ਕੈਬਨਿਟ ਨੇ ਲੈਣਾ ਹੈ, ਪਰ ਬਤੌਰ ਸਪੀਕਰ ਉਹ ਆਪਣੀ ਤਰਫ਼ੋਂ ਹਰ ਸਥਿਤੀ ਅਤੇ ਸੈਸ਼ਨ ਦੀ ਕਾਰਵਾਈ ਲਈ ਪੂਰੀ ਤਰ੍ਹਾਂ ਤਿਆਰ ਹਨ। 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ