Sunday, October 11, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਡਾ. ਬਲਬੀਰ ਸਿੰਘ ਨੇ ਆਟੀਜ਼ਮ ਅਤੇ ਨਿਊਰੋਡਿਵੈਲਪਮੈਂਟਲ ਡਿਸਆਰਡਰਜ਼ ਸੈਂਟਰ ਆਫ਼ ਐਕਸੀਲੈਂਸ ਦਾ ਕੀਤਾ ਦੌਰਾ

July 03, 2026 08:44 PM
Rozana Sehaj times
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡਾ. ਭੀਮ ਰਾਓ ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੁਆਰਾ ਮੋਹਾਲੀ ਵਿਖੇ ਸਥਾਪਿਤ ਆਟੀਜ਼ਮ ਅਤੇ ਨਿਊਰੋਡਿਵੈਲਪਮੈਂਟਲ ਡਿਸਆਰਡਰਜ਼ ਸੈਂਟਰ ਆਫ਼ ਐਕਸੀਲੈਂਸ ਦਾ ਦੌਰਾ ਕਰਕੇ ਕੇਂਦਰ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਦੌਰੇ ਦੌਰਾਨ ਸਿਹਤ ਮੰਤਰੀ ਨੇ ਆਟੀਜ਼ਮ ਸਪੈਕਟ੍ਰਮ ਡਿਸਆਰਡਰ, ਏ.ਡੀ.ਐੱਚ.ਡੀ., ਬੌਧਿਕ ਅਪੰਗਤਾ, ਸਿੱਖਣ ਸੰਬੰਧੀ ਦਿੱਕਤਾਂ, ਸੇਰੇਬ੍ਰਲ ਪਾਲਸੀ ਅਤੇ ਹੋਰ ਨਿਊਰੋਡਿਵੈਲਪਮੈਂਟਲ ਸਮੱਸਿਆਵਾਂ ਨਾਲ ਜੂਝ ਰਹੇ ਬੱਚਿਆਂ ਲਈ ਕੇਂਦਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੂੰ ਕੇਂਦਰ ਵੱਲੋਂ ਵਿਕਾਸਾਤਮਕ ਮੁਲਾਂਕਣ, ਮਨੋਵਿਗਿਆਨਕ ਜਾਂਚ, ਸਪੀਚ ਥੈਰੇਪੀ, ਆਕਿਊਪੇਸ਼ਨਲ ਥੈਰੇਪੀ, ਫਿਜ਼ਿਓਥੈਰੇਪੀ, ਮਾਪਿਆਂ ਦੀ ਕਾਊਂਸਲਿੰਗ, ਅਰਲੀ ਇੰਟਰਵੈਂਸ਼ਨ ਅਤੇ ਸਕੂਲ-ਤਿਆਰੀ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ ਗਈ। ਡਾ. ਬਲਬੀਰ ਸਿੰਘ ਨੇ ਕੇਂਦਰ ਵਿੱਚ ਇਲਾਜ ਪ੍ਰਾਪਤ ਕਰ ਰਹੇ ਬੱਚਿਆਂ ਦੇ ਮਾਪਿਆਂ ਨਾਲ ਵੀ ਗੱਲਬਾਤ ਕੀਤੀ। ਮਾਪਿਆਂ ਨੇ ਦੱਸਿਆ ਕਿ ਨਿੱਜੀ ਖੇਤਰ ਵਿੱਚ ਅਜਿਹੀਆਂ ਵਿਸ਼ੇਸ਼ ਸੇਵਾਵਾਂ 'ਤੇ ਹਰ ਮਹੀਨੇ 30 ਹਜ਼ਾਰ ਤੋਂ 50 ਹਜ਼ਾਰ ਰੁਪਏ ਤੱਕ ਦਾ ਖਰਚਾ ਆਉਂਦਾ ਹੈ, ਜਦਕਿ ਸਰਕਾਰ ਵੱਲੋਂ ਮੋਹਾਲੀ ਵਿਖੇ ਇਹ ਸਾਰੀਆਂ ਸੇਵਾਵਾਂ ਮੁਫ਼ਤ ਉਪਲਬਧ ਹਨ, ਜਿਸ ਨਾਲ ਪਰਿਵਾਰਾਂ ਨੂੰ ਵੱਡੀ ਆਰਥਿਕ ਰਾਹਤ ਮਿਲ ਰਹੀ ਹੈ। ਉਨ੍ਹਾਂ ਨੇ ਕੇਂਦਰ ਦੇ ਬਾਲ-ਅਨੁਕੂਲ ਮਾਹੌਲ ਅਤੇ ਮਾਹਿਰਾਂ ਵੱਲੋਂ ਦਿੱਤੀ ਜਾ ਰਹੀ ਸਮਰਪਿਤ ਦੇਖਭਾਲ ਦੀ ਵੀ ਸਰਾਹਨਾ ਕੀਤੀ। ਇਸ ਕੇਂਦਰ ਦੀ ਟੀਮ ਨੇ ਸਿਹਤ ਮੰਤਰੀ ਦਾ ਸਹਿਯੋਗ ਅਤੇ ਹੌਸਲਾ-ਅਫ਼ਜ਼ਾਈ ਲਈ ਧੰਨਵਾਦ ਪ੍ਰਗਟ ਕਰਦਿਆਂ ਪੰਜਾਬ ਵਿੱਚ ਆਟੀਜ਼ਮ ਅਤੇ ਨਿਊਰੋਡਿਵੈਲਪਮੈਂਟਲ ਦੇਖਭਾਲ ਦੇ ਖੇਤਰ ਵਿੱਚ ਇਸ ਕੇਂਦਰ ਨੂੰ ਇੱਕ ਮਾਡਲ ਸੰਸਥਾ ਵਜੋਂ ਵਿਕਸਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ।
 
 

Have something to say? Post your comment

More in Chandigarh

ਪੰਜਾਬ ਸਰਕਾਰ ਦਾ ਸਮਾਜਿਕ ਸੁਰੱਖਿਆ ਕਵਚ ਹੋਰ ਮਜ਼ਬੂਤ : ਡਾ. ਬਲਜੀਤ ਕੌਰ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 57 ਕੈਡਿਟਾਂ ਵੱਲੋਂ ਐੱਨ.ਡੀ.ਏ.(II) ਲਿਖਤੀ ਪ੍ਰੀਖਿਆ ਪਾਸ

ਗੈਂਗਸਟਰਾਂ 'ਤੇ ਵਾਰ ਦਾ 263ਵਾਂ ਦਿਨ: ਪੰਜਾਬ ਪੁਲਿਸ ਵੱਲੋਂ 568 ਥਾਈਂ ਛਾਪੇਮਾਰੀ; 218 ਕਾਬੂ 

ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ