Wednesday, October 14, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

July 03, 2026 08:47 PM
Rozana Sehaj times

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਜ਼ੁਰਗਾਂ ਦੇ ਸਤਿਕਾਰ, ਸੁਰੱਖਿਆ ਅਤੇ ਭਲਾਈ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਵਿੱਚ ‘ਐਲਡਰਲਾਈਨ 14567’ (Elderline 14567) ਰਾਹੀਂ ਬਜ਼ੁਰਗਾਂ ਲਈ ਸਹਾਇਤਾ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਨਾਲ ਸੀਨੀਅਰ ਸਿਟੀਜ਼ਨਾਂ ਨੂੰ ਸਮੇਂ ਸਿਰ ਸਹਾਇਤਾ, ਕਾਨੂੰਨੀ ਮਾਰਗਦਰਸ਼ਨ ਅਤੇ ਕਈ ਹੋਰ ਜ਼ਰੂਰੀ ਸੇਵਾਵਾਂ ਆਸਾਨੀ ਨਾਲ ਮਿਲ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ‘ਐਲਡਰਲਾਈਨ 14567’ ਪੰਜਾਬ ਦੇ ਬਜ਼ੁਰਗਾਂ ਲਈ ਇੱਕ ਭਰੋਸੇਮੰਦ ਸਹਾਰਾ ਬਣ ਕੇ ਉੱਭਰੀ ਹੈ, ਜਿਸ ਤਹਿਤ ਹੁਣ ਤੱਕ ਸੂਬੇ ਭਰ ਵਿੱਚੋਂ 2.5 ਲੱਖ ਤੋਂ ਵੱਧ ਕਾਲਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਸ ਹੈਲਪਲਾਈਨ ਨੇ 91 ਬੇਸਹਾਰਾ ਬਜ਼ੁਰਗਾਂ ਨੂੰ ਸਫ਼ਲਤਾਪੂਰਵਕ ਰੈਸਕਿਊ ਕਰਕੇ (ਬਚਾ ਕੇ) ਉਨ੍ਹਾਂ ਦੇ ਪਰਿਵਾਰਾਂ ਨਾਲ ਮਿਲਾਇਆ ਹੈ। ਇਸ ਦੇ ਨਾਲ ਹੀ ਬਜ਼ੁਰਗਾਂ ਨਾਲ ਦੁਰਵਿਵਹਾਰ ਅਤੇ ਗੁਜ਼ਾਰਾ ਭੱਤੇ (ਮੇਨਟੇਨੈਂਸ) ਨਾਲ ਸਬੰਧਤ 1,000 ਤੋਂ ਵੱਧ ਮਾਮਲਿਆਂ ਨੂੰ ਸੁਲਝਾਉਣ ਵਿੱਚ ਮਦਦ ਕੀਤੀ ਹੈ, ਜਿਸ ਨਾਲ ਪੀੜਤ ਬਜ਼ੁਰਗਾਂ ਨੂੰ ਸਮੇਂ ਸਿਰ ਰਾਹਤ ਮਿਲੀ ਹੈ, ਉਨ੍ਹਾਂ ਦਾ ਮਾਣ-ਸਤਿਕਾਰ ਬਹਾਲ ਹੋਇਆ ਹੈ ਅਤੇ ਇਹ ਯਕੀਨੀ ਬਣਾਇਆ ਗਿਆ ਹੈ ਕਿ ਕਿਸੇ ਵੀ ਬਜ਼ੁਰਗ ਨੂੰ ਮੁਸ਼ਕਿਲ ਘੜੀ ਵਿੱਚ ਇਕੱਲਾ ਨਾ ਛੱਡਿਆ ਜਾਵੇ। ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦੇ ਮਜ਼ਬੂਤ ਸਤੰਭ ਹਨ ਅਤੇ ਉਹ ਹਮਦਰਦੀ, ਸਤਿਕਾਰ ਅਤੇ ਸੁਰੱਖਿਅਤ ਜੀਵਨ ਦੇ ਹੱਕਦਾਰ ਹਨ। ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਕੋਈ ਵੀ ਬਜ਼ੁਰਗ ਆਪਣੇ ਆਪ ਨੂੰ ਬੇਸਹਾਰਾ ਜਾਂ ਲਾਚਾਰ ਮਹਿਸੂਸ ਨਾ ਕਰੇ। ਉਨ੍ਹਾਂ ਕਿਹਾ ਕਿ ‘ਐਲਡਰਲਾਈਨ 14567’ ਸਿਰਫ਼ ਇੱਕ ਹੈਲਪਲਾਈਨ ਨਹੀਂ ਹੈ, ਸਗੋਂ ਇਹ ਬਜ਼ੁਰਗਾਂ ਲਈ ਭਰੋਸੇ, ਮਾਰਗਦਰਸ਼ਨ ਅਤੇ ਲੋੜ ਦੇ ਸਮੇਂ ਤੁਰੰਤ ਸਹਾਇਤਾ ਦਾ ਇੱਕ ਪੱਕਾ ਜ਼ਰੀਆ ਹੈ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਵਿੱਚ ਇਹ ‘ਐਲਡਰਲਾਈਨ 14567’ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਹੈਲਪਏਜ ਇੰਡੀਆ (HelpAge India) ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਸੋਸ਼ਲ ਡਿਫੈਂਸ (NISD) ਦੇ ਤਿਕੋਣੇ ਸਮਝੌਤੇ ਤਹਿਤ ਚਲਾਈ ਜਾ ਰਹੀ ਹੈ। ਇਹ ਟੋਲ-ਫ੍ਰੀ ਹੈਲਪਲਾਈਨ ਹਫ਼ਤੇ ਦੇ ਸੱਤੋਂ ਦਿਨ ਸਵੇਰੇ 8:00 ਵਜੇ ਤੋਂ ਰਾਤ 8:00 ਵਜੇ ਤੱਕ ਕੰਮ ਕਰਦੀ ਹੈ, ਜਿੱਥੇ ਸਿਖਲਾਈ ਪ੍ਰਾਪਤ ਅਤੇ ਸੰਵੇਦਨਸ਼ੀਲ ਕਾਲ ਅਫ਼ਸਰ ਬਜ਼ੁਰਗਾਂ ਨੂੰ ਤੁਰੰਤ ਸਹਾਇਤਾ ਅਤੇ ਮਾਰਗਦਰਸ਼ਨ ਪ੍ਰਦਾਨ ਕਰਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਹ ਹੈਲਪਲਾਈਨ ਬੁਢਾਪਾ ਪੈਨਸ਼ਨ ਅਤੇ ਹੋਰ ਸਰਕਾਰੀ ਭਲਾਈ ਸਕੀਮਾਂ ਬਾਰੇ ਮੁਕੰਮਲ ਜਾਣਕਾਰੀ, ਪੇਸ਼ੇਵਰ ਕੌਂਸਲਿੰਗ (ਸਲਾਹ-ਮਸ਼ਵਰਾ), ਕਾਨੂੰਨੀ ਸਹਾਇਤਾ, ਬੇਘਰ ਬਜ਼ੁਰਗਾਂ ਦਾ ਬਚਾਅ ਤੇ ਮੁੜ-ਵਸੇਬਾ ਕਰਨ ਦੇ ਨਾਲ-ਨਾਲ 'ਮਾਪਿਆਂ ਅਤੇ ਸੀਨੀਅਰ ਸਿਟੀਜ਼ਨਾਂ ਦੀ ਦੇਖਭਾਲ ਅਤੇ ਭਲਾਈ ਐਕਟ, 2007' ਤਹਿਤ ਗਠਿਤ ਜ਼ਿਲ੍ਹਾ ਟ੍ਰਿਬਿਊਨਲਾਂ ਰਾਹੀਂ ਬਜ਼ੁਰਗਾਂ ਨਾਲ ਹੁੰਦੇ ਦੁਰਵਿਵਹਾਰ, ਅਣਗਹਿਲੀ ਅਤੇ ਗੁਜ਼ਾਰਾ ਭੱਤੇ ਦੇ ਮਾਮਲਿਆਂ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀ ਹੈ।
ਡਾ. ਬਲਜੀਤ ਕੌਰ ਨੇ ਸੀਨੀਅਰ ਸਿਟੀਜ਼ਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਉਨ੍ਹਾਂ ਨੂੰ ਕਿਸੇ ਸਹਾਇਤਾ ਦੀ ਲੋੜ ਹੋਵੇ, ਉਹ ਇਸ ਟੋਲ-ਫ੍ਰੀ ਹੈਲਪਲਾਈਨ ਨੰਬਰ 14567 ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਇੱਕ ਅਜਿਹੇ ਹਮਦਰਦ ਅਤੇ ਸੰਵੇਦਨਸ਼ੀਲ ਸਮਾਜ ਦੀ ਸਿਰਜਣਾ ਲਈ ਦ੍ਰਿੜ ਹੈ, ਜਿੱਥੇ ਹਰ ਬਜ਼ੁਰਗ ਪੂਰੀ ਸੁਰੱਖਿਆ, ਸਨਮਾਨ ਅਤੇ ਮਾਨਸਿਕ ਸ਼ਾਂਤੀ ਨਾਲ ਆਪਣਾ ਜੀਵਨ ਬਤੀਤ ਕਰ ਸਕੇ।

Have something to say? Post your comment

More in Chandigarh

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ

ਭਗਵੰਤ ਮਾਨ ਸਰਕਾਰ ਵੱਲੋਂ ਬੀ.ਕੇ.ਯੂ. (ਏਕਤਾ ਉਗਰਾਹਾਂ) ਨਾਲ ਲੰਬੀ ਮੀਟਿੰਗ; ਕਿਸਾਨਾਂ ਦੇ ਮਸਲਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ

ਗੈਂਗਸਟਰਾਂ 'ਤੇ ਵਾਰ ਦਾ 266ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 188 ਕਾਬੂ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਦਾ ਤਰਜੀਹੀ ਆਧਾਰ 'ਤੇ ਹੋਵੇਗਾ ਨਿਪਟਾਰਾ: ਡਾ. ਬਲਜੀਤ ਕੌਰ

ਜੈਵਿਕ ਖੇਤੀ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਕਲੀ ਉਤਪਾਦਾਂ ਦੀ ਰੋਕਥਾਮ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਘਟਾਉਣ ਲਈ ਮੋਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ

ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ 'ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ