Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ

July 03, 2026 08:53 PM
Rozana Sehaj times

ਚੰਡੀਗੜ੍ਹ : 
ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਅੱਜ ਇੱਥੇ ਮਗਸੀਪਾ ਵਿਖੇ ਇਨਵੈਸਟ ਪੰਜਾਬ, ਪੰਜਾਬ ਐਗਰੋ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਸਹਿਯੋਗ ਨਾਲ ਪੰਜਾਬ ਅਤੇ ਉਜ਼ਬੇਕਿਸਤਾਨ ਗਣਰਾਜ ਦਰਮਿਆਨ ਵਪਾਰ ਅਤੇ ਕਾਰੋਬਾਰੀ ਮੌਕਿਆਂ ਦੀ ਪੜਚੋਲ ਲਈ ਇੱਕ ਵਿਆਪਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਜ਼ਬੇਕਿਸਤਾਨ ਸਰਕਾਰ ਉੱਥੇ ਨਿਵੇਸ਼ ਚਾਹੁੰਦੀ ਹੈ। ਹਾਲਾਂਕਿ, ਪੰਜਾਬ ਦੇ ਉਤਪਾਦਾਂ ਦੀ ਉਜ਼ਬੇਕ ਬਾਜ਼ਾਰ ਵਿੱਚ ਅਨੁਕੂਲਤਾ ਨੂੰ ਪਰਖਣ ਲਈ ਸਥਾਨਕ ਬਾਜ਼ਾਰ ਦਾ ਵਿਸਥਾਰਪੂਰਵਕ ਸਰਵੇਖਣ ਕਰਨਾ ਪਹਿਲਾ ਅਤੇ ਅਹਿਮ ਕਦਮ ਹੋਵੇਗਾ। ਖੁਰਾਕ ਖੇਤਰ ਨੂੰ ਉਜ਼ਬੇਕਿਸਤਾਨ ਵਿੱਚ ਪੰਜਾਬ ਲਈ ਇੱਕ ਨਿਸ਼ਚਿਤ ਸ਼ੁਰੂਆਤੀ ਪਲੇਟਫਾਰਮ ਵਜੋਂ ਪਛਾਣਿਆ ਗਿਆ। 15,000 ਤੋਂ ਵੱਧ ਭਾਰਤੀ ਵਿਦਿਆਰਥੀਆਂ ਅਤੇ ਦੁਨੀਆ ਦੇ ਚੌਥੇ ਸਭ ਤੋਂ ਵੱਡੇ ਸੋਨੇ ਦੇ ਉਤਪਾਦਕ ਹੋਣ ਦੇ ਨਾਲ-ਨਾਲ ਐਲੂਮੀਨੀਅਮ ਵਰਗੇ ਦੁਰਲੱਭ ਧਾਤੂਆਂ ਨਾਲ ਭਰਪੂਰ ਹੋਣ ਕਾਰਨ, ਉਜ਼ਬੇਕਿਸਤਾਨ ਕੋਲ ਪੰਜਾਬ ਨਾਲ ਲੰਬੇ ਸਮੇਂ ਦੇ ਆਰਥਿਕ ਸਹਿਯੋਗ ਨੂੰ ਕਾਇਮ ਰੱਖਣ ਦੀ ਸਮਰੱਥਾ ਹੈ। ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਨੇ ਬਾਸਮਤੀ ਚੌਲ, ਖੇਤੀ ਮਸ਼ੀਨਰੀ, ਟਰੈਕਟਰ, ਮਸਾਲੇ, ਸਰ੍ਹੋਂ ਦਾ ਤੇਲ, ਪਾਮ ਤੇਲ, ਦੇਸੀ ਘਿਓ, ਚਾਹ ਪੱਤੀ, ਸਕਿਮਡ ਮਿਲਕ ਪਾਊਡਰ, ਤੁਪਕਾ ਸਿੰਚਾਈ, ਜਲ ਸਰੋਤ, ਨਵਿਆਉਣਯੋਗ ਊਰਜਾ ਅਤੇ ਸਭ ਤੋਂ ਮਹੱਤਵਪੂਰਨ ਮਾਰਕਫੈਡ ਤੇ ਮਿਲਕਫੈਡ ਦੇ ਪ੍ਰੋਸੈਸਡ ਫੂਡ ਦੇ ਨਿਰਯਾਤ ਦੀ ਸੰਭਾਵਨਾ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪ੍ਰੋਸੈਸਡ ਫੂਡ ਦਾ ਨਿਰਯਾਤ ਰਣਨੀਤਕ ਤੌਰ 'ਤੇ ਮਹੱਤਵਪੂਰਨ ਹੈ, ਕਿਉਂਕਿ ਉਜ਼ਬੇਕਿਸਤਾਨ ਕੋਲ ਕੱਚੇ ਮਾਲ ਦੀ ਕਾਫ਼ੀ ਮਾਤਰਾ ਮੌਜੂਦ ਹੈ, ਪਰ ਕੋਲਡ ਸਟੋਰੇਜ ਦੀਆਂ ਸਹੂਲਤਾਂ ਸੀਮਿਤ ਹਨ। ਮੀਟਿੰਗ ਦੌਰਾਨ ਪੰਜਾਬ ਤੋਂ ਨਿਰਯਾਤ ਕੀਤੇ ਜਾਣ ਵਾਲੇ ਮਾਲ ਦੇ ਡਿਸਚਾਰਜ ਪੋਰਟ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਤਾਸ਼ਕੰਦ ਤੋਂ ਵੀਡੀਓ ਕਾਨਫਰੰਸ ਰਾਹੀਂ ਸ਼ਾਮਲ ਹੋਏ ਏ.ਆਈ. ਮਾਹਿਰ, ਉਜ਼ਬੇਕਿਸਤਾਨ ਦੇ ਵੀਜ਼ਾ ਨਿਵਾਸੀ ਅਤੇ ਏ.ਕੇ.ਏ.ਸੀ.ਓ.ਆਰ.ਪੀ ਗਲੋਬਲ ਟੈਕ ਦੇ ਜਨਰਲ ਡਾਇਰੈਕਟਰ ਸ਼੍ਰੀ ਯੋਗੇਸ਼ ਕੁਮਾਰ ਨੇ ਕਿਹਾ ਕਿ ਮੱਧ ਏਸ਼ੀਆਈ ਬਾਜ਼ਾਰ ਪੰਜਾਬ ਲਈ ਇੱਕ ਨਵੀਂ ਅਤੇ ਆਸਵੰਦ ਸਰਹੱਦ ਹੈ। ਉਨ੍ਹਾਂ ਅੱਗੇ ਕਿਹਾ ਕਿ ਉਜ਼ਬੇਕਿਸਤਾਨ ਵਿੱਚ ਡਿਜੀਟਲ ਕ੍ਰਾਂਤੀ ਵੀ ਤੇਜ਼ੀ ਨਾਲ ਜ਼ੋਰ ਫੜ ਰਹੀ ਹੈ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਗੋਇਲ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ