Wednesday, October 14, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

July 03, 2026 08:59 PM
Rozana Sehaj times

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਰਿਵਾਇਤੀ ਖੇਤੀ ਤੋਂ ਬਾਗਬਾਨੀ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਬੜੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਇਸ ਉਦੇਸ਼ ਤਹਿਤ ਬਾਗ਼ਬਾਨੀ ਵਿਭਾਗ, ਪੰਜਾਬ ਵੱਲੋਂ ਸਟੇਟ ਪਲਾਨ ਸਕੀਮ ਅਧੀਨ ਕਿਸਾਨਾਂ ਨੂੰ ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਵਾਸਤੇ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਕਿਸਾਨ ਲਗਭਗ 2 ਲੱਖ ਰੁਪਏ ਦੀ ਲਾਗਤ ਨਾਲ ਇੱਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰ ਸਕਦੇ ਹਨ ਜਿਸ ’ਤੇ ਬਾਗ਼ਬਾਨੀ ਵਿਭਾਗ ਵੱਲੋਂ 40 ਫੀਸਦੀ ਸਬਸਿਡੀ, ਵੱਧ ਤੋਂ ਵੱਧ 80 ਹਜ਼ਾਰ ਰੁਪਏ ਤੱਕ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮਸ਼ਰੂਮ ਦੀ ਖੇਤੀ ਥੋੜ੍ਹੀ ਜ਼ਮੀਨ ਅਤੇ ਪਾਣੀ ਦੀ ਬਹੁਤ ਘੱਟ ਵਰਤੋਂ ਨਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਘੱਟ ਲਾਗਤ ਵਾਲੀ ਇਸ ਕਾਸ਼ਤਕਾਰੀ ਤੋਂ ਵਧੀਆ ਮੁਨਾਫ਼ਾ ਕਮਾਇਆ ਜਾ ਸਕਦਾ  ਹੈ। ਉਨ੍ਹਾ ਦੱਸਿਆ ਕਿ ਇੱਕ ਛੋਟਾ ਮਸ਼ਰੂਮ ਯੂਨਿਟ ਲਗਭਗ 1800 ਵਰਗ ਫੁੱਟ ਖੇਤਰ ਵਿੱਚ ਸਥਾਪਿਤ ਕੀਤਾ ਜਾ ਸਕਦਾ ਹੈ, ਇਸ ਲਈ ਛੋਟੇ ਕਿਸਾਨ ਵੀ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਾਗ਼ਬਾਨੀ ਖੇਤਰ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧੇ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਸਬਸਿਡੀ ਲੈਣ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਦਾ ਲਾਭ ਲੈਣ ਦੇ ਇੱਛੁਕ ਕਿਸਾਨ ਆਪਣੇ ਨਜ਼ਦੀਕੀ ਜ਼ਿਲ੍ਹਾ ਬਾਗ਼ਬਾਨੀ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਮਸ਼ਰੂਮ ਉਤਪਾਦਨ ਸਬੰਧੀ ਤਕਨੀਕੀ ਸਲਾਹ, ਸਿਖਲਾਈ ਅਤੇ ਹਰ ਸੰਭਵ ਜਾਣਕਾਰੀ ਵੀ ਮੁਹੱਈਆ ਕਰਵਾਈ ਜਾ ਰਹੀ

Have something to say? Post your comment

More in Chandigarh

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ

ਭਗਵੰਤ ਮਾਨ ਸਰਕਾਰ ਵੱਲੋਂ ਬੀ.ਕੇ.ਯੂ. (ਏਕਤਾ ਉਗਰਾਹਾਂ) ਨਾਲ ਲੰਬੀ ਮੀਟਿੰਗ; ਕਿਸਾਨਾਂ ਦੇ ਮਸਲਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ

ਗੈਂਗਸਟਰਾਂ 'ਤੇ ਵਾਰ ਦਾ 266ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 188 ਕਾਬੂ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਦਾ ਤਰਜੀਹੀ ਆਧਾਰ 'ਤੇ ਹੋਵੇਗਾ ਨਿਪਟਾਰਾ: ਡਾ. ਬਲਜੀਤ ਕੌਰ

ਜੈਵਿਕ ਖੇਤੀ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਕਲੀ ਉਤਪਾਦਾਂ ਦੀ ਰੋਕਥਾਮ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਘਟਾਉਣ ਲਈ ਮੋਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ

ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ 'ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ