Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਵਿਧਾਇਕ ਰੰਧਾਵਾ ਵੱਲੋਂ ਲੋਕ ਮਿਲਣੀ ਦੌਰਾਨ ਤਿੰਨ ਪਿੰਡਾਂ ਨੂੰ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ

July 03, 2026 09:04 PM
Rozana Sehaj times


ਲਾਲੜੂ : 
 ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਜੌਲਾ ਕਲਾਂ, ਜੌਲਾ ਖੁਰਦ ਅਤੇ ਮਲਕਪੁਰ ਦਾ ਦੌਰਾ ਕਰਕੇ ਪਿੰਡ ਵਾਸੀਆਂ ਨਾਲ ਰੂ-ਬ-ਰੂ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ, ਸਬੰਧਤ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਨਿਪਟਾਰੇ ਲਈ ਨਿਰਦੇਸ਼ ਦਿੱਤੇ ਅਤੇ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਦਾ ਭਰੋਸਾ ਦਿੱਤਾ। ਪਿੰਡ ਜੌਲਾ ਕਲਾਂ ਵਿਖੇ ਵਿਧਾਇਕ ਰੰਧਾਵਾ ਨੇ 26.86 ਲੱਖ ਰੁਪਏ ਦੀ ਲਾਗਤ ਨਾਲ ਗੰਦੇ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨ ਅਤੇ ਓਪਨ ਜਿਮ ਦਾ ਉਦਘਾਟਨ ਕਰਕੇ ਲੋਕ ਅਰਪਣ ਕੀਤਾ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਦਾ ਵਿਸਥਾਰ ਅਤੇ ਲੋਕਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਇਸ ਉਪਰੰਤ ਪਿੰਡ ਜੌਲਾ ਖੁਰਦ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਦੀਆਂ ਮੰਗਾਂ ਸੁਣਨ ਤੋਂ ਬਾਅਦ ਗਲੀਆਂ-ਨਾਲੀਆਂ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ 17 ਲੱਖ ਰੁਪਏ ਦੀ ਗ੍ਰਾਂਟ ਦਾ ਐਲਾਨ ਕੀਤਾ ਗਿਆ। ਇਸ ਮੌਕੇ ਪਿੰਡ ਨੂੰ ਲੰਬੇ ਸਮੇਂ ਬਾਅਦ 24 ਘੰਟੇ ਬਿਜਲੀ ਸਪਲਾਈ ਵਾਲੀ ਲਾਈਨ ਨਾਲ ਜੋੜੇ ਜਾਣ ਨੂੰ ਵੀ ਇਲਾਕੇ ਲਈ ਮਹੱਤਵਪੂਰਨ ਪ੍ਰਾਪਤੀ ਕਰਾਰ ਦਿੱਤਾ ਗਿਆ। ਪਿੰਡ ਮਲਕਪੁਰ ਵਿਖੇ ਵਿਧਾਇਕ ਨੇ 44 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਨ੍ਹਾਂ ਵਿੱਚ 25 ਲੱਖ ਰੁਪਏ ਦੀ ਪਾਈਪ ਲਾਈਨ, 15 ਲੱਖ ਰੁਪਏ ਦੀਆਂ ਗਲੀਆਂ-ਨਾਲੀਆਂ ਅਤੇ 4 ਲੱਖ ਰੁਪਏ ਦੀ ਲਾਗਤ ਨਾਲ ਸ਼ਮਸ਼ਾਨਘਾਟ ਦੇ ਵਿਕਾਸ ਕਾਰਜ ਸ਼ਾਮਲ ਹਨ। 

 
 

Have something to say? Post your comment

More in Chandigarh

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਭਗਵੰਤ ਸਿੰਘ ਮਾਨ

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ: ਡਾ. ਬਲਜੀਤ ਕੌਰ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ