Sunday, November 22, 2026
BREAKING NEWS
• ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ • ਅੰਤਰਰਾਸ਼ਟਰੀ ਗੀਤਾ ਮਹੋਤਸਵ ਬਣਿਆ ਵਿਸ਼ਵਵਿਆਪੀ ਅਧਿਆਤਮਿਕ ਚੇਤਨਾ ਦਾ ਮਜ਼ਬੂਤ ਮਾਧਿਅਮ : ਸਵਾਮੀ ਗਿਆਨਾਨੰਦ ਮਹਾਰਾਜ • ਪਹਿਲੀ ਵਾਰ ਭਾਰਤੀ ਹਵਾਈ ਸੈਨਾ ਅਤੇ ਇਸਰੋ ਵੱਲੋਂ ਪੁਰਸ਼ੋਤਮਪੁਰਾ ਬਾਗ ਵਿੱਚ ਲਗਾਈਆਂ ਜਾਣਗੀਆਂ ਪ੍ਰਦਰਸ਼ਨੀਆਂ • ਜੋਤੀਸਰ ਵਿੱਚ 16 ਦਸੰਬਰ ਨੂੰ ਹੋਵੇਗਾ ’ਪਾਂਚਜਨਯ-2026 ਅਫ਼ਰੀਕਾ-ਹਰਿਆਣਾ ਕੌਨਕਲੇਵ’ • ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ 18 ਤੋਂ 20 ਦਸੰਬਰ ਤੱਕ ਹੋਣਗੇ ਗੀਤਾ ਮਹਾਂਉਤਸਵ ਦੇ ਪ੍ਰੋਗਰਾਮ : ਸੈਣੀ • ਆਨਲਾਈਨ ਗੀਤਾ ਪ੍ਰਸ਼ਨੋਤਰੀ ਅਤੇ ਵਿਦਿਆਰਥੀਆਂ ਲਈ ਹੋਣਗੀਆਂ ਵੱਖ-ਵੱਖ ਮੁਕਾਬਲੇਬਾਜ਼ੀਆਂ • ਕੁਰੂਕਸ਼ੇਤਰ : 5 ਤੋਂ 25 ਦਸੰਬਰ ਤੱਕ ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਹੋਵੇਗਾ ਆਯੋਜਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

Malwa

ਕਿਸਾਨਾਂ ਨੇ ਡੀਏਪੀ, ਯੂਰੀਆ ਦੀ ਥੁੜ ਤੇ ਜਤਾਈ ਨਰਾਜ਼ਗੀ ਕਿਹਾ ਕਿਸਾਨਾਂ ਦੀ ਹੋ ਰਹੀ ਲੁੱਟ ਨੂੰ ਰੋਕੇ ਸਰਕਾਰ ਚੰਡੀਗੜ੍ਹ ਧਰਨਾ ਸਰਕਾਰ ਦੇ ਭੁਲੇਖੇ ਕਰੇਗਾ ਦੂਰ

July 03, 2026 09:09 PM
Rozana Sehaj times

 

ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸੂਬੇ ਅੰਦਰ ਯੂਰੀਆ ਸਮੇਤ ਹੋਰ ਖਾਦਾਂ ਦੀ ਥੁੜ ਤੇ ਨਰਾਜ਼ਗੀ ਜ਼ਾਹਿਰ ਕੀਤੀ ਹੈ। ਜਥੇਬੰਦੀ ਦਾ ਕਹਿਣਾ ਹੈ ਕਿ ਖਾਦਾਂ ਦੀ ਥੁੜ ਕਾਰਨ ਕਿਸਾਨਾਂ ਦੀ ਲੁੱਟ ਹੋ ਰਹੀ ਹੈ। ਸ਼ੁੱਕਰਵਾਰ ਨੂੰ ਸੁਨਾਮ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਅਮਰੀਕ ਸਿੰਘ ਗੰਢੂਆਂ, ਜਗਤਾਰ ਸਿੰਘ ਕਾਲਾਝਾੜ, ਦਰਬਾਰਾ ਸਿੰਘ ਛਾਜਲਾ ਅਤੇ ਜਸਵੰਤ ਸਿੰਘ ਤੋਲਾਵਾਲ ਨੇ ਆਖਿਆ ਕਿ ਸੂਬੇ ਅੰਦਰ ਡੀਏਪੀ ਅਤੇ ਯੂਰੀਆ ਖਾਦ ਦੀ ਘਾਟ ਕਾਰਨ ਕਿਸਾਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੁਕਾਨਦਾਰ ਡੀਏਪੀ ਅਤੇ ਯੂਰੀਆ ਦੇਣ ਸਮੇਂ ਹੋਰ ਗੈਰ ਲੋੜੀਂਦੀਆਂ ਵਸਤਾਂ ਜ਼ਬਰੀ ਦੇ ਰਹੇ ਹਨ। ਉਨ੍ਹਾਂ ਆਖਿਆ ਕਿ ਭਾਰਤ ਅਮਰੀਕਾ ਵਰਗੇ ਵਿਕਸਿਤ ਦੇਸ਼ਾਂ ਨਾਲ ਮੁਕਤ ਵਪਾਰ ਸਮਝੌਤਾ ਲਾਗੂ ਕਰਕੇ ਬਹੁਕੌਮੀ ਕੰਪਨੀਆਂ ਨੂੰ ਕਿਸਾਨ ਮਜ਼ਦੂਰ ਦੀ ਲੁੱਟ ਕਰਨ ਦੀ ਖੁੱਲ ਦੇ ਰਿਹਾ ਹੈ। ਅਜਿਹੇ ਹਾਲਾਤਾਂ ਵਿੱਚ ਖੇਤੀ ਧੰਦਾ ਖਤਮ ਹੋ ਜਾਵੇਗਾ ਕਿਸਾਨ ਕਾਰਪੋਰੇਟ ਘਰਾਣਿਆਂ ਦੇ ਨੌਕਰ ਵਜੋਂ ਦਿਹਾੜੀ ਕਰਨਗੇ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਠੱਲ੍ਹ ਪਾਉਣ ਲਈ ਕਦਮ ਚੁੱਕੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਬੀਕੇਯੂ ਡਕੌਂਦਾ ਧਨੇਰ ਵੱਲੋਂ 10 ਜੁਲਾਈ ਨੂੰ ਚੰਡੀਗੜ੍ਹ ਵਿਖੇ ਦਿੱਤਾ ਜਾ ਧਰਨਾ ਸਰਕਾਰ ਦੇ ਭੁਲੇਖੇ ਦੂਰ ਕਰ ਦੇਵੇਗਾ।

Have something to say? Post your comment

More in Malwa

ਖ਼ਜ਼ਾਨਾ ਦਫ਼ਤਰ ਵਿਖੇ ਲਗਾਏ ਤਿੰਨ-ਰੋਜ਼ਾ ਪੈਨਸ਼ਨ ਸੇਵਾ ਮੇਲੇ ਸਫਲਤਾਪੂਰਵਕ ਸਮਾਪਤ

ਭਾਜਪਾਈਆਂ ਨੇ ਸਵ. ਵਿਨੋਦ ਗੁਪਤਾ ਨੂੰ ਕੀਤਾ ਯਾਦ 

ਭਗਤ ਨਾਮਦੇਵ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦਾ ਸੱਦਾ 

ਡਿਪਟੀ ਕਮਿਸ਼ਨਰ ਵੱਲੋਂ ਭਾਖੜਾ ਨਹਿਰ ’ਤੇ ਪਟਿਆਲਾ ਬਾਈਪਾਸ ਨੇੜੇ ਪੁਲ ਟੁੱਟਣ ਦੀ ਘਟਨਾ ਦਾ ਜਾਇਜ਼ਾ, ਜਾਨੀ ਨੁਕਸਾਨ ਤੋਂ ਬਚਾਅ

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ