Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

International

ਪਾਕਿਸਤਾਨ : ਫ਼ੌਜ ਨੂੰ ਨਿਸ਼ਾਨਾ ਬਣਾ ਕੇ ਕੀਤਾ ਧਮਾਕਾ

July 02, 2021 07:06 AM
SehajTimes

ਕਰਾਚੀ: ਬੀਤੇ ਦਿਨ ਸ਼ਾਮ ਨੂੰ ਜਿਸ ਵਕਤ ਪਾਕਿਸਤਾਨ ਫ਼ੌਜ ਦੀਆਂ ਗੱਡੀਆਂ ਦਾ ਕਾਫ਼ਲਾ ਜਾ ਰਿਹਾ ਸੀ ਤਾਂ ਸੜਕ ਕੰਢੇ ਇਕ ਮੋਟਰਸਾਈਕਲ ਵਿਚ ਧਮਾਕਾ ਹੋ ਗਿਆ। ਇਥੇ ਇਹ ਵੀ ਦਸ ਦਈਏ ਕਿ ਹਾਲ ਹੀ ਦੇ ਦਿਨਾਂ ਵਿਚ ਅੱਤਵਾਦੀਆਂ ਅਤੇ ਵੱਖਵਾਦੀਆਂ ਨੇ ਸੁਰੱਖਿਆ ਬਲਾਂ ਅਤੇ ਜਨਤਕ ਥਾਵਾਂ 'ਤੇ ਕਈ ਹਮਲੇ ਕੀਤੇ ਹਨ। ਅਧਿਕਾਰੀਆਂ ਨੂੰ ਸ਼ੱਕ ਹੈ ਕਿ ਇਹ ਕਾਰਵਾਈ ਅੱਤਵਾਦੀਆਂ ਦੀ ਹੋ ਸਕਦੀ ਹੈ। ਦਰਅਸਲ ਪਾਕਿਸਤਾਨ ਦੇ ਅਸ਼ਾਂਤ ਪ੍ਰਾਂਤ ਬਲੋਚਿਸਤਾਨ ਵਿਚ ਵੀਰਵਾਰ ਨੂੰ ਕੋਇਟਾ ਦੇ ਏਅਰਪੋਰਟ ਰੋਡ 'ਤੇ ਅਸਕਰੀ ਪਾਰਕ ਦੇ ਸਾਹਮਣੇ ਇਕ ਧਮਾਕੇ ਵਿਚ ਸੁਰੱਖਿਆ ਮੁਲਾਜ਼ਮਾਂ ਸਣੇ ਘੱਟੋ-ਘੱਟ 6 ਲੋਕ ਜ਼ਖਮੀ ਹੋ ਗਏ। ਇਸ ਸਬੰਧੀ ਬਲੋਚਿਸਤਾਨ ਦੇ ਗ੍ਰਹਿ ਮੰਤਰੀ ਮੀਰ ਜ਼ਿਆ ਲੰਗੋਏ ਨੇ ਕਿਹਾ ਕਿ ਪਾਕਿਸਤਾਨੀ ਸੈਨਾ ਦੇ ਛੇ ਵਾਹਨਾਂ ਦਾ ਕਾਫਲਾ ਇਸ ਰਸਤੇ ਤੋਂ ਲੰਘ ਰਿਹਾ ਸੀ ਜਦੋਂ ਇਕ ਮੋਟਰਸਾਈਕਲ ਸੜਕ ਦੇ ਕਿਨਾਰੇ ਫਟਿਆ ਅਤੇ ਇਸ ਦੌਰਾ 6 ਜਣੇ ਜ਼ਖ਼ਮੀ ਹੋ ਗਏ। ਪੁਲਿਸ ਵਲੋਂ ਕੀਤੀ ਗਈ ਜਾਂਚ ਵਿਚ ਪਤਾ ਲੱਗਾ ਹੈ ਕਿ ਧਮਾਕੇ ਵਿਚ ਚਾਰ ਤੋਂ ਪੰਜ ਕਿਲੋਗ੍ਰਾਮ ਵਿਸਫੋਟਕ ਵਰਤੇ ਗਏ ਸਨ। ਧਮਾਕੇ ਵਿੱਚ ਪੰਜ ਸੁਰੱਖਿਆ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ। ਇਸ ਦੇ ਨਾਲ ਹੀ ਜ਼ਖਮੀਆਂ ਵਿਚ ਫਰੰਟੀਅਰ ਕੋਰ ਦਾ ਇਕ ਸਿਪਾਹੀ ਵੀ ਸ਼ਾਮਲ ਹੈ। ਇਕ ਅੱਤਵਾਦ ਵਿਰੋਧੀ ਵਿਭਾਗ (ਸੀਟੀਡੀ) ਦੇ ਬੁਲਾਰੇ ਦਾ ਕਹਿਣਾ ਹੈ ਕਿ ਸਪੱਸ਼ਟ ਤੌਰ 'ਤੇ ਉਦੇਸ਼ ਸੂਬੇ ਵਿਚ ਸ਼ਾਂਤੀ ਨੂੰ ਅਸਥਿਰ ਕਰਨਾ ਹੈ। ਇਸ ਘਟਨਾ ਦੇ ਬਾਅਦ ਸਥਾਨਕ ਪੁਲਿਸ ਨੇ ਨਾਕੇਬੰਦੀ ਵੱਧਾ ਦਿਤੀ ਸੀ ਅਤੇ ਦੋਸ਼ੀਆਂ ਨੂੰ ਫੜਨ ਲਈ ਮੁਹਿੰਮ ਵੀ ਤੇਜ਼ ਕਰ ਦਿਤੀ ਸੀ।

Have something to say? Post your comment

 

More in International

ਸਟੈਫੋਰਡਸ਼ਾਇਰ ਦੇ ਪਹਿਲੇ ਸਿੱਖ ਹਾਈ ਸ਼ੈਰਿਫ ਵੱਲੋਂ ਅੰਤਰ-ਧਰਮ ਏਕਤਾ ਦੀ ਨਵੀਂ ਮਿਸਾਲ; ਟ੍ਰਿਨਿਟੀ ਟਰਮ ਦੀ ਸ਼ੁਰੂਆਤ ਮੌਕੇ ਗੁਰਬਾਣੀ ਦੇ ਸ਼ਬਦਾਂ ਨਾਲ ਗੂੰਜਿਆ ਚਰਚ

ਡੰਕੀ ਰੂਟ ਰਾਹੀਂ ਅਮਰੀਕਾ ਪਹੁੰਚੇ ਸਮਗੋਲੀ ਦੇ ਨੌਜਵਾਨ ਦੀ ਮੌਤ

ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ 

ਬਰਨਾਲਾ ਦੇ ਪਿੰਡ ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ 

ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਮੌਤ 

ਪਹਿਲਾ ਵਰਲਡ ਅਲਬਰਟਾ ਕਬੱਡੀ ਕੱਪ ਐਡਮਿੰਟਨ ਵਿਚ ਸੰਪੰਨ ਹੋਇਆ

ਸਾਲ 2025 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ

ਬਿਜਲੀ ਦੀ ਤਾਰ ਨਾਲ ਟਕਰਾ ਕੇ ਅਮਰੀਕਾ 'ਚ ਹੈਲੀਕਾਪਟਰ ਹੋਇਆ ਕ੍ਰੈਸ਼

ਜਸਵੀਰ ਸਿੰਘ ਗੜ੍ਹੀ ਵੱਲੋਂ ਭਾਰਤੀ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਅੰਬੇਦਕਰ ਲਾਇਬੇ੍ਰਰੀ ਬੰਬੇ ਹਿੱਲ ਦਾ ਦੌਰਾ