Friday, October 23, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਵਾਰਡ ਨੰਬਰ 58 ਵਿੱਚ 'ਆਪ' ਦੀ ਵੱਡੀ ਲੋਕ ਮਿਲਣੀ ਵਿਧਾਇਕ ਡਾ. ਅਜੇ ਗੁਪਤਾ ਦੀ ਹਾਜ਼ਰੀ ਵਿੱਚ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਵਿਕਾਸ ਕਾਰਜਾਂ ਦਾ ਹੋਇਆ ਗੁਣਗਾਨ

July 03, 2026 09:38 PM
Rozana Sehaj times
ਅੰਮ੍ਰਿਤਸਰ : ਅੰਮ੍ਰਿਤਸਰ ਦੇ ਸੈਂਟਰਲ ਹਲਕੇ ਦੇ ਅਧੀਨ ਆਉਂਦੇ ਵਾਰਡ ਨੰਬਰ 58 ਵਿੱਚ ਆਮ ਆਦਮੀ ਪਾਰਟੀ ਵੱਲੋਂ ਇੱਕ ਵਿਸ਼ੇਸ਼ ਲੋਕ ਮਿਲਣੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਹ ਮੀਟਿੰਗ ਵਾਰਡ ਦੇ ਕੌਂਸਲਰ ਸਰਦਾਰ ਜਰਨੈਲ ਸਿੰਘ ਢੋਟ ਦੇ ਗ੍ਰਹਿ ਵਿਖੇ ਹੋਈ, ਜਿਸ ਵਿੱਚ ਹਲਕੇ ਦੇ ਵਿਧਾਇਕ (ਐਮ.ਐਲ.ਏ.) ਡਾ. ਅਜੇ ਗੁਪਤਾ ਨੇ ਮੁੱਖ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਸੈਂਕੜੇ ਦੀ ਤਾਦਾਦ ਵਿੱਚ ਇਲਾਕਾ ਨਿਵਾਸੀਆਂ ਅਤੇ ਪਾਰਟੀ ਵਰਕਰਾਂ ਨੇ ਪਹੁੰਚ ਕੇ ਸਰਕਾਰ ਦੀਆਂ ਨੀਤੀਆਂ 'ਤੇ ਮੋਹਰ ਲਗਾਈ। ਮੀਟਿੰਗ ਦੌਰਾਨ ਲੋਕਾਂ ਦੇ ਰੂ-ਬ-ਰੂ ਹੁੰਦਿਆਂ ਆਗੂਆਂ ਨੇ ਪੰਜਾਬ ਸਰਕਾਰ ਦੀਆਂ ਸਾਢੇ ਚਾਰ ਸਾਲਾਂ ਦੀਆਂ ਇਤਿਹਾਸਕ ਉਪਲਬਧੀਆਂ ਦਾ ਵੇਰਵਾ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਪਹਿਲੀਆਂ ਰਵਾਇਤੀ ਸਰਕਾਰਾਂ ਜਨਤਾ ਦੇ ਟੈਕਸ ਦਾ ਪੈਸਾ ਬਚਾ ਕੇ ਆਪਣੇ ਘਰ ਭਰਦੀਆਂ ਸਨ, ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਨੱਥ ਪਾ ਕੇ ਉਸੇ ਪੈਸੇ ਨੂੰ ਲੋਕਾਂ ਦੀ ਭਲਾਈ ਲਈ ਵਰਤਿਆ ਹੈ। ਇਸ ਮੌਕੇ ਸਰਕਾਰ ਵੱਲੋਂ ਦਿੱਤੀ ਜਾ ਰਹੀ ਮੁਫ਼ਤ ਬਿਜਲੀ, ਮੁਹੱਲਾ ਕਲੀਨਿਕਾਂ ਦੀ ਸਥਾਪਨਾ, ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਅਤੇ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਵਰਗੇ ਲੋਕ-ਪੱਖੀ ਫੈਸਲਿਆਂ ਦੀ ਸ਼ਲਾਘਾ ਕੀਤੀ ਗਈ। ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ 'ਤੇ 1 ਜੁਲਾਈ ਤੋਂ ਸ਼ੁਰੂ ਹੋਈ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਯੋਜਨਾ ਨੂੰ ਸੋਨੇ 'ਤੇ ਸੁਹਾਗਾ ਦੱਸਦਿਆਂ ਆਗੂਆਂ ਨੇ ਕਿਹਾ ਕਿ ਹਰ ਯੋਗ ਮਾਂ, ਭੈਣ ਅਤੇ ਧੀ ਦੇ ਖਾਤੇ ਵਿੱਚ 1000 ਤੋਂ 1500 ਰੁਪਏ ਦੀ ਰਾਸ਼ੀ ਸਿੱਧੀ ਟ੍ਰਾਂਸਫਰ ਕੀਤੀ ਜਾਵੇਗੀ। ਮੀਟਿੰਗ ਦੇ ਅਖੀਰ ਵਿੱਚ ਕੌਂਸਲਰ ਜਰਨੈਲ ਸਿੰਘ ਢੋਟ ਅਤੇ ਵਿਧਾਇਕ ਡਾ. ਅਜੇ ਗੁਪਤਾ ਨੇ ਆਈ ਹੋਈ ਸੰਗਤ ਦਾ ਧੰਨਵਾਦ ਕੀਤਾ। ਲੋਕਾਂ ਦੇ ਇਸੇ ਭਾਰੀ ਉਤਸ਼ਾਹ ਨੂੰ ਦੇਖਦਿਆਂ ਉਨ੍ਹਾਂ ਪੂਰਾ ਭਰੋਸਾ ਜਤਾਇਆ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ 100 ਤੋਂ ਵੱਧ ਸੀਟਾਂ ਜਿੱਤ ਕੇ ਇਤਿਹਾਸ ਰਚੇਗੀ ਅਤੇ ਦੁਬਾਰਾ ਸੂਬੇ ਵਿੱਚ ਆਪਣੀ ਇਮਾਨਦਾਰ ਸਰਕਾਰ ਬਣਾਏਗੀ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ