Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਬੀਬੀ ਕੌਲਾਂ ਜੀ ਭਲਾਈ ਕੇਂਦਰ ਵਿਖੇ ਬਾਬਾ ਜਵੰਦ ਸਿੰਘ ਜੀ ਦੀ ਯਾਦ ਵਿੱਚ ਵਿਸ਼ੇਸ਼ ਗੁਰਮਿਤ ਸਮਾਗਮ ਆਯੋਜਿਤ

July 03, 2026 09:42 PM
Rozana Sehaj times
ਅੰਮ੍ਰਿਤਸਰ  : ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਿਖੇ ਮਹਾਨ ਤਪੱਸਵੀ ਬਾਬਾ ਜਵੰਦ ਸਿੰਘ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਗੁਰਮਿਤ ਸਮਾਗਮ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ।
ਸਮਾਗਮ ਦੀ ਆਰੰਭਤਾ ਭਾਈ ਗੁਰਦੀਪ ਸਿੰਘ ਲਾਲਾ ਅਤੇ ਉਨ੍ਹਾਂ ਦੇ ਜੱਥੇ ਵੱਲੋਂ ਸੰਗਤ ਦੇ ਸਹਿਯੋਗ ਨਾਲ ਸ੍ਰੀ ਜਪੁਜੀ ਸਾਹਿਬ ਦੇ ਪਾਠ ਨਾਲ ਕੀਤੀ ਗਈ। ਇਸ ਉਪਰੰਤ ਸਿਵਲ ਲਾਈਨਜ਼ ਦੀਆਂ ਬੀਬੀਆਂ ਦੇ ਜੱਥੇ, ਭਾਈ ਹਰਵਿੰਦਰਪਾਲ ਸਿੰਘ ਲਿਟਲ ਅਤੇ ਭਾਈ ਗੁਰਇਕਬਾਲ ਸਿੰਘ ਜੀ ਵੱਲੋਂ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਭਾਈ ਗੁਰਇਕਬਾਲ ਸਿੰਘ ਜੀ ਨੇ ਬਾਬਾ ਜਵੰਦ ਸਿੰਘ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਅਲੌਕਿਕ ਕੌਤਕਾਂ ਬਾਰੇ ਚਰਚਾ ਕਰਦਿਆਂ ਦੱਸਿਆ ਕਿ ਬਾਬਾ ਜੀ ਅੱਜ ਵੀ ਸ਼ਰਧਾਲੂਆਂ ਦੀਆਂ ਮਨੋਕਾਮਨਾਵਾਂ ਪੂਰੀਆਂ ਕਰਦੇ ਹਨ। ਭਾਈ ਗੁਰਇਕਬਾਲ ਸਿੰਘ ਜੀ ਦੇ ਮਾਰਗਦਰਸ਼ਨ ਹੇਠ, ਭਲਾਈ ਕੇਂਦਰ ਵਿਖੇ ਹਰ ਹਫ਼ਤੇ ਲਗਾਏ ਜਾਂਦੇ 'ਕੀਰਤਨ ਰੂਪੀ ਕੈਂਪ' ਦੌਰਾਨ ਬੱਚਿਆਂ ਨੂੰ ਪ੍ਰੇਰਿਤ ਕੀਤਾ ਗਿਆ। ਬੱਚਿਆਂ ਨੂੰ ਰੋਜ਼ਾਨਾ ਸ੍ਰੀ ਜਪੁਜੀ ਸਾਹਿਬ ਦਾ ਪਾਠ ਕਰਨ, ਨਿਯਮਿਤ ਰੂਪ ਵਿੱਚ ਗੁਰਦੁਆਰੇ ਜਾਣ ਅਤੇ ਗੁਰੂ ਘਰ ਵਿੱਚ ਹੱਥੀਂ ਸੇਵਾ ਕਰਨ ਦਾ ਪ੍ਰਣ ਕਰਵਾਇਆ ਗਿਆ। ਇਸ ਉਪਰਾਲੇ ਦਾ ਮੰਤਵ ਬਚਪਨ ਤੋਂ ਹੀ ਬੱਚਿਆਂ ਦੇ ਮਨਾਂ ਵਿੱਚ ਗੁਰਮਿਤ ਦੇ ਸੰਸਕਾਰ ਪੈਦਾ ਕਰਨਾ ਹੈ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ। ਇਸ ਮੌਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ ਅਤੇ ਸਮੁੱਚਾ ਵਾਤਾਵਰਣ ਗੁਰਬਾਣੀ ਦੇ ਰੰਗ ਵਿੱਚ ਰੰਗਿਆ ਹੋਇਆ ਸੀ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼