Wednesday, October 07, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਬਰਿੰਦਰ ਗੋਇਲ ਵੱਲੋਂ ਹਲਕਾ ਲਹਿਰਾ ਦਾ ਵਾਲੀਬਾਲ ਇੰਟਰਨੈਸ਼ਨਲ ਖਿਡਾਰੀ ਅਮਰਿੰਦਰ ਪਾਲ ਸਿੰਘ ਨੂੰ ਕੀਤਾ ਸਨਮਾਨਿਤ

July 03, 2026 09:52 PM
Rozana Sehaj times

ਖਨੌਰੀ : ਪਿਛਲੇ ਦਿਨੀ ਏਸ਼ੀਅਨ ਵਾਲੀਬਾਲ ਸੰਘ ਵੱਲੋਂ ਕਰਵਾਏ ਗਏ ਏ ਵੀ ਸੀ ਪੁਰਸ਼ ਬਾਲੀਵਾਲ ਨੈਸ਼ਨਲ ਕੱਪ ਵਿੱਚ ਭਾਰਤ ਦੀ ਨੁਮਾਇੰਦਗੀ ਕਰਦਿਆਂ ਮੈਦਾਨ ਵਿੱਚ ਬਤੌਰ ਮੀਡਲ ਬਲਾਕਰ ਖੇਡਦਿਆਂ ਭਾਰਤ, ਪੰਜਾਬ ਅਤੇ ਹਲਕਾ ਲਹਿਰਾ ਗਾਗਾ ਦਾ ਨਾਮ ਚਮਕਾਉਣ ਵਾਲੇ ਹਲਕਾ ਲਹਿਰਾ ਦੇ ਪਿੰਡ ਲਹਿਲ ਖੁਰਦ ਦੇ ਨੌਜਵਾਨ ਖਿਡਾਰੀ ਅਮਰਿੰਦਰ ਪਾਲ ਸਿੰਘ ਦਾ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਮੰਤਰੀ ਗੋਇਲ ਨੇ ਕਿਹਾ ਕਿ ਅਮਰਿੰਦਰ ਪਾਲ ਸਿੰਘ ਹਲਕਾ ਲਹਿਰੇ ਦਾ ਮਾਣ ਅਤੇ ਸਨਮਾਨ ਹੈ। ਜੋ ਕਿ ਨੌਜਵਾਨਾਂ ਦਾ ਪ੍ਰੇਰਨਾ ਸਰੋਤ ਬਣ ਗਿਆ। ਉਨ੍ਹਾਂ ਅਮਰਿੰਦਰ ਪਾਲ ਸਿੰਘ ਤੇ ਫਖਰ ਅਤੇ ਮਾਨ ਮਹਿਸੂਸ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਜਰੂਰਤ ਹੈ ਕਿ ਅੱਜ ਉਹ ਨਸ਼ੇ ਦਾ ਤਿਆਗ ਕਰਦੇ ਹੋਏ ਅਮਰਿੰਦਰ ਪਾਲ ਸਿੰਘ ਤੋਂ ਪ੍ਰੇਰਨਾ ਲੈਂਦੇ ਹੋਏ ਖੇਡਾਂ ਦਾ ਹਿੱਸਾ ਬਣਦਿਆਂ ਇੱਕ ਮਜਬੂਤ ਦੇਸ਼ ਸਮਾਜ ਅਤੇ ਸੂਬੇ ਦੇ ਨਿਰਮਾਣ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਪਿੰਡ ਪਿੰਡ ਖੇਡ ਸਟੇਡੀਅਮ ਬਣਾ ਰਹੀ ਹੈ, ਤਾਂ ਜੋ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ ਅਤੇ ਜੋ ਖਿਡਾਰੀ ਨੈਸ਼ਨਲ, ਇੰਟਰਨੈਸ਼ਨਲ ਪੱਧਰ ਤੇ ਪੰਜਾਬ ਦਾ ਨਾਮ ਰੋਸ਼ਨ ਕਰਨਗੇ ਉਹਨਾਂ ਨੂੰ ਪੰਜਾਬ ਸਰਕਾਰ ਵਿਸ਼ੇਸ਼ ਤੌਰ ਤੇ ਸਨਮਾਨਿਤ ਕਰੇਗੀ। ਇਸ ਮੌਕੇ ਇੰਟਰਨੈਸ਼ਨਲ ਖਿਡਾਰੀ ਅਮਰਿੰਦਰ ਪਾਲ ਸਿੰਘ ਨੇ ਕਿਹਾ ਕਿ ਏਵੀਸੀ ਕੱਪ ਵਿੱਚ ਭਾਰਤ ਨੇ 40 ਸਾਲ ਬਾਅਦ ਕਾਂਸੀ ਦਾ ਮੈਡਲ ਜਿੱਤਿਆ ਹੈ। ਉਹਨਾਂ ਦੱਸਿਆ ਕਿ ਉਹ 2015-16 ਤੋਂ ਵਾਲੀਬਾਲ ਖੇਡਣੀ ਸ਼ੁਰੂ ਕੀਤੀ ਤੇ ਪੰਜਾਬੀ ਯੂਨੀਵਰਸਿਟੀ ਤੋਂ ਟੀਮ ਦਾ ਹਿੱਸਾ ਬਣੇ ,ਓਪਨ ਟਰਾਇਲ ਵਿੱਚ ਉਨ੍ਹਾਂ ਦੀ ਇੰਡੀਅਨ ਟੀਮ ਵਿੱਚ ਸਿਲੈਕਸ਼ਨ ਹੋਈ ,ਉਸ ਤੋਂ ਬਾਅਦ ਬੰਗਲੌਰ ਚ ਟਰਾਇਲ ਦੌਰਾਨ ਭਾਰਤੀ ਟੀਮ ਦਾ ਹਿੱਸਾ ਬਣੇ, ਏਵੀਸੀ ਕੱਪ ਜਿੱਤਣ ਤੋਂ ਬਾਅਦ ਹੁਣ ਅਗਲੇ ਮਹੀਨੇ ਜਪਾਨ ਵਿੱਚ ਕੱਪ ਹੋਣਾ ਹੈ, ਜਿਸ ਦੇ ਲਈ ਉਹ ਜਾਣਗੇ ਅਤੇ ਉਮੀਦ ਕਰਦੇ ਹਾਂ ਕਿ ਭਾਰਤੀ ਟੀਮ ਭਾਰਤ ਲਈ ਗੋਲਡ ਮੈਡਲ ਲੈ ਕੇ ਆਵੇਗੀ, ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦਾ ਤਿਆਗ ਕਰਦੇ ਹੋਏ ਖੇਡਾਂ ਦਾ ਹਿੱਸਾ ਬਣਨ ਤਾਂ ਜੋ ਇੱਕ ਮਜਬੂਤ ਦੇਸ਼ ਸਮਾਜ ਦਾ ਨਿਰਮਾਣ ਕੀਤਾ ਜਾ ਸਕੇ। 

Have something to say? Post your comment

More in Malwa

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਭਾਜਪਾ ਆਗੂ ਰਾਜੀਵ ਗਰਗ ਦੇ ਪਿਤਾ ਮਹਿੰਦਰ ਪਾਲ ਦਾ ਦਿਹਾਂਤ