Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Majha

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,583 ਕਰੋੜ ਰੁਪਏ ਜਾਰੀ - ਵਿਧਾਇਕਾ ਜੀਵਨ ਜੋਤ ਕੌਰ

July 03, 2026 10:06 PM
Rozana Sehaj times

ਅੰਮ੍ਰਿਤਸਰ : ਪੰਜਾਬ ਭਰ ਦੇ ਹਜ਼ਾਰਾਂ ਬਜ਼ੁਰਗ ਨਾਗਰਿਕਾਂ ਅਤੇ ਲੋੜਵੰਦ ਪਰਿਵਾਰਾਂ ਲਈ ਸਮੇਂ ਸਿਰ ਮਿਲਣ ਵਾਲੀ ਸਮਾਜਿਕ ਸੁਰੱਖਿਆ ਸਹਾਇਤਾ ਸਿਰਫ਼ ਇੱਕ ਵਿੱਤੀ ਮਦਦ ਹੀ ਨਹੀਂ, ਸਗੋਂ ਉਨ੍ਹਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਦਾ ਇੱਕ ਵੱਡਾ ਜ਼ਰੀਆ ਹੈ। ਇਸ ਵਚਨਬੱਧਤਾ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 1583 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਰਾਜ ਸਰਕਾਰ ਦੇ ਇਸ ਕਦਮ ਨਾਲ ਲੱਖਾਂ ਬਜ਼ੁਰਗਾਂ, ਵਿਧਵਾਵਾਂ, ਨਿਆਸਰਿਤ ਔਰਤਾਂ, ਅਨਾਥ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਵਜੋਂ ਸਿੱਧਾ ਲਾਭ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਇਹ ਯਕੀਨੀ ਬਣਾ ਕੇ ਸਮਾਜਿਕ ਸੁਰੱਖਿਆ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਹੈ ਕਿ ਸਭ ਤੋਂ ਵੱਧ ਲੋੜਵੰਦ ਲੋਕਾਂ ਤੱਕ ਸਮੇਂ ਸਿਰ ਅਤੇ ਪੂਰੇ ਮਾਣ-ਸਤਿਕਾਰ ਨਾਲ ਮਦਦ ਪਹੁੰਚੇ। ਵਿਧਾਇਕਾ ਜੀਵਨ ਜੋਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਸਮਾਜਿਕ ਸੁਰੱਖਿਆ ਸਿਰਫ਼ ਇੱਕ ਬਜਟ ਦੀ ਵਿਵਸਥਾ ਨਹੀਂ, ਬਲਕਿ ਲੋੜਵੰਦ ਵਰਗਾਂ ਪ੍ਰਤੀ ਇੱਕ ਪਵਿੱਤਰ ਵਚਨਬੱਧਤਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਚਾਲੂ ਮਾਲੀ ਸਾਲ ਦੌਰਾਨ ਸਮਾਜਿਕ ਸੁਰੱਖਿਆ ਅਤੇ ਭਲਾਈ ਸਕੀਮਾਂ ਲਈ 6,131.91 ਕਰੋੜ ਰੁਪਏ ਦਾ ਵੱਡਾ ਬਜਟ ਰੱਖਿਆ ਹੈ। ਇਹ ਇਤਿਹਾਸਕ ਬਜਟ ਵਿਵਸਥਾ ਸੂਬੇ ਦੇ ਲਗਭਗ 36 ਲੱਖ ਲਾਭਪਾਤਰੀਆਂ ਨੂੰ ਨਿਯਮਤ ਵਿੱਤੀ ਸਹਾਇਤਾ ਯਕੀਨੀ ਬਣਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੁਢਾਪਾ ਪੈਨਸ਼ਨ ਲਈ 1,048 ਕਰੋੜ ਰੁਪਏ ਤੋਂ ਵੱਧ ਦੀ ਰਕਮ ਸਿੱਧੇ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਗਈ ਹੈ। ਇਸੇ ਤਰ੍ਹਾਂ ਵਿਧਵਾਵਾਂ, ਬੇਸਹਾਰਾ ਔਰਤਾਂ, ਅਨਾਥ ਤੇ ਆਸ਼ਰਿਤ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਦੇ ਫਾਇਦੇ ਲਈ ਚੱਲ ਰਹੀਆਂ ਹੋਰ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 535 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਇੱਕ ਸਮਾਜਿਕ ਤੌਰ ’ਤੇ ਸੁਰੱਖਿਅਤ ਅਤੇ ਖੁਸ਼ਹਾਲ ਪੰਜਾਬ ਸਿਰਜਣ ਦੇ ਸਰਕਾਰ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਦਾ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ