Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਮਾਨ ਸਰਕਾਰ 15 ਅਗਸਤ ਤੋਂ ਦੇਵੇਗੀ ਸਰਪੰਚਾਂ ਨੂੰ 10,000 ਰੁਪਏ ਮਹੀਨਾਵਾਰ ਮਾਣਭੱਤਾ : ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ

July 03, 2026 10:10 PM
Rozana Sehaj times

ਅੰਮ੍ਰਿਤਸਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇੱਕ ਹੋਰ ਇਤਿਹਾਸ ਬਣਾਉਣ ਜਾ ਰਹੀ ਹੈ। ਮਾਨ ਸਰਕਾਰ ਵੱਲੋਂ 15 ਅਗਸਤ ਤੋਂ ਸਰਪੰਚਾਂ ਨੂੰ 10,000 ਰੁਪਏ ਮਹੀਨਾਵਾਰ ਮਾਣਭੱਤਾ ਦੇਣ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਜੋ ਕਿ ਪੂਰੇ ਦੇਸ਼ ਵਿੱਚ ਆਪਣੇ ਆਪ ਵਿੱਚ ਇੱਕ ਨਿਵੇਕਲੀ ਯੋਜਨਾ ਹੋਵੇਗੀ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਸੰਧੂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਬੀਤੇ ਦਿਨੀਂ 26 ਜੂਨ ਪਟਿਆਲਾ ਵਿਖੇ ਸਰਪੰਚ ਮਿਲਣੀ ਦੌਰਾਨ ਇਹ ਐਲਾਨ ਕੀਤਾ ਹੈ ਕਿ ਰਾਜ ਸਰਕਾਰ ਵੱਲੋਂ 15 ਅਗਸਤ ਤੋਂ ਸਾਰੇ ਸਰਪੰਚਾਂ ਨੂੰ 10,000 ਰੁਪਏ ਪ੍ਰਤੀ ਮਹੀਨਾ ਮਾਣਭੱਤਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਪਿਛਲੀਆਂ ਸਰਕਾਰਾਂ ਨੇ ਸਰਪੰਚਾਂ ਨੂੰ 1,200 ਰੁਪਏ ਮਾਣਭੱਤਾ ਦੇਣ ਦਾ ਵਾਅਦਾ ਕੀਤਾ ਸੀ, ਪਰ ਉਹ ਫੈਸਲਾ ਕਦੇ ਅਮਲੀ ਰੂਪ ਵਿੱਚ ਸਾਹਮਣੇ ਨਹੀਂ ਆਇਆ ਅਤੇ ਸਰਪੰਚਾਂ ਨੂੰ ਆਪਣੇ ਹੱਕ ਲੈਣ ਲਈ ਦਰ-ਦਰ ਭਟਕਣਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਮਾਨ ਹਾਲਾਂਕਿ ਮਾਨ ਸਰਕਾਰ ਨੇ ਸਰਪੰਚਾਂ ਨੂੰ 2,000 ਰੁਪਏ ਮਾਣਭੱਤਾ ਦੇਣਾ ਸੁਰੂ ਕੀਤਾ ਸੀ, ਜਿਸ ਨੂੰ ਹੁਣ ਵਧਾ ਕੇ 10,000 ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਚਾਇਤਾਂ ਨੂੰ ਲੋਕਤੰਤਰ ਦੀ ਨੀਂਹ ਵਜੋਂ ਜਾਣਿਆ ਜਾਂਦਾ ਹੈ ਕਿਉਂਕਿ ਪੰਚਾਇਤਾਂ ਕੋਲ ਅਥਾਹ ਸਕਤੀਆਂ ਹੁੰਦੀਆਂ ਹਨ ਅਤੇ ਇਨ੍ਹਾਂ ਦੇ ਫੈਸਲਿਆਂ ਨੂੰ ਪੂਰੇ ਪਿੰਡ ਵੱਲੋਂ ਸਤਿਕਾਰ ਨਾਲ ਮੰਨਿਆ ਜਾਂਦਾ ਹੈ। ਪਿੰਡ ਵਾਸੀਆਂ ਦੇ ਹਿੱਤਾਂ ਦੀ ਰਾਖੀ ਕਰਨਾ ਅਤੇ ਉਨ੍ਹਾਂ ਦੀਆਂ ਉਮੀਦਾਂ `ਤੇ ਖਰਾ ਉਤਰਨਾ ਹਰ ਸਰਪੰਚ ਦਾ ਨੈਤਿਕ ਫਰਜ਼ ਹੈ। ਉਨ੍ਹਾਂ ਕਿਹਾ ਕਿ ਸਾਡੇ ਦੇਸ ਦੀ ਲਗਭਗ 70 ਫੀਸਦੀ ਆਬਾਦੀ ਪਿੰਡਾਂ ਵਿੱਚ ਰਹਿੰਦੀ ਹੈ, ਜਿਸ ਕਾਰਨ ਪੰਚਾਇਤੀ ਰਾਜ ਸੰਸਥਾਵਾਂ ਨੂੰ ਲੋਕਤੰਤਰ ਦਾ ਧੁਰਾ ਮੰਨਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਸੰਸਥਾਵਾਂ ਸੂਬਾ ਸਰਕਾਰ ਦੀਆਂ ਲੋਕ-ਪੱਖੀ ਅਤੇ ਵਿਕਾਸ-ਮੁਖੀ ਸਕੀਮਾਂ ਦੇ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਅਹਿਮ ਜਰੀਏ ਵਜੋਂ ਕੰਮ ਕਰਦੀਆਂ ਹਨ। ਚੇਅਰਮੈਨ ਸੰਧੂ ਨੇ ਮਾਨ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਚਾਇਤੀ ਰਾਜ ਸੰਸਥਾ ਦੀ ਮਜ਼ਬੂਤੀ ਲਈ ਮਾਨ ਸਰਕਾਰ ਦਾ ਇਹ ਫੈਸਲਾ ਇਤਿਹਾਸਕ ਹੋ ਨਿਬੜੇਗਾ।

Have something to say? Post your comment

More in Majha

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ