Friday, May 03, 2024

International

ਰਾਹਤ : ਕੁਝ ਸ਼ਰਤਾਂ ਪੂਰੀਆਂ ਕਰ ਕੇ ਹਾਸਲ ਕਰੋ ਕੈਨੇਡਾ ਦੀ ਪੱਕੀ ਨਾਗਰਿਕਤਾ

July 02, 2021 07:18 AM
SehajTimes

ਪੰਜ ਨਵੰਬਰ ਤਕ ਇਹ ਸਕੀਮ ਜਾਰੀ ਰਹੇਗੀ

ਵੈਨਕੂਵਰ : ਕੈਨੇਡਾ ਸਰਕਾਰ ਨੇ ਇਕ ਨਵਾਂ ਪ੍ਰੋਗਰਾਮ ਸ਼ੁਰੂ ਕੀਤੇ ਨੂੰ ਮਹੀਨੇ ਤੋਂ ਵੀ ਜਿਆਦਾ ਸਮਾਂ ਹੋ ਚੁੱਕਾ ਹੈ ਪਰ ਇਹ ਪ੍ਰਕਿਰਿਆ ਹਾਲੇ ਵੀ ਜਾਰੀ ਹੈ ਅਤੇ ਨਵੰਬਰ ਮਹੀਨੇ ਤਕ ਜਾਰੀ ਹੈ। ਇਸ ਨਵੇਂ ਪ੍ਰੋਗਰਾਮ ਤਹਿਤ ਕੈਨੇਡਾ ਦੀ ਪੱਕੀ ਪੀਆਰ ਲੈਣ ਲਈ ਰਿਆਇਤਾਂ ਦਿਤੀਆਂ ਗਈਆਂ ਹਨ। ਕੈਨੇਡਾ ਸਰਕਾਰ ਨੇ ਕੋਰੋਨਾ ਸੰਕਟ ਦੌਰਾਨ 90 ਹਜ਼ਾਰ ਪ੍ਰਵਾਸੀਆਂ ਨੂੰ ਕੈਨੇਡਾ ਦੀ ਪੱਕੀ ਨਾਗਰਿਕਤਾ ਦੇਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਕੈਨੇਡਾ ਸਰਕਾਰ ਨੇ 6 ਮਈ ਤੋਂ ਪੀ.ਆਰ. ਵੀਜ਼ੇ ਦੇਣੇ ਸ਼ੁਰੂ ਕਰ ਦਿੱਤੇ ਹੋਏ ਹਨ। ਜਿਹੜੇ ਲੋਕ ਸਰਕਾਰ ਦੀ ਇਸ ਯੋਜਨਾ ਦਾ ਲਾਭ ਲੈਣਾ ਚਾਹੁੰਦੇ ਹਨ ਉਹ ਹੁਣ ਵੀ ਜਲਦੀ ਤੋਂ ਜਲਦੀ ਆਨਲਾਈਨ ਅਪਲਾਈ ਕਰ ਸਕਦੇ ਹਨ। ਫੈਡਰਲ ਸਰਕਾਰ ਦੇ ਫ਼ੈਸਲੇ ਨਾਲ ਕੈਨੇਡਾ ਵਿਚ ਪਹਿਲਾਂ ਤੋਂ ਰਹਿ ਰਹੇ ਯੋਗ ਕਾਮਿਆਂ, ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੇਗੀ। ਇਸ ਫੈਸਲੇ ਨਾਲ ਵੱਡੀ ਗਿਣਤੀ ਭਾਰਤੀ ਵਿਦਿਆਰਥੀਆਂ ਨੂੰ ਵੀ ਫ਼ਾਇਦਾ ਪਹੁੰਚਣ ਦੀ ਪੂਰੀ ਸੰਭਾਵਨਾ ਹੈ। ਇਸ ਪ੍ਰੋਗਰਾਮ ਅਧੀਨ ਸਭ ਤੋਂ ਵੱਧ ਲਾਭ ਵਿਦੇਸ਼ੀ ਵਿਦਿਆਰਥੀਆਂ ਨੂੰ ਹੋਵੇਗਾ। ਇਸ ਸਬੰਧੀ ਅਰਜ਼ੀਆਂ ਲੈਣ ਦੀ ਪ੍ਰਕਿਰਿਆ 6 ਮਈ, 2021 ਤੋਂ ਸ਼ੁਰੂ ਹੋਈ ਅਤੇ 5 ਨਵੰਬਰ, 2021 ਤੱਕ ਜਾਂ ਜਦੋਂ ਤੱਕ ਇਹ ਟੀਚਾ ਪੂਰਾ ਨਹੀਂ ਹੋ ਜਾਂਦਾ, ਉਦੋਂ ਤੱਕ ਜਾਰੀ ਰਹੇਗੀ। ਇਹ ਨਾਗਰਿਕਤਾ ਕੁਝ ਸ਼ਰਤਾਂ ਪੂਰੀਆਂ ਕਰਨ ਮਗਰੋਂ ਹਾਸਲ ਕੀਤੀ ਜਾ ਸਕਦੀ ਹੈ। ਹੁਣ ਨਵੰਬਰ ਮਹੀਨੇ ਤਕ ਇਸ ਨਵੀਂ ਸਕੀਮ ਦਾ ਲਾਹਾ ਲਿਆ ਜਾ ਸਕਦਾ ਹੈ।

Have something to say? Post your comment