Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਚੇਅਰਮੈਨ ਜਤਿੰਦਰ ਮਸੀਹ ਨੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਕੀਤੀ ਮੀਟਿੰਗ

July 03, 2026 10:34 PM
Rozana Sehaj times
ਮੋਗਾ : ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਪੰਜਾਬ ਦੇ ਸਰਬ ਧਰਮਾਂ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਘੱਟ ਗਿਣਤੀ ਵਰਗ ਦੇ ਲੋਕਾਂ ਦੀਆਂ ਹਰੇਕ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ ਅਤੇ ਕਿਸੇ ਨੂੰ ਕਿਸੇ ਪ੍ਰੇਸ਼ਾਨੀ ਦਾ ਸਹਾਮਣਾ ਨਹੀਂ ਕਰਨ ਦਿੱਤਾ ਜਾਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਜਤਿੰਦਰ ਮਸੀਹ ਗੌਰਵ ਨੇ ਅੱਜ ਮੋਗਾ ਵਿਖੇ ਕੀਤਾ। ਉਨ੍ਹਾਂ ਅੱਜ ਮੋਗਾ ਦੇ ਘੱਟ ਗਿਣਤੀ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਜਸਪਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਕੁਲਪ੍ਰੀਤ ਸਿੰਘ, ਐਸ.ਪੀ. ਸੰਦੀਪ ਸਿੰਘ ਮੰਡ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਵਿੱਚ ਮਸੀਹ ਭਾਈਚਾਰੇ ਦੇ ਲੋਕ ਹਾਜ਼ਰ ਸਨ । ਉਹਨਾਂ ਮੀਟਿੰਗ ਵਿੱਚ ਚਰਚਾਂ ਵਿਚ ਇਕੱਠ ਮੌਕੇ ਸੁਰੱਖਿਆ ਦੇਣ ਦੇ ਹੁਕਮ ਜਾਰੀ ਕੀਤੇ। ਉਹਨਾਂ ਮੀਟਿੰਗ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਮੌਕੇ ਤੇ ਨਿਰਦੇਸ਼ ਦਿੱਤੇ। ਉਹਨਾਂ ਕਿਹਾ ਕਿ ਇਸ ਮੀਟਿੰਗ ਵਿੱਚ ਪ੍ਰਸ਼ਾਸ਼ਨਿਕ ਅਧਿਕਾਰੀਆਂ ਦਾ ਬਹੁਤ ਵਧੀਆ ਸਹਿਯੋਗ ਰਿਹਾ ਅਤੇ ਪ੍ਰਸ਼ਾਸ਼ਨ ਨੇ ਚੇਅਰਮੈਨ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਘੱਟ ਗਿਣਤੀ ਵਰਗ ਨੂੰ ਆ ਰਹੀਆਂ ਸਾਰੀਆਂ ਮੁਸ਼ਕਿਲਾਂ ਦੇ ਹੱਲ ਲਈ ਯਤਨਸ਼ੀਲ ਸੀ ਅਤੇ ਹਮੇਸ਼ਾ ਰਹੇਗਾ, ਅੱਜ ਜੋ ਮੁਸ਼ਕਿਲਾਂ ਲੋਕਾਂ ਵੱਲੋਂ ਮੌਕੇ ਉਪਰ ਮਿਲੀਆਂ ਹਨ ਉਹਨਾਂ ਨੂੰ ਵੀ ਘੱਟ ਤੋਂ ਘੱਟ ਸਮੇਂ ਵਿੱਚ ਹੱਲ ਕੀਤਾ ਜਾਵੇਗਾ।  
 
 
 
 

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ