Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਪੰਚਾਇਤ ਯੂਨੀਅਨ ਬਲਾਕ ਮੂਣਕ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਲਵਜੀਤ ਸਿੰਘ ਬੱਬੀ ਸਰਪੰਚ ਦੀ ਅਗਵਾਈ ਹੇਠ ਹੋਈ

July 03, 2026 10:37 PM
Rozana Sehaj times
ਖਨੌਰੀ : ਅੱਜ ਪੰਚਾਇਤ ਯੂਨੀਅਨ ਬਲਾਕ ਮੂਣਕ ਦੀ ਵਿਸ਼ੇਸ਼ ਮੀਟਿੰਗ ਯੂਨੀਅਨ ਦੇ ਪ੍ਰਧਾਨ ਸਰਪੰਚ ਸ. ਲਵਜੀਤ ਸਿੰਘ ਬੱਬੀ ਹੋਤੀਪੁਰ ਦੀ ਅਗਵਾਈ ਹੇਠ ਬਲਾਕ ਅਨਦਾਣਾ ਐਟ ਮੂਨਕ ਦੇ ਦਫ਼ਤਰ ਵਿਖੇ ਹੋਈ। ਇਸ ਮੌਕੇ ਬਲਾਕ ਦੇ ਦਰਜਨਾਂ ਪਿੰਡਾਂ ਦੇ ਸਰਪੰਚ ਤੇ ਪੰਚ ਸਾਹਿਬਾਨ ਹਾਜ਼ਰ ਸਨ। ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਕੰਮਾਂ 'ਤੇ ਲਾਈ ਗਈ 10 ਲੱਖ ਰੁਪਏ ਦੀ ਵਿੱਤੀ ਸੀਮਾ ਅਤੇ ਠੇਕੇਦਾਰੀ ਪ੍ਰਥਾ ਨੂੰ ਖਤਮ ਕਰਨ ਦੀ ਮੰਗ ਨੂੰ ਲੈ ਕੇ ਮੀਟਿੰਗ 'ਚ ਸਰਬਸੰਮਤੀ ਨਾਲ ਪਾਸ ਕੀਤੇ ਮਤੇ ਰਾਹੀਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਸਰਪੰਚਾਂ ਨੂੰ ਦਿੱਤੀ ਗਈ 10 ਲੱਖ ਤੱਕ ਕੰਮ ਕਰਵਾਉਣ ਦੀ ਸੀਮਾ ਤੁਰੰਤ ਖਤਮ ਕੀਤੀ ਜਾਵੇ। ਜੇਕਰ ਸਰਪੰਚਾਂ ਨੂੰ ਪੂਰੇ ਵਿੱਤੀ ਅਧਿਕਾਰ ਦਿੱਤੇ ਜਾਣ ਤਾਂ ਪਿੰਡਾਂ ਦਾ ਵਿਕਾਸ ਬਿਨਾਂ ਦੇਰੀ ਤੋਂ ਹੋ ਸਕਦਾ ਹੈ। ਇਸਦੇ ਨਾਲ ਹੀ ਸਰਪੰਚਾਂ ਨੇ ਪਿੰਡਾਂ ਦੇ ਵਿਕਾਸ ਕੰਮਾਂ 'ਚੋਂ ਠੇਕੇਦਾਰੀ ਪ੍ਰਥਾ ਨੂੰ ਪੂਰੀ ਤਰ੍ਹਾਂ ਖਤਮ ਕਰਨ ਦੀ ਮੰਗ ਵੀ ਕੀਤੀ। ਉਹਨਾਂ ਦਾ ਕਹਿਣਾ ਸੀ ਕਿ ਠੇਕੇਦਾਰੀ ਸਿਸਟਮ ਕਾਰਨ ਪੈਸੇ ਦੀ ਬਰਬਾਦੀ ਹੁੰਦੀ ਹੈ ਅਤੇ ਕੰਮ ਦੀ ਗੁਣਵੱਤਾ ਮਾੜੀ ਹੁੰਦੀ ਹੈ। ਜੇਕਰ ਕੰਮ ਪੰਚਾਇਤ ਆਪਣੇ ਪੱਧਰ 'ਤੇ ਕਰਵਾਏ ਤਾਂ ਪੈਸੇ ਦੀ ਬੱਚਤ ਦੇ ਨਾਲ-ਨਾਲ ਵਧੀਆ ਕੰਮ ਹੋਵੇਗਾ। ਪਿੰਡ ਦੇ ਸਰਪੰਚ ਅਤੇ ਸੈਕਟਰੀ ਨੂੰ ਪੰਜਾਹ ਹਜ਼ਾਰ ਤੱਕ ਚੈੱਕ ਕੱਟਣ ਦੀ ਪ੍ਰਵਾਨਗੀ ਦਿੱਤੀ ਜਾਵੇ। ਮੀਟਿੰਗ 'ਚ ਫੈਸਲਾ ਲਿਆ ਗਿਆ ਕਿ ਇਸ ਮੰਗ ਸਬੰਧੀ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨਾਲ ਵਫ਼ਦ ਰਾਹੀਂ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ ਜਾਵੇਗਾ।  

Have something to say? Post your comment

More in Malwa

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ