ਸਿੱਖਿਆ ਮੰਤਰੀ ਅਤੇ ਮਨੀਸ਼ ਸਿਸੋਦੀਆ ਨੇ ਬਰਾਈਟ ਮਾਈਂਡਜ਼ ਪੰਜਾਬ 2026 ਤਹਿਤ ਸੰਗਰੂਰ ਵਿੱਚ ਵਿਦਿਆਰਥੀਆਂ ਨਾਲ ਕੀਤੀ ਸਿੱਧੀ ਗੱਲਬਾਤ
July 04, 2026 06:16 PM

Rozana Sehaj times
ਸੰਗਰੂਰ : ਬਰਾਈਟ ਮਾਈਂਡਜ਼ ਪੰਜਾਬ 2026 ਤਹਿਤ ਅੱਜ ਡਾਇਟ, ਸੰਗਰੂਰ ਵਿਖੇ ਇੱਕ ਵਿਸ਼ਾਲ ਅਤੇ ਪ੍ਰੇਰਣਾਦਾਇਕ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਸ੍ਰ. ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਿੱਧਾ ਸੰਵਾਦ ਸਥਾਪਿਤ ਕਰਨਾ ਅਤੇ ਸਿੱਖਿਆ ਪ੍ਰਣਾਲੀ ਵਿੱਚ ਹੋ ਰਹੇ ਬਦਲਾਅ ਅਤੇ ਸੁਧਾਰਾਂ ਬਾਰੇ ਵਿਚਾਰ-ਵਟਾਂਦਰਾ ਕਰਨਾ ਸੀ। ਇਸ ਮੌਕੇ 12ਵੀਂ ਜਮਾਤ ਵਿੱਚ 90 ਫੀਸਦੀ ਤੇ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਇਹ ਬੱਚੇ ਭਵਿੱਖ ਵਿੱਚ ਆਈ.ਏ.ਐਸ., ਆਈ.ਪੀ.ਐਸ., ਡਾਕਟਰ, ਵਕੀਲ ਅਤੇ ਹੋਰ ਮਹੱਤਵਪੂਰਨ ਅਹੁਦਿਆਂ ‘ਤੇ ਬੈਠ ਕੇ ਦੇਸ਼ ਦੀ ਸੇਵਾ ਕਰਨਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਨੇ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਵੱਡੀ ਪ੍ਰਗਤੀ ਕੀਤੀ ਹੈ ਅਤੇ ਕੇਰਲਾ ਨੂੰ ਪਿੱਛੇ ਛੱਡਦੇ ਹੋਏ ਭਾਰਤ ਦੇ ਸਿੱਖਿਆ ਸੂਚਕ ਅੰਕ ਵਿੱਚ ਸਿਖਰਲੇ ਸਥਾਨ ‘ਤੇ ਪਹੁੰਚ ਗਿਆ ਹੈ। ਇਸ ਮੌਕੇ ਵਿਦਿਆਰਥੀਆਂ ਨੂੰ ਆਪਣੇ ਅਧਿਕਾਰਾਂ ਅਤੇ ਸੰਵਿਧਾਨਕ ਮੁੱਲਾਂ ਦੀ ਰਾਖੀ ਕਰਨ, ਮਾਂ-ਭੂਮੀ, ਸੱਭਿਆਚਾਰ ਅਤੇ ਵਾਤਾਵਰਣ ਦੀ ਸੰਭਾਲ ਲਈ ਯੋਗਦਾਨ ਪਾਉਣ ਦਾ ਪ੍ਰਣ ਵੀ ਦਿਵਾਇਆ। ਇਹ ਸਮਾਗਮ ਨਾ ਸਿਰਫ਼ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਸਾਬਤ ਹੋਇਆ, ਸਗੋਂ ਸਿੱਖਿਆ ਪ੍ਰਣਾਲੀ ਵਿੱਚ ਸੁਧਾਰਾਂ ਲਈ ਇੱਕ ਨਵੀਂ ਦਿਸ਼ਾ ਵੀ ਪ੍ਰਦਾਨ ਕਰ ਗਿਆ। ਸਰਕਾਰ ਵੱਲੋਂ ਵਿਦਿਆਰਥੀਆਂ ਦੀ ਰਾਏ ਨੂੰ ਮਹੱਤਵ ਦੇਣਾ ਅਤੇ ਨਵੀਆਂ ਤਕਨੀਕਾਂ ਨੂੰ ਅਪਣਾਉਣਾ ਇਹ ਦਰਸਾਉਂਦਾ ਹੈ ਕਿ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਇੱਕ ਨਵਾਂ ਮਾਪਦੰਡ ਸਥਾਪਿਤ ਕਰਨ ਵੱਲ ਵਧ ਰਿਹਾ ਹੈ।
Have something to say? Post your comment