Tuesday, October 13, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ: ਖੁੱਡੀਆਂ

July 04, 2026 06:18 PM
Rozana Sehaj times
ਸੰਗਰੂਰ  : ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅੱਜ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਸੰਗਰੂਰ ਪੁੱਜੇ, ਜਿੱਥੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ. ਰਛਪਾਲ ਸਿੰਘ ਭੁੱਲਰ, ਬਲਾਕ ਸੰਮਤੀਆਂ ਦੇ ਚੇਅਰਮੈਨਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ, ਸਰਪੰਚਾਂ ਅਤੇ ਹੋਰ ਆਗੂਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਚੇਅਰਮੈਨ ਰਛਪਾਲ ਸਿੰਘ ਭੁੱਲਰ ਨੇ ਉਨ੍ਹਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਆ ਕੇ ਸਮੂਹ ਮੈਂਬਰਾਂ ਨਾਲ ਮੁਲਾਕਾਤ ਕਰਨ ਦਾ ਸੱਦਾ ਦਿੱਤਾ ਸੀ। ਉਸੇ ਸੱਦੇ ਨੂੰ ਸਵੀਕਾਰ ਕਰਦਿਆਂ ਉਹ ਅੱਜ ਸਾਰੇ ਨੁਮਾਇੰਦਿਆਂ ਨਾਲ ਰੂਬਰੂ ਹੋਏ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਕਾਰਜਾਂ, ਪੇਂਡੂ ਵਿਕਾਸ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੀ ਹਰ ਲੋੜ ਅਤੇ ਸਮੱਸਿਆ ਪ੍ਰਤੀ ਗੰਭੀਰ ਹੈ। ਇਸ ਮੌਕੇ ਚੇਅਰਮੈਨ ਸ. ਰਛਪਾਲ ਸਿੰਘ ਭੁੱਲਰ ਨੇ ਕੈਬਨਿਟ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਇਸ ਫੇਰੀ ਨਾਲ ਜ਼ਿਲ੍ਹਾ ਪ੍ਰੀਸ਼ਦ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਯੋਜਨਾਵਾਂ ਬਾਰੇ ਸਿੱਧੀ ਜਾਣਕਾਰੀ ਪ੍ਰਾਪਤ ਹੋਈ ਹੈ। 

Have something to say? Post your comment

More in Malwa

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ