Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਐਮ ਪੀ ਧਰਮਵੀਰ ਗਾਂਧੀ ਨੇ ਪਬਲਿਕ ਕਾਲਜ ਸਮਾਣਾ ਨੂੰ ਸਟੂਡੈਂਟਾਂ ਲਈ ਦਿੱਤੀ ਬੱਸ

July 04, 2026 06:26 PM
Rozana Sehaj times
 
ਸਮਾਣਾ  :  ਡਾ. ਧਰਮਵੀਰ ਗਾਂਧੀ ਵੱਲੋਂ ਆਪਣੇ ਐਮ.ਪੀ. ਫੰਡ ਵਿੱਚ ਵਿਦਿਆਰਥੀਆਂ ਦੀ ਸਹੂਲਤ ਲਈ ਦਿੱਤੀ ਗਈ ਬੱਸ ਦਾ ਰਸਮੀ ਉਦਘਾਟਨ ਕੀਤਾ ਗਿਆ। ਇਹ ਬੱਸ ਖਨੌਰੀ, ਸ਼ਤਰਾਣਾ, ਬਾਦਸ਼ਾਹਪੁਰ ਅਤੇ ਸਮਾਣਾ ਰੋਡ ਨਾਲ ਲੱਗਦੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਆਵਾਜਾਈ ਦੀ ਸੁਵਿਧਾ ਪ੍ਰਦਾਨ ਕਰੇਗੀ ਜਿਸ ਨਾਲ ਖਾਸ ਕਰਕੇ ਪੇਂਡੂ ਇਲਾਕਿਆਂ ਦੀਆਂ ਵਿਦਿਆਰਥਣਾਂ ਨੂੰ ਉੱਚ-ਸਿੱਖਿਆ ਪ੍ਰਾਪਤ ਕਰਨ ਵਿੱਚ ਵੱਡੀ ਸਹਾਇਤਾ ਮਿਲੇਗੀ। ਇਸ ਮੌਕੇ ਡਾ. ਧਰਮਵੀਰ ਗਾਂਧੀ ਦੇ ਨਾਲ ਸ੍ਰ ਰਛਪਾਲ ਸਿੰਘ ਜੌੜਾਮਾਜਰਾ ਵੀ ਉਚੇਚੇ ਤੌਰ ਤੇ ਸ਼ਾਮਲ ਹੋਏ। ਕਾਲਜ ਪ੍ਰਿੰਸੀਪਲ ਡਾ. ਹਰਕੀਰਤ ਸਿੰਘ, ਕਾਲਜ ਪ੍ਰਬੰਧਕ ਕਮੇਟੀ ਦੇ ਮੈਂਬਰਾਨ, ਸਮੂਹ ਅਧਿਆਪਕਾਂ, ਗੈਰ-ਅਧਿਆਪਨ ਸਟਾਫ ਅਤੇ ਵਿਦਿਆਰਥੀਆਂ ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਇਸ ਸਮਾਗਮ ਵਿੱਚ ਪਹੁੰਚੀਆਂ ਸਮੂਹ ਪ੍ਰਮੁੱਖ ਸ਼ਖਸੀਅਤਾਂ ਅਤੇ ਮੀਡੀਆ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ। ਸਮਾਗਮ ਦੇ ਅੰਤ ਵਿੱਚ ਕਾਲਜ ਦੇ ਸਮੂਹ ਵਿਦਿਆਰਥੀਆਂ, ਅਧਿਆਪਕਾਂ, ਗੈਰ-ਅਧਿਆਪਨ ਸਟਾਫ ਅਤੇ ਸਮੂਹ ਕਾਲਜ ਪਰਿਵਾਰ ਨੇ ਡਾ. ਧਰਮਵੀਰ ਗਾਂਧੀ ਦਾ ਇਸ ਮਹੱਤਵਪੂਰਨ ਯੋਗਦਾਨ ਲਈ ਦਿਲੋਂ ਧੰਨਵਾਦ ਕੀਤਾ ਅਤੇ ਇਸ ਨੂੰ ਇਲਾਕੇ ਦੀ ਉੱਚ-ਸਿੱਖਿਆ ਦੇ ਵਿਕਾਸ ਵੱਲ ਇੱਕ ਇਤਿਹਾਸਕ ਕਦਮ ਕਰਾਰ ਦਿੱਤਾ।

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ