Wednesday, September 17, 2025

Malwa

ਮੋਹਾਲੀ ‘ਚ ਵੀਕੈਂਡ ਲੌਕਡਾਊਨ ਖ਼ਤਮ

July 02, 2021 08:13 AM
SehajTimes

ਐਸਏਐਸ ਨਗਰ : ਮੋਹਾਲੀ ਵਿਚ ਪ੍ਰਸ਼ਾਸਨ ਵੱਲੋਂ ਕੋਰੋਨਾ ਮਹਾਂਮਾਰੀ ਕਾਰਨ ਐਤਵਾਰ ਨੂੰ ਹਫਤਾਵਾਰੀ ਪਾਬੰਦੀ ਖਤਮ ਕਰ ਦਿੱਤੀ ਗਈ ਹੈ ਜਿਸ ਨਾਲ ਦੁਕਾਨਦਾਰਾਂ ਅਤੇ ਹੋਟਲ ਮਾਲਕਾਂ ਵਿਚ ਖ਼ੁਸ਼ੀ ਵੇਖਣ ਨੂੰ ਮਿਲੀ ਹੈ। ਮਤਲਬ ਕਿ ਹੁਣ ਬਾਕੀ ਦਿਨਾਂ ਵਾਂਗ ਸਾਰੀਆਂ ਦੁਕਾਨਾਂ ਐਤਵਾਰ ਨੂੰ ਵੀ ਖੁੱਲ੍ਹਣਗੀਆਂ। ਇਸੇ ਤਰ੍ਹਾਂ ਬਾਰ, ਪੱਬ ਅਤੇ ਅਹਾਤਿਆਂ ਵੀ 50 ਫੀਸਦੀ ਸਮਰੱਥਾ ਨਾਲ ਖੁੱਲ੍ਹਣਗੇ। ਹਾਲਾਂਕਿ, ਸਮਾਜਿਕ ਦੂਰੀ ਅਤੇ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ ਹੈ। ਇਥੇ ਦਸਣਯੋਗ ਹੈ ਕਿ ਦੁਕਾਨਦਾਰ ਲੰਬੇ ਸਮੇਂ ਤੋਂ ਮੰਗ ਕਰ ਰਹੇ ਸਨ ਕਿ ਵਪਾਰੀਆਂ ਨੂੰ ਇਸ ਤੋਂ ਰਾਹਤ ਦਿੱਤੀ ਜਾਵੇ। ਬੁੱਧਵਾਰ ਨੂੰ ਵਪਾਰ ਮੰਡਲ ਦੀ ਇਕ ਟੀਮ ਨੇ ਡੀਸੀ ਅਤੇ ਐਸਐਸਪੀ ਨਾਲ ਮੀਟਿੰਗ ਵੀ ਕੀਤੀ। ਇਸ ਤੋਂ ਬਾਅਦ ਇਸ ਦਿਸ਼ਾ ਵਿਚ ਇਕ ਸਮਝੌਤਾ ਹੋਇਆ। ਇਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਇਹ ਹੁਕਮ ਜਾਰੀ ਕੀਤੇ। ਜਾਣਕਾਰੀ ਦਿੰਦੇ ਹੋਏ ਡੀਸੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਆਈਲੈਟਸ, ਕੋਚਿੰਗ ਸੰਸਥਾਵਾਂ ਨੂੰ ਵੀ ਕਰਫਿਊ ਦੌਰਾਨ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਗਈ ਸੀ। ਹਾਲਾਂਕਿ ਸ਼ਰਤ ਰੱਖੀ ਗਈ ਹੈ ਕਿ ਉਕਤ ਸੰਸਥਾਵਾਂ ਵਿਚ ਕੰਮ ਕਰ ਰਹੇ ਅਧਿਆਪਕਾਂ, ਸਟਾਫ ਅਤੇ ਵਿਦਿਆਰਥੀਆਂ ਨੂੰ ਟੀਕਾ ਲੱਗਿਆ ਹੋਣਾ ਚਾਹੀਦਾ ਹੈ। ਉਹਨਾਂ ਨੂੰ ਘੱਟੋ-ਘੱਟ ਇੱਕ ਡੋਜ਼ ਲੱਗੀ ਹੋਵੇ। ਇਸੇ ਤਰ੍ਹਾਂ ਹੁਨਰ ਵਿਕਾਸ ਕੇਂਦਰਾਂ ਅਤੇ ਯੂਨੀਵਰਸਿਟੀਆਂ ਨੂੰ ਵੀ ਇਸੇ ਸ਼ਰਤ ’ਤੇ ਖੋਲ੍ਹਣ ਦੀ ਆਗਿਆ ਸੀ। ਇਹ ਵੀ ਕਿਹਾ ਗਿਆ ਹੈ ਕਿ ਵਿਦਿਆਰਥੀਆਂ ਨੂੰ ਟੀਕੇ ਦੀ ਇੱਕ ਖੁਰਾਕ ਜ਼ਰੂਰ ਲੱਗੀ ਹੋਵੇ, ਪ੍ਰਬੰਧਕ ਇਸ ਨੂੰ ਨਿੱਜੀ ਤੌਰ ‘ਤੇ ਯਕੀਨੀ ਬਣਾਉਣਗੇ। ਇਹ ਹੁਕਮ ਕੰਟੇਨਮੈਂਟ ਜ਼ੋਨ ਵਿਚ ਲਾਗੂ ਨਹੀਂ ਹੋਣਗੇ। ਜ਼ਿਕਰਯੋਗ ਹੈ ਕਿ ਐਤਵਾਰ ਨੂੰ ਪਹਿਲਾਂ ਹੀ ਚੰਡੀਗੜ੍ਹ ਵਿੱਚ ਲੌਕਡਾਊਨ ਖਤਮ ਕਰ ਦਿੱਤਾ ਗਿਆ ਹੈ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ