Tuesday, November 24, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Majha

ਐੱਮ.ਐੱਲ.ਏ ਡਾ. ਅਜੇ ਗੁਪਤਾ ਨੇ ਕੀਤਾ ਕਾਰਗਿਲ ਜੰਗ ਦੇ ਯੋਧਿਆਂ ਦਾ ਸਨਮਾਨ

July 04, 2026 06:33 PM
Rozana Sehaj times

 

ਅੰਮ੍ਰਿਤਸਰ : ਅੰਮ੍ਰਿਤਸਰ ਦੇ ਸੈਂਟਰ ਹਲਕੇ ਵਿੱਚ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਐੱਮ.ਐੱਲ.ਏ ਡਾ. ਅਜੇ ਗੁਪਤਾ ਨੇ ਕਾਰਗਿਲ ਜੰਗ ਦੇ ਬਹਾਦਰ ਯੋਧਿਆਂ ਨੂੰ ਸਨਮਾਨਿਤ ਕੀਤਾ। ਇਸ ਸਮਾਗਮ ਦੌਰਾਨ ਕੈਪਟਨ ਲਖਬੀਰ ਸਿੰਘ ਅਤੇ ਹੋਰ ਸਾਬਕਾ ਫੌਜੀਆਂ ਨੂੰ ਉਨ੍ਹਾਂ ਦੀਆਂ ਅਦੁੱਤੀ ਸੇਵਾਵਾਂ ਬਦਲੇ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ। ਇਸ ਮੌਕੇ ਡਾ. ਗੁਪਤਾ ਨੇ ਕਿਹਾ ਕਿ ਦੇਸ਼ ਦੇ ਨੌਜਵਾਨਾਂ ਅਤੇ ਫੌਜੀਆਂ ਨੇ ਬਹੁਤ ਹੀ ਸ਼ਿੱਦਤ ਨਾਲ ਦੇਸ਼ ਦੀ ਸੇਵਾ ਕੀਤੀ ਹੈ ਅਤੇ ਕਾਰਗਿਲ ਜੰਗ ਦੇ ਯੋਧੇ ਸਾਡੇ ਲਈ ਪ੍ਰੇਰਨਾ ਦਾ ਸਰੋਤ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਯੋਧਿਆਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਅਤੇ ਉਨ੍ਹਾਂ ਦਾ ਸਨਮਾਨ ਕਰਨਾ ਸਾਡਾ ਸਾਰਿਆਂ ਦਾ ਨੈਤਿਕ ਫਰਜ਼ ਹੈ। ਡਾ. ਗੁਪਤਾ ਨੇ ਇਹ ਵੀ ਕਿਹਾ ਕਿ ਅਜਿਹੇ ਸਮਾਗਮ ਨਵੀਂ ਪੀੜ੍ਹੀ ਨੂੰ ਦੇਸ਼ ਭਗਤੀ ਦੇ ਰਾਹ 'ਤੇ ਚੱਲਣ ਲਈ ਉਤਸ਼ਾਹਿਤ ਕਰਦੇ ਹਨ। ਦੂਜੇ ਪਾਸੇ, ਕਾਰਗਿਲ ਯੋਧਿਆਂ ਵੱਲੋਂ ਵੀ ਐੱਮ.ਐੱਲ.ਏ ਡਾ. ਅਜੇ ਗੁਪਤਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ, ਜਿਸ ਲਈ ਡਾ. ਗੁਪਤਾ ਨੇ ਉਨ੍ਹਾਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਪੰਜਾਬ ਵਿੱਚ ਵੱਡੀ ਜਿੱਤ ਦਰਜ ਕਰੇਗੀ ਅਤੇ ਸੈਂਟਰ ਹਲਕੇ ਵਿੱਚ ਪਾਰਟੀ ਦੀ ਸਥਿਤੀ ਬਹੁਤ ਮਜ਼ਬੂਤ ਹੈ। ਇਸ ਸਮਾਗਮ ਵਿੱਚ ਕੈਪਟਨ ਲਖਬੀਰ ਸਿੰਘ ਵਿਮਲ ਭੱਟੀ, ਬਿੱਲੇ ਭਾਜੀ, ਵਾਰਡ 73 ਐਸਸੀ ਵਿੰਗ ਦੇ ਪ੍ਰਧਾਨ ਬਖਸ਼ੀਸ਼ ਸਿੰਘ ਅਤੇ ਸਰਪੰਚ ਲਖਬੀਰ ਸਿੰਘ ਸਾਹਿਬ ਸਮੇਤ ਕਈ ਹੋਰ ਆਗੂ, ਵਰਕਰ ਅਤੇ ਸਮਰਥਕ ਹਾਜ਼ਰ ਸਨ। ਡਾ. ਗੁਪਤਾ ਨੇ ਵਰਕਰਾਂ ਨੂੰ ਮਜ਼ਬੂਤੀ ਨਾਲ ਡਟੇ ਰਹਿਣ ਦਾ ਸੱਦਾ ਦਿੱਤਾ ਅਤੇ ਦੁਹਰਾਇਆ ਕਿ ਪਾਰਟੀ ਹਮੇਸ਼ਾ ਲੋਕਾਂ ਦੀ ਭਲਾਈ ਅਤੇ ਦੇਸ਼ ਦੀ ਤਰੱਕੀ ਲਈ ਵਚਨਬੱਧ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਪੰਜਾਬ ਪਹੁੰਚੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਜਹਾਜ਼ ਵਿੱਚੋਂ ਮੁਸਕਰਾਉਂਦੇ ਚਿਹਰੇ ਵਾਲੀ ਤਸਵੀਰ ਆਈ ਸਾਹਮਣੇ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਅੰਮ੍ਰਿਤਸਰ ਵਿੱਚ 38.9 ਕਿਲੋ ਹੈਰੋਇਨ, 10 ਆਧੁਨਿਕ ਪਿਸਤੌਲਾਂ ਅਤੇ 800 ਗ੍ਰਾਮ ਅਫ਼ੀਮ ਬਰਾਮਦ

ਮਾਝੇ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ 'ਆਪ' ਨੂੰ ਵੱਡਾ ਫਤਵਾ ਦੇਣਗੇ: ਭਗਵੰਤ ਸਿੰਘ ਮਾਨ

ਅਫਰੀਦੀ ਨੂੰ ਇਥੋਪੀਆ ਤੋਂ ਡਿਪੋਰਟ ਕਰਨ ਦਾ ਮਾਮਲਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ

ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼