Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਟ੍ਰੈਫਿਕ ਪੁਲਿਸ ਵੱਲੋਂ ਟ੍ਰੈਫਿਕ ਨਿਯਮਾਂ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਆਯੋਜਿਤ

July 04, 2026 06:47 PM
Rozana Sehaj times


ਸਾਹਿਬਜ਼ਾਦਾ ਅਜੀਤ ਸਿੰਘ ਨਗਰ : 
ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ. ਨਗਰ ਤੇ ਸ੍ਰੀ ਨਵਨੀਤ ਸਿੰਘ ਮਾਹਲ ਕਪਤਾਨ ਪੁਲਿਸ (ਟ੍ਰੈਫਿਕ) ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਜਾਤੜੀ ਵਿਖੇ ਟ੍ਰੈਫਿਕ ਨਿਯਮਾਂ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਉਨ੍ਹਾਂ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਨਸ਼ਾ ਵੇਚਣ ਜਾਂ ਨਸ਼ਾ ਕਰਨ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਵਟਸਐਪ ਨੰਬਰ 97791-00200, ਪੁਲਿਸ ਹੈਲਪਲਾਈਨ 112 ਜਾਂ ਨਜ਼ਦੀਕੀ ਪੁਲਿਸ ਥਾਣੇ ਨੂੰ ਸੂਚਿਤ ਕਰਨ, ਤਾਂ ਜੋ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ ਅਤੇ ਨਸ਼ੇ ਦੇ ਆਦੀ ਵਿਅਕਤੀਆਂ ਦਾ ਇਲਾਜ ਕਰਵਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚੇ ਵੱਲੋਂ ਵਾਹਨ ਚਲਾਉਣ ਦੀ ਸੂਰਤ ਵਿੱਚ ਮਾਪਿਆਂ ਜਾਂ ਵਾਹਨ ਮੁਹੱਈਆ ਕਰਵਾਉਣ ਵਾਲੇ ਵਿਅਕਤੀ ਨੂੰ ਤਿੰਨ ਸਾਲ ਤੱਕ ਦੀ ਕੈਦ ਅਤੇ 25 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਇਸ ਮੌਕੇ 'ਤੇ ਵਾਹਨ ਚਾਲਕਾਂ ਨੂੰ ਗੁੱਡ ਸਮੈਰਿਟਨ (Good Samaritan) ਸਕੀਮ ਅਤੇ ਫਰਿਸ਼ਤੇ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਸੜਕ ਹਾਦਸੇ ਦੇ ਪੀੜਤ ਦੀ ਸਮੇਂ ਸਿਰ ਮਦਦ ਕਰਦਾ ਹੈ ਤਾਂ ਉਸ ਨੂੰ ਸਰਕਾਰ ਵੱਲੋਂ 2,000 ਰੁਪਏ ਦਾ ਇਨਾਮ ਦਿੱਤਾ ਜਾਂਦਾ ਹੈ। ਉਪ ਕਪਤਾਨ ਪੁਲਿਸ ਨੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਤ ਕੀਤਾ।  ਅੰਤ ਵਿੱਚ ਪ੍ਰਿੰਸੀਪਲ ਸ੍ਰੀਮਤੀ ਹਰਮਿੰਦਰ ਕੌਰ ਨੇ ਉਪ ਕਪਤਾਨ ਪੁਲਿਸ (ਟ੍ਰੈਫਿਕ) ਸ. ਕਰਨੈਲ ਸਿੰਘ ਦਾ ਸਕੂਲ ਆਉਣ ਲਈ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨਾਲ ਸਾਂਝੀ ਕੀਤੀ ਗਈ ਜਾਣਕਾਰੀ ਨੂੰ ਬਹੁਤ ਹੀ ਲਾਭਦਾਇਕ ਅਤੇ ਪ੍ਰੇਰਣਾਦਾਇਕ ਕਰਾਰ ਦਿੱਤਾ।

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ