Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਧਰਨਿਆਂ ਨਾਲ ਨਹੀਂ ਦਬੇਗੀ ਗਰੀਬਾਂ ਦੇ ਹੱਕਾਂ ਦੀ ਆਵਾਜ਼: ਤੇਜਿੰਦਰ ਮਹਿਤਾ

July 04, 2026 06:56 PM
Rozana Sehaj times
ਪਟਿਆਲਾ  : ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਯੋਜਨਾ ਕਮੇਟੀ ਦੇ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਕਰਕੇ ਜਨ ਵੰਡ ਪ੍ਰਣਾਲੀ (ਪੀ.ਡੀ.ਐੱਸ.) ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰ 'ਤੇ ਫਲਾਇੰਗ ਸਕੁਐਡ ਦੇ ਗਠਨ ਦੀ ਮੰਗ ਕੀਤੀ। ਇਸ ਸਬੰਧੀ ਉਨ੍ਹਾਂ ਵੱਲੋਂ ਡਿਪਟੀ ਕਮਿਸ਼ਨਰ ਪਟਿਆਲਾ ਅਤੇ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਨੂੰ ਭੇਜੇ ਗਏ ਪੱਤਰਾਂ ਦੀਆਂ ਕਾਪੀਆਂ ਵੀ ਮੀਡੀਆ ਨੂੰ ਜਾਰੀ ਕੀਤੀਆਂ ਗਈਆਂ। ਪ੍ਰੈਸ ਕਾਨਫਰੰਸ ਦੌਰਾਨ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੰਸ਼ਾ ਹਰ ਹੱਕਦਾਰ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਪਹੁੰਚਾਉਣ ਦੀ ਹੈ। ਪੱਤਰਕਾਰਾਂ ਵੱਲੋਂ ਕੱਲ੍ਹ ਉਨ੍ਹਾਂ ਦੇ ਖ਼ਿਲਾਫ਼ ਲੱਗੇ ਧਰਨੇ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਤੇਜਿੰਦਰ ਮਹਿਤਾ ਨੇ ਕਿਹਾ, "ਪਿਛਲੇ ਦਿਨੀਂ ਮੈਂ ਰਾਸ਼ਨ ਵੰਡ ਪ੍ਰਣਾਲੀ ਵਿੱਚ ਸਾਹਮਣੇ ਆ ਰਹੀਆਂ ਬੇਨਿਯਮੀਆਂ ਸਬੰਧੀ ਇੱਕ ਵੀਡੀਓ ਜਾਰੀ ਕੀਤੀ ਸੀ। ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮਹਿਤਾ ਨੇ ਕਿਹਾ, "ਮੇਰੀ ਲੜਾਈ ਕਿਸੇ ਇਮਾਨਦਾਰ ਡਿਪੂ ਹੋਲਡਰ ਨਾਲ ਨਹੀਂ ਹੈ। ਮੇਰੀ ਲੜਾਈ ਉਨ੍ਹਾਂ ਲੋਕਾਂ ਨਾਲ ਹੈ ਜੋ ਗਰੀਬ ਦੇ ਹੱਕਾਂ ਨਾਲ ਖਿਲਵਾੜ ਕਰਦੇ ਹਨ। ਜਿਨ੍ਹਾਂ ਨੂੰ ਫਲਾਇੰਗ ਸਕੁਐਡ ਅਤੇ ਪਾਰਦਰਸ਼ਤਾ ਤੋਂ ਇਤਰਾਜ਼ ਹੈ, ਉਹ ਦੱਸਣ ਕਿ ਆਖ਼ਿਰ ਇਮਾਨਦਾਰ ਜਾਂਚ ਤੋਂ ਡਰ ਕਿਸ ਗੱਲ ਦਾ ਹੈ?" ਮਹਿਤਾ ਨੇ ਕਿਹਾ ਕਿ ਉਹ ਲੋਕ ਹਿੱਤ ਦੇ ਮੁੱਦਿਆਂ 'ਤੇ ਕਿਸੇ ਵੀ ਦਬਾਅ ਅੱਗੇ ਨਹੀਂ ਝੁਕਣਗੇ।
 

Have something to say? Post your comment

More in Malwa

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ