Friday, March 20, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

National

ਇੱਕ ਹੋਰ ਭਾਰਤੀ ਕੋਰੋਨਾ ਮਾਰੂ ਤੇ ਸੂਈ ਮੁਕਤ ਟੀਕਾ ਤਿਆਰ

July 02, 2021 08:27 AM
SehajTimes

ਸਰਕਾਰ ਦੀ ਮਨਜ਼ੂਰੀ ਦਾ ਇੰਤਜ਼ਾਰ


ਨਵੀਂ ਦਿੱਲੀ : ਕੋਰੋਨਾ ਨੇ ਆਪਣੇ ਪੈਰ ਪੂਰੀ ਦੁਨੀਆਂ ਵਿਚ ਪਸਾਰ ਲਏ ਹਨ ਅਤੇ ਇਸੇ ਲਈ ਮੈਡੀਕਲ ਲਾਈਨ ਵਾਲੀਆਂ ਕੰਪਨੀਆਂ ਇਸ ਦਾ ਇਲਾਜ਼ ਲੱਭ ਰਹੀਆਂ ਹਨ ਅਤੇ ਇਸੇ ਲੜੀ ਵਿਚ ਭਾਰਤ ਦੀ ਇਕ ਹੋਰ ਕੰਪਨੀ ਨੇ ਕੋਰੋਨਾ ਮਾਰੂ ਟੀਕਾ ਤਿਆਰ ਕਰ ਲੈਣ ਦਾ ਦਾਅਵਾ ਕੀਤੀ ਹੈ। ਹੁਣ ਦੇਸ਼ ਅੰਦਰ ਪੰਜਵੀਂ ਐਂਟੀ ਕੋਰੋਨਾ ਵੈਕਸੀਨ ਨੂੰ ਛੇਤੀ ਹੀ ਪ੍ਰਵਾਨਗੀ ਮਿਲਣ ਦੀ ਸੰਭਾਵਨਾ ਹੈ। ਜ਼ਾਯਡਸ ਕੈਡੀਲਾ ਨੇ ਆਪਣੀ ਕੋਰੋਨਾ ਵੈਕਸੀਨ ‘ਜ਼ਾਇਕੋਵ-ਡੀ’ (ZyCoV-D) ਦੀ ਐਮਰਜੈਂਸੀ ਵਰਤੋਂ ਲਈ ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ (ਡੀ.ਸੀ.ਜੀ.ਆਈ.) ਤੋਂ ਪ੍ਰਵਾਨਗੀ ਮੰਗੀ ਹੈ। ਇਹ ਨਵੀਂ ਤਿਆਰ ਕੀਤੀ ਗਈ ਵੈਕਸੀਨ ਸੂਈ ਦੀ ਬਜਾਏ ਜੈੱਟ ਇੰਜੈਕਟਰ ਨਾਲ ਲਗਾਈ ਜਾਵੇਗੀ। ਜੈੱਟ ਟੀਕੇ ਅਮਰੀਕਾ ਵਿਚ ਵਿਆਪਕ ਤੌਰ ਤੇ ਵਰਤੇ ਜਾਂਦੇ ਹਨ । ਇਸ ਵੈਕਸੀਨ ਨੂੰ ਹਾਈ ਪ੍ਰੈਸ਼ਰ ਨਾਲ ਲੋਕਾਂ ਦੀ ਚਮੜੀ ਵਿੱਚ ਲਗਾਇਆ ਜਾਂਦਾ ਹੈ। ਸੂਈ ਦੇ ਟੀਕੇ ਜੋ ਆਮ ਤੌਰ ਤੇ ਵਰਤੇ ਜਾਂਦੇ ਹਨ, ਉਸ ਨਾਲ ਤਰਲ ਜਾਂ ਦਵਾਈ ਮਾਸਪੇਸ਼ੀਆਂ ਵਿੱਚ ਭੇਜੇ ਜਾਂਦੇ ਹਨ । ਸੈੱਟ ਇੰਜੈਕਟਰ ਵਿੱਚ ਪ੍ਰੈਸ਼ਰ ਲਈ ਕੰਪਰੈਸਡ ਗੈਸ ਜਾਂ ਸਪ੍ਰਿੰਗ ਦਾ ਇਸਤੇਮਾਲ ਹੁੰਦਾ ਹੈ। ਦੁਨੀਆ ਵਿਚ ਹੁਣ ਤੱਕ ਇਕ ਜਾਂ ਦੋ ਖੁਰਾਕ ਵਾਲੀ ਵੈਕਸੀਨ ਉਪਲਬਧ ਹੈ, ਪਰ ਇਸ ਭਾਰਤੀ ਵੈਕਸੀਨ ਦੀਆਂ ਇਕ ਜਾਂ ਦੋ ਨਹੀਂ ਬਲਕਿ ਤਿੰਨ ਖੁਰਾਕਾਂ ਦਿੱਤੀਆਂ ਜਾਣਗੀਆਂ । ਇੱਕ ਹੋਰ ਖ਼ਾਸ ਗੱਲ ਇਹ ਵੀ ਹੈ ਕਿ ਇਹ ਦੁਨੀਆ ਦੀ ਪਹਿਲੀ ਡੀਐਨਏ ਅਧਾਰਤ ਵੈਕਸੀਨ ਹੈ। ਇਹ ਵੈਕਸੀਨ ਸਰੀਰ ਦੀ ਪ੍ਰਤੀਰੋਧੀ ਸ਼ਕਤੀ ਨੂੰ ਵਧਾਉਣ ਲਈ ਜੈਨੇਟਿਕ ਪਦਾਰਥਾਂ ਦੀ ਵਰਤੋਂ ਕਰਦਾ ਹੈ।
ਇਥੇ ਇਹ ਵੀ ਦਸ ਦਈਏ ਕਿ ਇਹ ਟੀਕਾ 12 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਹੈ। ਇਸ ਦੇ ਫੇਜ਼-3 ਦੇ ਟਰਾਇਲ ਪੂਰੇ ਹੋ ਚੁੱਕੇ ਹਨ। ਕੰਪਨੀ ਦਾ ਕਹਿਣਾ ਹੈ ਕਿ ਇਸ ਦੀ ਸਾਲਾਨਾ 12 ਕਰੋੜ ਖੁਰਾਕਾਂ ਬਣਾਉਣ ਦੀ ਯੋਜਨਾ ਹੈ। ਜੇਕਰ ਜ਼ਾਇਕੋਵ-ਡੀ ਨੂੰ ਮਨਜ਼ੂਰੀ ਮਿਲ ਜਾਂਦੀ ਹੈ, ਤਾਂ ਇਹ ਦੇਸ਼ ਵਿਚ ਪੰਜਵੀਂ ਪ੍ਰਵਾਨਤ ਵੈਕਸੀਨ ਹੋਵੇਗੀ । ਦੋ ਦਿਨ ਪਹਿਲਾਂ ਹੀ, ਯੂਐਸ ਦੀ ਕੰਪਨੀ ‘ਮੋਡਰਨਾ’ ਦੀ ਕੋਰੋਨਾ ਵੈਕਸੀਨ ਨੂੰ ਡੀਸੀਜੀਆਈ ਦੁਆਰਾ ਮਨਜ਼ੂਰੀ ਦਿੱਤੀ ਗਈ ਹੈ । ਇਸ ਤੋਂ ਪਹਿਲਾਂ ਕੋਵਿਸ਼ੀਲਡ, ਕੋਵੈਕਸਿਨ ਅਤੇ ਸਪੁਤਨਿਕ- ਵੀ ਨੇ ਮਨਜ਼ੂਰੀ ਲਈ ਸੀ।

Have something to say? Post your comment

 

More in National

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ

ਅਮਿਤ ਸ਼ਾਹ ਨਾਲ ਮੁਲਾਕਾਤ ਮਗਰੋਂ CM ਮਾਨ ਦਾ ਬਿਆਨ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਆਪ ਆਗੂ ਆਤਿਸ਼ੀ ’ਦੇ ਅਪਮਾਨਜਨਕ ਬਿਆਨਾਂ ਵਿਰੁੱਧ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀ ਸਖ਼ਤ ਪ੍ਰਤੀਕਿਰਿਆ

ਅੰਮ੍ਰਿਤਸਰ ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਵਾਗਤ, ਪਠਾਨਕੋਟ ਵਿਖੇ ਅਗਲੇ ਪੜਾਅ ਲਈ ਰਵਾਨਾ

ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਸੰਗਤ ਅਤੇ ਮੁਕਾਮੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਥਾਂ-ਥਾਂ ਸਵਾਗਤ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀਨਗਰ ਤੋਂ ਰਵਾਨਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਰਵਿੰਦ ਕੇਜਰੀਵਾਲ ਅਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸੰਗਤ ਨਾਲ ਕੀਤੀ ਸ਼ਿਰਕਤ