Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਨਸ਼ਾ ਮੁਕਤ ਅਤੇ ਖੁਸ਼ਹਾਲ ਪੰਜਾਬ ਸਿਰਜਣ ਲਈ ਹਰ ਨਾਗਰਿਕ ਇੱਕਜੁੱਟ ਹੋਵੇ : ਰਾਜਨ ਨਾਰੰਗ

July 04, 2026 07:13 PM
Rozana Sehaj times
 
ਕੋਟਕਪੂਰਾ : ਭਾਰਤੀ ਜਨਤਾ ਪਾਰਟੀ ਫ਼ਰੀਦਕੋਟ ਦੇ ਜ਼ਿਲ੍ਹਾ ਮੀਤ ਪ੍ਰਧਾਨ ਰਾਜਨ ਨਾਰੰਗ ਨੇ ਅੱਜ ਇੱਥੇ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਨੂੰ ਨਸ਼ਾ ਮੁਕਤ ਅਤੇ ਤੰਦਰੁਸਤ ਬਣਾਉਣ ਲਈ ਇੱਕ ਵੱਡੀ ਮੁਹਿੰਮ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ‘ਚਲੋ ਮਿਲ ਕੇ ਬਣਾਈਏ ਨਸ਼ਾ ਮੁਕਤ ਪੰਜਾਬ’ ਦੇ ਨਾਅਰੇ ਹੇਠ ਸਾਨੂੰ ਸਾਰਿਆਂ ਨੂੰ ਸੂਬੇ ਦੇ ਹੱਕ ਵਿੱਚ ਖੜ੍ਹੇ ਹੋਣ ਦੀ ਲੋੜ ਹੈ, ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਤੰਦਰੁਸਤ ਬਣਾ ਕੇ ਇੱਕ ਖੁਸ਼ਹਾਲ ਸੂਬੇ ਦੀ ਸਿਰਜਣਾ ਕੀਤੀ ਜਾ ਸਕੇ। ਰਾਜਨ ਨਾਰੰਗ ਨੇ ਪੱਤਰਕਾਰਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅੱਜ ਸਮਾਂ ਆ ਗਿਆ ਹੈ ਜਦੋਂ ਸਾਨੂੰ ਨਸ਼ਿਆਂ ਵਿਰੁੱਧ ਇੱਕਜੁੱਟ ਹੋ ਕੇ ਆਪਣੇ ਰੰਗਲੇ ਪੰਜਾਬ ਨੂੰ ਬਚਾਉਣਾ ਪਵੇਗਾ। ਉਨ੍ਹਾਂ ਨੌਜਵਾਨੀ ਨੂੰ ਅਪੀਲ ਕੀਤੀ ਕਿ ‘ਨਸ਼ੇ ਛੱਡੋ-ਜ਼ਿੰਦਗੀ ਜੋੜੋ’ ਦੇ ਸਿਧਾਂਤ ਨੂੰ ਅਪਣਾਉਣ, ਕਿਉਂਕਿ ਨਸ਼ਿਆਂ ਤੋਂ ਬਚਾਅ ਹੀ ਇੱਕ ਸੁਰੱਖਿਅਤ ਪਰਿਵਾਰ ਦੀ ਨੀਂਹ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿਹਤਮੰਦ ਨੌਜਵਾਨ ਹੀ ਇੱਕ ਸਮਰੱਥ ਪੰਜਾਬ ਦਾ ਨਿਰਮਾਣ ਕਰ ਸਕਦੇ ਹਨ। ਰਾਜਨ ਨਾਰੰਗ ਨੇ ਅੱਗੇ ਆਖਿਆ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਿੱਖਿਆ, ਖੇਡਾਂ ਅਤੇ ਰੁਜ਼ਗਾਰ ਸਾਡੇ ਮੁੱਖ ਹਥਿਆਰ ਹਨ, ਕਿਉਂਕਿ ਜੇਕਰ ਨੌਜਵਾਨਾਂ ਨੂੰ ਚੰਗੀ ਸਿੱਖਿਆ, ਖੇਡ ਮੈਦਾਨ ਅਤੇ ਰੁਜ਼ਗਾਰ ਦੇ ਬਿਹਤਰ ਮੌਕੇ ਮਿਲਣਗੇ, ਤਾਂ ਉਹ ਆਪਣੇ-ਆਪ ਨਸ਼ਿਆਂ ਦੇ ਕੋਹੜ ਤੋਂ ਦੂਰ ਹੋ ਜਾਣਗੇ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਟੀਚਾ ਹਰ ਪਿੰਡ ਅਤੇ ਹਰ ਸ਼ਹਿਰ ਨੂੰ ਨਸ਼ਾ ਮੁਕਤ ਕਰਨਾ ਹੈ। ਉਨ੍ਹਾਂ ਸਾਰਿਆਂ ਨੂੰ ‘ਨਸ਼ਿਆਂ ਨੂੰ ਨਾਹ-ਜ਼ਿੰਦਗੀ ਨੂੰ ਹਾਂ’ ਦਾ ਪੱਕਾ ਇਰਾਦਾ ਧਾਰਨ ਕਰਨ ਦੀ ਅਪੀਲ ਕੀਤੀ।
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ