Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਥੈਲੇਸੀਮੀਆ ਦੀ ਬਿਮਾਰੀ ਤੋਂ ਪੀੜਤ ਬੱਚਿਆਂ ਦੇ ਸਹਿਯੋਗ ਲਈ ਖੂਨਦਾਨ ਕਰਨਾ ਜਰੂਰੀ : ਪੱਪੂ ਨੰਬਰਦਾਰ

July 04, 2026 07:18 PM
Rozana Sehaj times
ਕੋਟਕਪੂਰਾ :  ਕਰੋਨਾ ਵਾਇਰਸ ਦੀ ਕਰੋਪੀ ਦੇ ਸੰਕਟ ਦੌਰਾਨ ਥੈਲੇਸੀਮੀਆ ਤੋਂ ਪੀੜਤ ਮਰੀਜਾਂ ਨੂੰ ਖੂਨ ਦੀ ਕਮੀ ਰੜਕਣ ਲੱਗੀ, ਕਿਉਂਕਿ ਉਸ ਸਮੇਂ ਪੰਜਾਬ ਭਰ ਦੇ ਬਲੱਡ ਬੈਂਕਾਂ ਵਿੱਚ ਕਰਫਿਊ ਦੀ ਹਾਲਤ ਕਰਕੇ ਖੂਨ ਦੀ ਕਿੱਲਤ ਹੋਣੀ ਸੁਭਾਵਿਕ ਸੀ ਪਰ ਪੀਬੀਜੀ ਵੈਲਫੇਅਰ ਕਲੱਬ ਨੇ ਉਸ ਸਮੇਂ ਵੀ ਥੈਲੇਸੀਮੀਆ ਤੋਂ ਪੀੜਤ ਬੱਚਿਆਂ ਦੀ ਸਮੱਸਿਆ ਹੱਲ ਕੀਤੀ ਤੇ ਉਹ ਅੱਜ ਵੀ ਸਹਿਯੋਗ ਨਿਰੰਤਰ ਜਾਰੀ ਹੈ। ਨੇੜਲੇ ਪਿੰਡ ਹਰੀਨੌ ਦੇ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ‘ਲਾਇਨਜ਼ ਕਲੱਬ ਕੋਟਕਪੂਰਾ ਰਾਇਲ’ ਦੇ ਪ੍ਰਧਾਨ ਇੰਜੀ. ਭੁਪਿੰਦਰ ਸਿੰਘ ਦੀ ਅਗਵਾਈ ਹੇਠ ਪੀਬੀਜੀ ਵੈਲਫੇਅਰ ਕਲੱਬ ਦਾ ਪੋਸਟਰ ਰਿਲੀਜ਼ ਕਰਨ ਮੌਕੇ ਸਟੇਟ ਐਵਾਰਡੀ ਨੰਬਰਦਾਰ ਸੁਖਵਿੰਦਰ ਸਿੰਘ ਪੱਪੂ ਨੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਥੈਲੇਸੀਮੀਆ ਦੀ ਬਿਮਾਰੀ ਤੋਂ ਪੀੜਤ ਬੱਚਿਆਂ ਦੇ ਸਹਿਯੋਗ ਲਈ ਕਲੱਬ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਆਪਣੀ 17ਵੀਂ ਵਰੇਗੰਢ 5 ਜੁਲਾਈ ਦਿਨ ਐਤਵਾਰ ਨੂੰ ਸੰਗਮ ਪੈਲੇਸ ਫਰੀਦਕੋਟ ਰੋਡ ਕੋਟਕਪੂਰਾ ਵਿਖੇ ਵਿਸ਼ਾਲ ਖੂਨਦਾਨ ਕੈਂਪ ਲਾ ਕੇ ਮਨਾਈ ਜਾ ਰਹੀ ਹੈ। ਨੰਬਰਦਾਰ ਪੱਪੂ ਨੇ ਅੰਕੜਿਆਂ ਸਹਿਤ ਵਿਸਥਾਰ ਨਾਲ ਦਲੀਲਾਂ ਦੇ ਕੇ ਸਮਝਾਇਆ ਕਿ ਖੂਨ ਦਾ ਇਕ ਇਕ ਕਤਰਾ ਵੀ ਅਜਾਈਂ ਜਾਣ ਦੀ ਬਜਾਏ ਬਹੁਤ ਸਾਰੀਆਂ ਕੀਮਤੀ ਜਾਨਾ ਬਚਾਉਣ ਦਾ ਸਬੱਬ ਬਣ ਸਕਦਾ ਹੈ। ਸਕੂਲ ਮੁਖੀ ਮਾ ਬਲਜੀਤ ਸਿੰਘ ਅਤੇ ਪਿ੍ਰੰਸੀਪਲ ਸੁਰਿੰਦਰ ਕੌਰ ਵੱਲੋਂ ‘ਮੇਲਾ ਖੂਨਦਾਨੀਆਂ ਦਾ’ ਵਿੱਚ ਬਣਦਾ ਸਹਿਯੋਗ ਦੇਣ ਦੀ ਹਾਮੀ ਭਰਨ ਤੋਂ ਬਾਅਦ ਕੁਝ ਵਿਦਿਆਰਥੀਆਂ ਨੇ ਖੂਨਦਾਨ ਕਰਨ ਸਬੰਧੀ ਆਪੋ ਆਪਣੇ ਨਾਮ ਵੀ ਦਰਜ ਕਰਵਾਏ।

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ