Sunday, October 11, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Haryana

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਦੇ ਵਿਕਾਸ ਨੂੰ ਪਿਛਲੇ 12 ਸਾਲਾਂ ਵਿੱਚ ਮਿਲੀ ਰਫ਼ਤਾਰ : ਨਾਇਬ ਸਿੰਘ ਸੈਣੀ

July 04, 2026 07:22 PM
Rozana Sehaj times

ਸੂਬੇ ਵਿੱਚ ਸਰਕਾਰ ਨੇ 66 ਵਾਅਦੇ ਕੀਤੇ ਪੂਰੇ, 151 ਵਾਅਦਿਆਂ ’ਤੇ ਚੱਲ ਰਿਹਾ ਹੈ ਤੇਜ਼ੀ ਨਾਲ ਕੰਮ
ਮੁੱਖ ਮੰਤਰੀ ਨੇ ਪਿੰਡ ਖੇੜੀ ਦਾਬਦਲਾਨ ਅਤੇ ਘਡੌਲੀ ਵਿੱਚ ਵਿਕਾਸ ਕਾਰਜਾਂ ਲਈ ਕੀਤੀਆਂ ਘੋਸ਼ਣਾਵਾਂ, ਸਰਪੰਚਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਦਾ ਦਿੱਤਾ ਭਰੋਸਾ


ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਨੇ ਪਿਛਲੇ 12 ਸਾਲਾਂ ਵਿੱਚ ਰਫ਼ਤਾਰ ਨਾਲ ਵਿਕਾਸ ਕੀਤਾ ਹੈ, ਅੱਜ ਸੂਬਾ ਵੀ ਡਬਲ ਇੰਜਣ ਦੀ ਸਰਕਾਰ ਦੀ ਅਗਵਾਈ ਵਿੱਚ ਵਿਕਾਸ ਦੇ ਨਵੇਂ ਆਯਾਮ ਛੂਹ ਰਿਹਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਜਨਤਾ ਨਾਲ ਕੀਤੇ ਗਏ 217 ਸੰਕਲਪਾਂ ਵਿੱਚੋਂ 66 ਵਾਅਦੇ ਪੂਰੇ ਕਰ ਲਏ ਗਏ ਹਨ ਅਤੇ 151 ਵਾਅਦਿਆਂ ’ਤੇ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ ਕੁਰੂਕਸ਼ੇਤਰ ਦੇ ਲਾਡਵਾ ਵਿਧਾਨ ਸਭਾ ਖੇਤਰ ਦੇ ਵੱਖ-ਵੱਖ ਪਿੰਡਾਂ ਵਿੱਚ ਆਮ ਲੋਕਾਂ ਨਾਲ ਰੂ-ਬ-ਰੂ ਹੋ ਰਹੇ ਸਨ। ਇਸ ਦੌਰਾਨ ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸ਼ੁਰੂ ਤੋਂ ਹੀ ਝੂਠ ਬੋਲਣ ਦੀ ਨੀਤੀ ਰਹੀ ਹੈ, ਕਾਂਗਰਸ ਨੇ ਜਨਤਾ ਨਾਲ ਸਿਰਫ਼ ਵਾਅਦੇ ਕੀਤੇ ਅਤੇ ਸੱਤਾ ਪਾਉਣ ਤੋਂ ਬਾਅਦ ਉਨ੍ਹਾਂ ’ਤੇ ਕੰਮ ਨਹੀਂ ਕੀਤਾ, ਹਾਲਾਤ ਇਹ ਰਹੇ ਕਿ ਜਨਤਾ ਨੇ ਉਨ੍ਹਾਂ ਨੂੰ ਨਿਗਮ ਚੋਣਾਂ ਵਿੱਚ ਵੀ ਨਕਾਰ ਦਿੱਤਾ।

ਲਾਡਵਾ ਵਿਧਾਨ ਸਭਾ ਦੇ ਪਿੰਡ ਖੇੜੀ ਦਾਬਦਲਾਨ, ਘਡੌਲੀ ਵਿਖੇ ਆਯੋਜਿਤ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਿੰਡ ਖੇੜੀ ਦਾਬਦਲਾਨ ਵਿੱਚ ਵਿਕਾਸ ਕਾਰਜਾਂ ਲਈ 21 ਲੱਖ ਰੁਪਏ ਅਤੇ ਪੀਣ ਵਾਲੇ ਪਾਣੀ ਲਈ ਨਵਾਂ ਟਿਊਬਵੈੱਲ ਲਗਾਉਣ ਲਈ 21 ਲੱਖ ਰੁਪਏ, ਪਿੰਡ ਘਡੌਲੀ ਵਿੱਚ ਪਾਣੀ ਦੀ ਨਿਕਾਸੀ ਲਈ 21 ਲੱਖ ਰੁਪਏ ਅਤੇ ਪਿੰਡ ਦੇ ਵਿਕਾਸ ਲਈ 21 ਲੱਖ ਰੁਪਏ ਦੇਣ ਦੀ ਘੋਸ਼ਣਾ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਸਰਪੰਚਾਂ ਵੱਲੋਂ ਆਪਣੇ-ਆਪਣੇ ਪਿੰਡ ਦੀਆਂ ਵਿਕਾਸ ਯੋਜਨਾਵਾਂ ਦੇ ਸਬੰਧ ਵਿੱਚ ਰੱਖੀਆਂ ਗਈਆਂ ਮੰਗਾਂ ਨੂੰ ਵੀ ਪੂਰਾ ਕਰਨ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਪੇਂਡੂ ਇਲਾਕਿਆਂ ਦਾ ਵੀ ਸ਼ਹਿਰਾਂ ਦੀ ਤਰਜ਼ ’ਤੇ ਵਿਕਾਸ ਕਰ ਰਹੀ ਹੈ, ਵਿਕਾਸ ਦੇ ਮਾਮਲਿਆਂ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।

ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਰਕਾਰ ਬਣਨ ਤੋਂ ਬਾਅਦ ਸਭ ਤੋਂ ਪਹਿਲਾਂ ਕਿਡਨੀ ਦੇ ਮਰੀਜ਼ਾਂ ਲਈ ਪੂਰੇ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਡਾਇਲਸਿਸ ਸਹੂਲਤ ਨੂੰ ਮੁਫ਼ਤ ਕੀਤਾ। ਇਸੇ ਤਰ੍ਹਾਂ ਕਿਸਾਨਾਂ ਦੀਆਂ ਸਾਰੀਆਂ ਫ਼ਸਲਾਂ ਨੂੰ ਐਮ.ਐਸ.ਪੀ. ’ਤੇ ਖਰੀਦਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣੇ ਵਾਅਦੇ ਨੂੰ ਪੂਰਾ ਕਰਦੇ ਹੋਏ ਲੋੜਵੰਦ ਮਹਿਲਾਵਾਂ ਨੂੰ 500 ਰੁਪਏ ਵਿੱਚ ਗੈਸ ਦਾ ਸਿਲੰਡਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਤਹਿਤ ਸੂਬਾ ਸਰਕਾਰ ਵੱਲੋਂ 300 ਕਰੋੜ ਰੁਪਏ ਤੋਂ ਵੱਧ ਦੀ ਸਬਸਿਡੀ ਮਹਿਲਾਵਾਂ ਦੇ ਖਾਤਿਆਂ ਵਿੱਚ ਵੀ ਭੇਜੀ ਜਾ ਚੁੱਕੀ ਹੈ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਮਹਿਲਾਵਾਂ ਨੂੰ ਪ੍ਰਤੀ ਮਹੀਨਾ 2100 ਰੁਪਏ ਦੇਣ ਦੇ ਵਾਅਦੇ ਨੂੰ ਪੂਰਾ ਕਰਦੇ ਹੋਏ ਪਹਿਲੇ ਬਜਟ ਵਿੱਚ 5 ਕਰੋੜ ਰੁਪਏ ਦਾ ਪ੍ਰਬੰਧ ਕੀਤਾ। ਦੀਨਦਿਆਲ ਲਾਡੋ ਲੱਛਮੀ ਯੋਜਨਾ ਨੂੰ ਲਾਗੂ ਕਰਕੇ ਮਹਿਲਾਵਾਂ ਦੇ ਖਾਤਿਆਂ ਵਿੱਚ ਹੁਣ ਤੱਕ 1650 ਕਰੋੜ ਰੁਪਏ ਪਹੁੰਚਾਏ ਹਨ। ਇਸ ਯੋਜਨਾ ਦਾ ਵਿਸਤਾਰ ਕਰਦੇ ਹੋਏ 80 ਫੀਸਦੀ ਤੋਂ ਵੱਧ ਨੰਬਰ ਲੈਣ ਵਾਲੇ ਬੱਚਿਆਂ ਦੀਆਂ ਮਾਵਾਂ ਨੂੰ ਯੋਜਨਾ ਨਾਲ ਜੋੜਿਆ ਹੈ।

ਸੁਪਰ 100 ਦੇ 277 ਬੱਚਿਆਂ ਨੂੰ ਦੇਸ਼ ਦੇ ਟੌਪ ਸੰਸਥਾਨਾਂ ਵਿੱਚ ਮਿਲਿਆ ਦਾਖਲਾ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਦੇ 103 ਸਕੂਲਾਂ ਵਿੱਚ ਮਿਸ਼ਨ ਬੁਨਿਆਦ ਪ੍ਰੋਗਰਾਮ ਚੱਲ ਰਿਹਾ ਹੈ, ਜਿਨ੍ਹਾਂ ਨੂੰ ਅੱਗੇ ਚੱਲ ਕੇ ਸੁਪਰ 100 ਪ੍ਰੋਗਰਾਮ ਲਈ ਚੁਣਿਆ ਜਾਂਦਾ ਹੈ। ਇਸ ਸਾਲ ਸੁਪਰ 100 ਦੇ 270 ਬੱਚਿਆਂ ਨੂੰ ਦੇਸ਼ ਦੇ ਟੌਪ ਆਈ.ਆਈ.ਟੀ., ਐਨ.ਆਈ.ਟੀ. ਸਮੇਤ ਹੋਰ ਸੰਸਥਾਨਾਂ ਵਿੱਚ ਦਾਖਲਾ ਮਿਲਿਆ ਹੈ। ਮੁੱਖ ਮੰਤਰੀ ਨੇ ਗ੍ਰਾਮੀਣਾਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਸਰਕਾਰੀ ਸਕੂਲਾਂ ਵਿੱਚ ਹਰ ਪ੍ਰਕਾਰ ਦੀ ਸਹੂਲਤ ਮੁਹੱਈਆ ਕਰਵਾ ਰਹੀ ਹੈ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸੂਰਜ ਘਰ ਮੁਫ਼ਤ ਬਿਜਲੀ ਯੋਜਨਾ ਤਹਿਤ ਸੂਬੇ ਦੇ 60 ਹਜ਼ਾਰ ਪਰਿਵਾਰਾਂ ਨੂੰ ਸੋਲਰ ਪੈਨਲ ਦਾ ਲਾਭ ਦਿੱਤਾ ਹੈ। ਜਿਸ ਪਰਿਵਾਰ ਦੀ ਆਮਦਨ ਇੱਕ ਲੱਖ 80 ਹਜ਼ਾਰ ਰੁਪਏ ਤੋਂ ਘੱਟ ਹੈ, ਉਹ ਸਬੰਧਤ ਵਿਭਾਗ ਰਾਹੀਂ ਅਪਲਾਈ ਕਰ ਸਕਦੇ ਹਨ। ਇਸ ਯੋਜਨਾ ਤਹਿਤ ਕੇਂਦਰ ਅਤੇ ਸੂਬਾ ਸਰਕਾਰ ਮਿਲ ਕੇ ਗਰੀਬ ਪਰਿਵਾਰਾਂ ਨੂੰ ਮੁਫ਼ਤ ਵਿੱਚ 2 ਕਿਲੋਵਾਟ ਦਾ ਸੋਲਰ ਪੈਨਲ ਉਪਲਬਧ ਕਰਵਾ ਰਹੀ ਹੈ। ਪ੍ਰੋਗਰਾਮ ਦੌਰਾਨ ਸਰਕਾਰੀ ਯੋਜਨਾਵਾਂ ਦੀ ਜਾਣਕਾਰੀ ਦੇਣ ਦੇ ਉਦੇਸ਼ ਨੂੰ ਲੈ ਕੇ ਸਰਕਾਰੀ ਵਿਭਾਗਾਂ ਨੇ ਸਕੀਮਾਂ ਨਾਲ ਜੁੜੇ ਸਟਾਲ ਵੀ ਲਗਾਏ ਸਨ, ਜਿਨ੍ਹਾਂ ਦਾ ਗ੍ਰਾਮੀਣਾਂ ਨੇ ਲਾਭ ਉਠਾਇਆ।

ਇਸ ਮੌਕੇ ਸਾਬਕਾ ਰਾਜ ਮੰਤਰੀ ਸ੍ਰੀ ਸੁਭਾਸ਼ ਸੁਧਾ, ਡਿਪਟੀ ਕਮਿਸ਼ਨਰ ਸ੍ਰੀ ਵਿਸ਼ਰਾਮ ਕੁਮਾਰ ਮੀਣਾ, ਪੁਲਿਸ ਸੁਪਰਡੈਂਟ ਸ੍ਰੀ ਚੰਦਰ ਮੋਹਨ, ਚੇਅਰਮੈਨ ਸ੍ਰੀ ਸੁਭਾਸ਼ ਕਲਸਾਨਾ, ਚੇਅਰਮੈਨ ਸ੍ਰੀ ਰਵਿੰਦਰ ਸਾਂਗਵਾਨ, ਚੇਅਰਮੈਨ ਡਾ. ਗਣੇਸ਼ ਦੱਤ, ਜ਼ਿਲ੍ਹਾ ਪ੍ਰੀਸ਼ਦ ਚੇਅਰਪਰਸਨ ਕੰਵਲਜੀਤ ਕੌਰ ਸਮੇਤ ਹੋਰ ਮਾਣਯੋਗ ਵਿਅਕਤੀ ਮੌਜੂਦ ਸਨ।

Have something to say? Post your comment

More in Haryana

ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ