Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਸਿਹਤ ਮੰਤਰੀ ਨੇ ਪਟਿਆਲਾ ’ਚ ਰੋਬੋਟਿਕ-ਅਸਿਸਟਡ ਆਰਥੋਪੈਡਿਕ ਸਰਜਰੀ ਤਕਨਾਲੋਜੀ ਦੀ ਕੀਤੀ ਸ਼ੁਰੂਆਤ

July 04, 2026 08:21 PM
Rozana Sehaj times


ਪਟਿਆਲਾ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਵਿੱਚ ਆਰਥੋਪੈਡਿਕ ਇਲਾਜ ਲਈ ਅਤਿ ਆਧੁਨਿਕ ਰੋਬੋਟਿਕ-ਅਸਿਸਟਡ ਸਰਜਰੀ ਤਕਨਾਲੋਜੀ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਟਲੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਆਧੁਨਿਕ, ਗੁਣਵੱਤਾ-ਯੁਕਤ ਅਤੇ ਕਿਫਾਇਤੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿਹਤ ਖੇਤਰ ਵਿੱਚ ਨਵੀਂ ਤਕਨਾਲੋਜੀ ਨੂੰ ਅਪਣਾਉਣਾ ਸਮੇਂ ਦੀ ਲੋੜ ਹੈ ਅਤੇ ਰੋਬੋਟਿਕ-ਅਸਿਸਟਡ ਸਰਜਰੀ ਇਸ ਦਿਸ਼ਾ ਵਿੱਚ ਇੱਕ ਵੱਡੀ ਉਪਲਬਧੀ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਲੋਕਾਂ ਵਿੱਚ ਇਹ ਧਾਰਨਾ ਬਣੀ ਹੋਈ ਹੈ ਕਿ ਰੋਬੋਟਿਕ ਸਰਜਰੀ ਬਹੁਤ ਮਹਿੰਗੀ ਹੁੰਦੀ ਹੈ, ਪਰ ਇਹ ਲਾਜ਼ਮੀ ਨਹੀਂ।
ਇਸ ਮੌਕੇ ਸਿਵਲ ਸਰਜਨ ਡਾ. ਸ਼ੈਲੀ ਜੇਟਲੀ ਨੇ ਕਿਹਾ ਕਿ ਰੋਬੋਟਿਕ-ਅਸਿਸਟਡ ਸਰਜਰੀ ਤਕਨਾਲੋਜੀ ਸਿਹਤ ਖੇਤਰ ਵਿੱਚ ਇੱਕ ਨਵਾਂ ਅਧਿਆਇ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਮਰੀਜ਼ਾਂ ਨੂੰ ਸੁਰੱਖਿਅਤ, ਭਰੋਸੇਯੋਗ ਅਤੇ ਉੱਚ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਸਮਾਗਮ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ, ਡਾਕਟਰਾਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਸ਼ਿਰਕਤ ਕੀਤੀ। ਹਾਜ਼ਰ ਮਹਿਮਾਨਾਂ ਨੇ ਇਸ ਪਹਿਲ ਨੂੰ ਪੰਜਾਬ ਦੀ ਸਿਹਤ ਸੇਵਾਵਾਂ ਵਿੱਚ ਇੱਕ ਇਤਿਹਾਸਕ ਅਤੇ ਮੀਲ ਪੱਥਰ ਵਾਲਾ ਕਦਮ ਕਰਾਰ ਦਿੰਦਿਆਂ ਕਿਹਾ ਕਿ ਅਜਿਹੀਆਂ ਆਧੁਨਿਕ ਸਹੂਲਤਾਂ ਨਾਲ ਲੋਕਾਂ ਦਾ ਇਲਾਜ ਹੋਰ ਪ੍ਰਭਾਵਸ਼ਾਲੀ ਅਤੇ ਸੁਗਮ ਬਣੇਗਾ।

Have something to say? Post your comment

More in Malwa

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ