Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਪੰਜਾਬ ਹਰਿਆਣਾ ਬਾਰਡਰ ਨੂੰ ਜੋੜਦੇ ਸ਼ਹਿਰ ਖਨੌਰੀ ਦੀਆਂ 'ਸੁਰੱਖਿਆ ਅੱਖਾਂ' ਬੰਦ

July 04, 2026 08:24 PM
Rozana Sehaj times
 
ਖਨੌਰੀ : ਪੰਜਾਬ ਅਤੇ ਹਰਿਆਣਾ ਦੀ ਸਰਹੱਦ 'ਤੇ ਵਸਿਆ ਜ਼ਿਲ੍ਹਾ ਸੰਗਰੂਰ ਦਾ ਆਖਰੀ ਸ਼ਹਿਰ "ਖਨੌਰੀ ਦੀਆਂ 'ਤੀਜੀਆਂ ਅੱਖਾਂ" ਖਰਾਬ ਹੋਣ ਕਾਰਨ ਸ਼ਹਿਰ ਦੀ ਸੁਰੱਖਿਆ ਗੰਭੀਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਜਿਕਰਯੋਗ ਹੈ ਕਿ ਖਨੌਰੀ ਹਰਿਆਣਾ ਦੇ ਕੈਥਲ, ਜੀਂਦ ਅਤੇ ਫਤਿਹਾਬਾਦ ਜ਼ਿਲ੍ਹਿਆਂ ਜੇ ਪਿੰਡਾਂ ਨਾਲ ਘਿਰਿਆ ਹੋਇਆ ਪੰਜਾਬ ਦਾ ਆਖਰੀ ਸ਼ਹਿਰ ਹੈ। ਇਸ ਇਲਾਕੇ ਵਿੱਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਰੱਖਣ ਲਈ ਲਗਾਏ ਗਏ 31 ਸੀਸੀਟੀਵੀ ਕੈਮਰੇ ਪਿਛਲੇ ਲੰਬੇ ਸਮੇਂ ਤੋਂ ਖਰਾਬ ਪਏ ਹਨ, ਜਿਸ ਕਾਰਨ ਪੁਲਿਸ ਦੀ ਨਿਗਰਾਨੀ ਪ੍ਰਣਾਲੀ ਨੂੰ ਵੱਡਾ ਝਟਕਾ ਲੱਗਿਆ ਹੈ। ਇੱਥੇ ਇਹ ਵੀ ਦੱਸਣਾ ਲਾਜ਼ਮੀ ਬਣਦਾ ਕਿ ਜਦੋਂ ਮੌਜੂਦਾ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਸੰਗਰੂਰ ਤੋਂ ਸੰਸਦ ਮੈਂਬਰ ਸਨ ਤਾਂ ਉਨ੍ਹਾਂ ਨੇ ਆਪਣੀ ਐਮਪੀ ਲੈਡ ਫੰਡ ਵਿੱਚੋਂ ਲੱਖਾਂ ਰੁਪਏ ਖਰਚ ਕਰਕੇ ਖਨੌਰੀ ਦੇ ਸਾਰੇ ਅਹਿਮ ਸਥਾਨਾਂ 'ਤੇ 31 ਸੀਸੀਟੀਵੀ ਕੈਮਰੇ ਲਗਵਾਏ ਸਨ। ਜਿਨਾਂ ਵਿੱਚੋਂ ਚਾਰ ਕੈਮਰੇ ਨੈਸ਼ਨਲ ਹਾਈਵੇ ਨਰਵਾਣਾ ਰੋਡ, ਚਾਰ ਕੈਮਰੇ ਨੈਸ਼ਨਲ ਹਾਈਵੇ ਬੱਸ ਸਟੈਂਡ ਵਾਲਾ ਕੱਟ, ਦੋ ਕੈਮਰੇ ਭਾਖੜਾ ਨਹਿਰ ਨੇੜੇ ਸਹਾਰਾ ਕਲੱਬ, ਤਿੰਨ ਕੈਮਰੇ ਪੁੱਲ ਬਨਾਰਸੀ ਰੋਡ ਕੱਟ, ਤਿੰਨ ਕੈਮਰੇ ਗੁਲਾੜ ਵਾਲਾ ਕੱਟ ਨੇੜੇ ਘੱਗਰ ਦਰਿਆ, ਚਾਰ ਕੈਮਰੇ ਕਬਾੜ ਮਾਰਕੀਟ, ਦੋ ਕੈਮਰੇ ਪਿੱਪਲ ਚੌਂਕ, ਚਾਰ ਕੈਮਰੇ ਪੁਲ ਕੈਥਲ ਰੋਡ ਡਰੇਨ, ਪੰਜ ਕੈਮਰੇ ਸ਼ਹਿਰ ਦੇ ਬਿਲਕੁਲ ਸੈਂਟਰ ਵਿੱਚ ਨੈਸ਼ਨਲ ਹਾਈਵੇ ਪੁੱਲ ਦੇ ਹੇਠਾਂ ਲਗਵਾਏ ਸਨ ਅਤੇ ਸ਼ਹਿਰ ਦੇ ਕੇਂਦਰੀ ਹਿੱਸੇ ਸਮੇਤ ਹਰ ਅਹਿਮ ਪੁਆਇੰਟ ਨੂੰ ਸੀਸੀਟੀਵੀ ਨੈੱਟਵਰਕ ਨਾਲ ਜੋੜਿਆ ਗਿਆ ਸੀ, ਤਾਂ ਜੋ ਸ਼ਹਿਰ ਵਿੱਚ ਦਾਖਲ ਹੋਣ ਅਤੇ ਬਾਹਰ ਜਾਣ ਵਾਲੀ ਹਰ ਗਤੀਵਿਧੀ 'ਤੇ ਨਜ਼ਰ ਰੱਖੀ ਜਾ ਸਕੇ। ਜੋ ਕਿ ਲੰਮੇ ਸਮੇਂ ਤੋਂ ਖਰਾਬ ਹੋਣ ਕਾਰਨ ਅਤੇ ਫੰਡਾਂ ਦੀ ਘਾਟ ਕਾਰਨ ਇਹ ਸਾਰੇ ਕੈਮਰੇ ਲੰਬੇ ਸਮੇਂ ਤੋਂ ਬੰਦ ਪਏ ਹਨ। ਸਰਹੱਦੀ ਪੁਲਿਸ ਥਾਣਾ ਹੋਣ ਕਰਕੇ ਖਨੌਰੀ ਵਿੱਚ ਹਰ ਰੋਜ਼ ਪੰਜਾਬ ਅਤੇ ਹਰਿਆਣਾ ਵਿਚਕਾਰ ਹਜ਼ਾਰਾਂ ਵਾਹਨਾਂ ਦੀ ਆਵਾਜਾਈ ਹੁੰਦੀ ਹੈ। ਸ਼ਹਿਰ ਵਾਸੀਆਂ ਨੇ ਡਿਪਟੀ ਕਮਿਸ਼ਨਰ ਸੰਗਰੂਰ, ਐੱਸਐੱਸਪੀ ਸੰਗਰੂਰ, ਡੀਜੀਪੀ ਪੰਜਾਬ, ਕੈਬਨਿਟ ਮੰਤਰੀ ਵਰਿੰਦਰ ਗੋਇਲ ਅਤੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਹੈ ਕਿ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਖਨੌਰੀ ਦੇ ਸਾਰੇ ਸੀਸੀਟੀਵੀ ਕੈਮਰਿਆਂ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ, ਤਾਂ ਜੋ ਅਪਰਾਧਿਕ ਗਤੀਵਿਧੀਆਂ 'ਤੇ ਪ੍ਰਭਾਵਸ਼ਾਲੀ ਨਿਗਰਾਨੀ ਮੁੜ ਸ਼ੁਰੂ ਹੋ ਸਕੇ। ਪੁਲਿਸ ਖਾਣਾ ਖਨੌਰੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਪੁਲਿਸ ਵੱਲੋਂ ਨਗਰ ਪੰਚਾਇਤ ਖਨੌਰੀ ਨੂੰ ਲਿਖਤੀ ਰੂਪ ਵਿੱਚ ਕੈਮਰਿਆਂ ਦੀ ਮੁਰੰਮਤ ਲਈ ਲਿਖਣ ਤੋਂ ਇਲਾਵਾ ਉੱਚ ਪੁਲਿਸ ਅਧਿਕਾਰੀਆਂ ਦੇ ਧਿਆਨ ਵਿੱਚ ਵੀ ਇਹ ਮਾਮਲਾ ਲਿਆਂਦਾ ਹੋਇਆ ਹੈ ਕਿ ਕੈਮਰਿਆਂ ਦੀ ਮੁਰੰਮਤ ਕਰਵਾ ਕੇ ਪੂਰਾ ਸੀਸੀਟੀਵੀ ਨੈੱਟਵਰਕ ਮੁੜ ਚਾਲੂ ਕਰਵਾਇਆ ਜਾਵੇ।

Have something to say? Post your comment

More in Malwa

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ