Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਸਨੌਰ ’ਚ ਅਮਨ ਢੋਟ ਨਾਲ ਹਰਪਾਲਪੁਰ ਦੀ ਮੁਲਾਕਾਤ, ਭਾਜਪਾ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ’ਤੇ ਜ਼ੋਰ

July 04, 2026 08:36 PM
Rozana Sehaj times
ਸਨੌਰ : ਸਨੌਰ ਦੇ ਭਾਜਪਾ ਆਗੂ ਅਮਨਦੀਪ ਸਿੰਘ ਅਮਨ ਢੋਟ ਨਾਲ ਹਲਕਾ ਘਨੌਰ ਦੇ ਸੀਨੀਅਰ ਭਾਜਪਾ ਆਗੂ ਹਰਵਿੰਦਰ ਸਿੰਘ ਹਰਪਾਲਪੁਰ ਵੱਲੋਂ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਮੁਲਾਕਾਤ ਦੌਰਾਨ ਦੋਵੇਂ ਆਗੂਆਂ ਨੇ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ, ਵਰਕਰਾਂ ਨਾਲ ਤਾਲਮੇਲ ਵਧਾਉਣ ਅਤੇ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਖੇਤਰ ਦੇ ਵਿਕਾਸ, ਲੋਕਾਂ ਨੂੰ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਲਈ ਸਾਂਝੇ ਯਤਨਾਂ ਉੱਤੇ ਵੀ ਚਰਚਾ ਕੀਤੀ ਗਈ। ਦੋਵੇਂ ਆਗੂਆਂ ਨੇ ਕਿਹਾ ਕਿ ਭਾਜਪਾ ਹਮੇਸ਼ਾ ਲੋਕਾਂ ਦੇ ਹਿੱਤਾਂ ਲਈ ਵਚਨਬੱਧ ਰਹੀ ਹੈ ਅਤੇ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਵਰਕਰਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਜਨ ਸੰਪਰਕ ਮੁਹਿੰਮਾਂ ਚਲਾਈਆਂ ਜਾਣਗੀਆਂ। ਅਮਨਦੀਪ ਸਿੰਘ ਅਮਨ ਢੋਟ ਅਤੇ ਹਰਵਿੰਦਰ ਸਿੰਘ ਹਰਪਾਲਪੁਰ ਨੇ ਪਾਰਟੀ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਣ ਦਾ ਸੱਦਾ ਦਿੱਤਾ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਪਾਰਟੀ ਦੀਆਂ ਨੀਤੀਆਂ ਅਤੇ ਵਰਕਰਾਂ ਦੀ ਮਿਹਨਤ ਸਦਕਾ ਪੰਜਾਬ ਵਿੱਚ ਭਾਜਪਾ ਦਾ ਆਧਾਰ ਹੋਰ ਮਜ਼ਬੂਤ ਹੋਵੇਗਾ ਅਤੇ ਲੋਕਾਂ ਦਾ ਭਰੋਸਾ ਲਗਾਤਾਰ ਵਧੇਗਾ।

ਫੋਟੋ ਕੈਪਸ਼ਨ
ਭਾਜਪਾ ਆਗੂ ਅਮਨਦੀਪ ਸਿੰਘ ਅਮਨ ਢੋਟ ਨਾਲ ਮੁਲਾਕਾਤ ਦੌਰਾਨ ਹਲਕਾ ਘਨੌਰ ਦੇ ਸੀਨੀਅਰ ਆਗੂ ਹਰਵਿੰਦਰ ਸਿੰਘ ਹਰਪਾਲਪੁਰ।

Have something to say? Post your comment