ਸਨੌਰ : ਆਮ ਆਦਮੀ ਪਾਰਟੀ ਚ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਮਰ ਸੰਘੇੜਾ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮਾਤਾ-ਧੀਆਂ ਸਤਿਕਾਰ ਯੋਜਨਾ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਲੋਕ ਭਲਾਈ ਲਈ ਇਤਿਹਾਸਕ ਫ਼ੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ 3000 ਰੁਪਏ ਅਤੇ 4500 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਣੀ ਸਮਾਜ ਦੇ ਕਮਜ਼ੋਰ ਅਤੇ ਲੋੜਵੰਦ ਵਰਗ ਲਈ ਵੱਡੀ ਰਾਹਤ ਸਾਬਤ ਹੋਵੇਗੀ। ਅਮਰ ਸੰਘੇੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਮਹਿਲਾਵਾਂ ਦੇ ਸਸ਼ਕਤੀਕਰਨ, ਸਨਮਾਨ ਅਤੇ ਆਰਥਿਕ ਮਜ਼ਬੂਤੀ ਲਈ ਵਚਨਬੱਧ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਹਜ਼ਾਰਾਂ ਪਰਿਵਾਰਾਂ ਨੂੰ ਆਰਥਿਕ ਸਹਾਰਾ ਦੇਵੇਗੀ ਅਤੇ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਸਮਾਜਿਕ ਭਲਾਈ ਦੇ ਖੇਤਰਾਂ ਵਿੱਚ ਲਗਾਤਾਰ ਲੋਕ-ਪੱਖੀ ਫ਼ੈਸਲੇ ਲੈ ਰਹੀ ਹੈ, ਜਿਸ ਕਾਰਨ ਆਮ ਲੋਕਾਂ ਦਾ ਸਰਕਾਰ 'ਤੇ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਯੋਜਨਾ ਦੀਆਂ ਸ਼ਰਤਾਂ ਅਨੁਸਾਰ ਵੱਧ ਤੋਂ ਵੱਧ ਯੋਗ ਲਾਭਪਾਤਰੀ ਇਸ ਦਾ ਲਾਭ ਜ਼ਰੂਰ ਪ੍ਰਾਪਤ ਕਰਨ।
ਫੋਟੋ ਕੈਪਸ਼ਨ
ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਮਰ ਸੰਘੇੜਾ ਮਾਤਾ-ਧੀਆਂ ਸਤਿਕਾਰ ਯੋਜਨਾ ਬਾਰੇ ਜਾਣਕਾਰੀ ਦਿੰਦੇ ਹੋਏ।