Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਮੇਅਰ ਕੁੰਦਨ ਗੋਗੀਆ ਦੀ ਅਗਵਾਈ ’ਚ ਕੂੜੇ ਦੇ ਨਿਪਟਾਰੇ ਦੇ ਕੰਮ ’ਚ ਤੇਜ਼ੀ ਆਈ

July 04, 2026 08:50 PM
Rozana Sehaj times


ਪਟਿਆਲਾ : ਪਟਿਆਲਾ ਸ਼ਹਿਰ ਦੇ ਲੰਬੇ ਸਮੇਂ ਤੋਂ ਚੱਲ ਰਹੇ ਕੂੜਾ ਡੰਪ ਦੀ ਸਮੱਸਿਆ ਦੇ ਹੱਲ ਵੱਲ ਨਗਰ ਨਿਗਮ ਨੇ ਵੱਡਾ ਕਦਮ ਚੁੱਕਿਆ ਹੈ। ਮੇਅਰ ਕੁੰਦਨ ਗੋਗੀਆ ਦੀ ਅਗਵਾਈ ਹੇਠ ਪੁਰਾਣੇ ਕੂੜੇ ਦੀ ਰੈਮੀਡੀਏਸ਼ਨ ਦਾ ਕੰਮ ਤੇਜ਼ੀ ਨਾਲ ਅੱਗੇ ਵਧਿਆ ਹੈ, ਜਿਸ ਕਾਰਨ ਸਾਲਾਂ ਤੋਂ ਪਰੇਸ਼ਾਨ ਇਲਾਕਾ ਵਾਸੀਆਂ ਨੂੰ ਹੁਣ ਵੱਡੀ ਰਾਹਤ ਮਿਲਣੀ ਸ਼ੁਰੂ ਹੋ ਗਈ ਹੈ।
ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਡੰਪ ਸਾਈਟ ਦੀ ਰੈਮੀਡੀਏਸ਼ਨ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 1.43 ਲੱਖ ਟਨ ਵਿੱਚੋਂ 1.40 ਲੱਖ ਟਨ ਪੁਰਾਣੇ ਕੂੜੇ ਦੀ ਰੈਮੀਡੀਏਸ਼ਨ ਮੁਕੰਮਲ ਹੋ ਚੁੱਕੀ ਹੈ ਅਤੇ ਬਾਕੀ 3 ਹਜ਼ਾਰ ਟਨ ਕੂੜੇ ਦੀ ਰੈਮੀਡੀਏਸ਼ਨ ਦਾ ਕੰਮ ਵੀ ਇੱਕ ਹਫ਼ਤੇ ਦੇ ਅੰਦਰ ਖਤਮ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦਾ ਮੁੱਖ ਉਦੇਸ਼ ਸ਼ਹਿਰ ਨੂੰ ਸਾਫ਼-ਸੁਥਰਾ, ਪ੍ਰਦੂਸ਼ਣ ਮੁਕਤ ਅਤੇ ਵਾਤਾਵਰਣ ਪੱਖੋਂ ਸੁਰੱਖਿਅਤ ਬਣਾਉਣਾ ਹੈ, ਜਿਸ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।
ਰੈਮੀਡੀਏਸ਼ਨ ਪੁਰਾਣੇ ਕੂੜੇ ਨੂੰ ਵਿਗਿਆਨਕ ਢੰਗ ਨਾਲ ਛਾਂਟ ਕੇ ਉਸ ਦਾ ਨਿਪਟਾਰਾ ਕਰਨ ਦੀ ਪ੍ਰਕਿਰਿਆ ਹੈ। ਸਭ ਤੋਂ ਪਹਿਲਾਂ ਡੰਪ ਸਾਈਟ ਤੋਂ ਆਉਣ ਵਾਲੀ ਬਦਬੂ ਅਤੇ ਹਵਾ ਪ੍ਰਦੂਸ਼ਣ ਵਿੱਚ ਵੱਡੀ ਕਮੀ ਆਉਂਦੀ ਹੈ। ਕੂੜੇ ਵਿੱਚ ਆਪਣੇ ਆਪ ਲੱਗਣ ਵਾਲੀ ਅੱਗ ਅਤੇ ਉਸ ਤੋਂ ਨਿਕਲਣ ਵਾਲਾ ਧੂੰਆ ਵੀ ਘੱਟ ਹੋ ਜਾਂਦਾ ਹੈ, ਜਿਸ ਨਾਲ ਲੋਕਾਂ ਦੀ ਸਿਹਤ ’ਤੇ ਪੈਣ ਵਾਲਾ ਨੁਕਸਾਨ ਘਟਦਾ ਹੈ। ਰੈਮੀਡੀਏਸ਼ਨ ਦੌਰਾਨ ਪਲਾਸਟਿਕ, ਧਾਤ, ਮਿੱਟੀ ਅਤੇ ਹੋਰ ਸਮੱਗਰੀ ਨੂੰ ਵੱਖ-ਵੱਖ ਕਰਕੇ ਦੁਬਾਰਾ ਵਰਤੋਂ ਜਾਂ ਸੁਰੱਖਿਅਤ ਨਿਪਟਾਰੇ ਲਈ ਭੇਜਿਆ ਜਾਂਦਾ ਹੈ। ਇਸ ਨਾਲ ਜ਼ਮੀਨ ਖਾਲੀ ਹੁੰਦੀ ਹੈ, ਜਿਸ ਦੀ ਵਰਤੋਂ ਭਵਿੱਖ ਵਿੱਚ ਜਨਤਕ ਸਹੂਲਤਾਂ ਜਾਂ ਹੋਰ ਵਿਕਾਸ ਕਾਰਜਾਂ ਲਈ ਕੀਤੀ ਜਾ ਸਕਦੀ ਹੈ। ਨਾਲ ਹੀ, ਮਿੱਟੀ ਅਤੇ ਭੂ-ਜਲ ਨੂੰ ਪ੍ਰਦੂਸ਼ਿਤ ਹੋਣ ਤੋਂ ਵੀ ਬਚਾਇਆ ਜਾਂਦਾ ਹੈ। ਇਸ ਤਰ੍ਹਾਂ ਰੈਮੀਡੀਏਸ਼ਨ ਨਾ ਸਿਰਫ਼ ਸਫ਼ਾਈ ਮੁਹਿੰਮ ਨੂੰ ਮਜ਼ਬੂਤ ਕਰਦੀ ਹੈ, ਸਗੋਂ ਵਾਤਾਵਰਣ ਦੀ ਸੰਭਾਲ ਅਤੇ ਲੋਕਾਂ ਦੀ ਸਿਹਤ ਲਈ ਵੀ ਬਹੁਤ ਲਾਭਕਾਰੀ ਸਾਬਤ ਹੁੰਦੀ ਹੈ।
ਇਸ ਦੇ ਨਾਲ ਹੀ ਪੁਰਾਣੇ ਕੂੜੇ ਨੂੰ ਸੰਪੂਰਨ ਤੇ ਖਤਮ ਕਰਨ ਲਈ 1 ਲੱਖ ਟਨ ਸਮਰੱਥਾ ਵਾਲਾ ਨਵਾਂ ਟੈਂਡਰ ਵੀ ਜਾਰੀ ਕੀਤਾ ਗਿਆ ਹੈ। ਇਸ ਤਹਿਤ ਹੁਣ ਤੱਕ 2500 ਟਨ ਕੂੜੇ ਦੀ ਰੈਮੀਡੇਸ਼ਨ ਕੀਤੀ ਜਾ ਚੁੱਕੀ ਹੈ, ਜਦਕਿ ਬਾਕੀ ਕੰਮ ਨੂੰ ਵੀ ਆਉਣ ਵਾਲੇ ਦੋ ਤੋਂ ਤਿੰਨ ਮਹੀਨਿਆਂ ਵਿੱਚ ਪੂਰਾ ਕਰਨ ਦੀ ਯੋਜਨਾ ਹੈ।
ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਪਹਿਲਾਂ ਡੰਪ ਸਾਈਟ ਤੋਂ ਹਰ ਵੇਲੇ ਬਦਬੂ ਆਉਂਦੀ ਸੀ, ਕਈ ਵਾਰ ਕੂੜੇ ਨੂੰ ਅੱਗ ਲੱਗ ਜਾਂਦੀ ਸੀ ਜਿਸ ਕਾਰਨ ਧੂੰਆ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਫੈਲ ਜਾਂਦਾ ਸੀ। ਇਸ ਨਾਲ ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤ, ਪ੍ਰਦੂਸ਼ਣ ਅਤੇ ਹੋਰ ਸਿਹਤ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਰੈਮੀਡੀਏਸ਼ਨ ਦਾ ਕੰਮ ਅੱਗੇ ਵਧਣ ਨਾਲ ਇਹ ਸਮੱਸਿਆਵਾਂ ਕਾਫ਼ੀ ਹੱਦ ਤੱਕ ਘੱਟ ਹੋਈਆਂ ਹਨ ਅਤੇ ਲੋਕਾਂ ਵਿੱਚ ਸੰਤੁਸ਼ਟੀ ਦਾ ਮਾਹੌਲ ਹੈ।
ਨਗਰ ਨਿਗਮ ਦਾ ਮੰਨਣਾ ਹੈ ਕਿ ਇਹ ਪ੍ਰੋਜੈਕਟ ਸਿਰਫ਼ ਕੂੜੇ ਦੇ ਨਿਪਟਾਰੇ ਤੱਕ ਹੀ ਸੀਮਿਤ ਨਹੀਂ, ਸਗੋਂ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਵਾਤਾਵਰਣ ਪੱਖੋਂ ਸੁਰੱਖਿਅਤ ਬਣਾਉਣ ਵੱਲ ਇੱਕ ਅਹਿਮ ਕਦਮ ਹੈ। ਪ੍ਰਸ਼ਾਸਨ ਦਾ ਦਾਅਵਾ ਹੈ ਕਿ ਆਉਣ ਵਾਲੇ ਮਹੀਨਿਆਂ ਵਿੱਚ ਬਾਕੀ ਕੰਮ ਵੀ ਪੂਰਾ ਹੋਣ ਨਾਲ ਡੰਪ ਸਾਈਟ ਦੀ ਤਸਵੀਰ ਪੂਰੀ ਤਰ੍ਹਾਂ ਬਦਲ ਜਾਵੇਗੀ।
ਇਸ ਮੌਕੇ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਕਮਿਸ਼ਨਰ ਪੂਜਾ ਸਿਆਲ ਗਰੇਵਾਲ ਅਤੇ ਸੈਨੀਟਰੀ ਇੰਸਪੈਕਟਰ ਹਰਵਿੰਦਰ ਸਿੰਘ ਮੌਜੂਦ ਰਹੇ।
ਫ਼ੋਟੋ : ਮੌਕੇ ਤੇ ਮੌਜੂਦ ਮੇਅਰ ਕੁੰਦਨ ਗੋਗੀਆ, ਕਮਿਸ਼ਨਰ ਪੂਜਾ ਸਿਆਲ ਗਰੇਵਾਲ ਅਤੇ ਸੈਨੇਟਰੀ ਇੰਸਪੈਕਟਰ ਹਰਵਿੰਦਰ ਸਿੰਘ.

Have something to say? Post your comment

More in Malwa

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ