Wednesday, October 14, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਸੁਨਾਮ ਨੇੜੇ ਵਾਪਰੇ ਸੜਕ ਹਾਦਸੇ ਮਹਿਲਾ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ

July 04, 2026 08:56 PM
Rozana Sehaj times
 
ਸੁਨਾਮ 4 ਜੁਲਾਈ (ਪੰਜਾਬੀ ਸਹਿਜ ਟਾਈਮਜ਼) : ਸ਼ਨਿੱਚਰਵਾਰ ਨੂੰ ਸੁਨਾਮ-ਪਟਿਆਲਾ ਮੁੱਖ ਸੜਕ ਤੇ ਪਿੰਡ ਬਿਸ਼ਨਪੁਰਾ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਮੋਟਰਸਾਇਕਲ ਸਵਾਰ ਮਹਿਲਾ ਦੀ ਮੌਤ ਹੋ ਗਈ ਜਦਕਿ ਕਿ ਉਸਦਾ ਜੇਠ ਦੇ ਗੰਭੀਰ ਜ਼ਖ਼ਮੀ ਹੋ ਗਿਆ। ਇਕੱਤਰ ਜਾਣਕਾਰੀ ਅਨੁਸਾਰ ਜ਼ਿਲ੍ਹਾ ਮਾਨਸਾ ਦੇ ਪਿੰਡ ਕੋਟ ਲੱਲੂ (ਲੱਲੂਆਣਾ) ਦੇ ਕ੍ਰਿਸ਼ਨ ਸਿੰਘ ਪੁੱਤਰ ਬਖਸੀਸ ਸਿੰਘ ਆਪਣੀ ਛੋਟੀ ਭਰਜਾਈ ਕੁਲਵੰਤ ਕੌਰ ਨਾਲ ਮੋਟਰਸਾਇਕਲ ਤੇ ਕਾਲੀ ਮਾਤਾ ਮੰਦਿਰ ਪਟਿਆਲਾ ਤੋਂ ਦਰਸ਼ਨ ਕਰਕੇ ਵਾਪਸ ਆਪਣੇ ਪਿੰਡ ਘਰ ਪਰਤ ਰਹੇ ਸਨ ਜਿਉਂ ਹੀ ਉਹ  ਸੁਨਾਮ-ਪਟਿਆਲਾ ਸੜਕ ਤੇ ਪਿੰਡ ਬਿਸ਼ਨਪੁਰਾ ਨੇੜੇ ਆਏ ਤਾਂ ਅੱਗਿਉਂ ਆ ਰਹੀ ਇਕ ਕਾਰ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ। ਜਿਸ ਕਾਰਨ ਕੁਲਵੰਤ ਕੌਰ (50) ਪਤਨੀ ਕਰਨੈਲ ਸਿੰਘ ਵਾਸੀ ਪਿੰਡ ਕੋਟ ਲੱਲੂ (ਲੱਲੂਆਣਾ) ਜਿਲ੍ਹਾ ਮਾਨਸਾ ਦੀ ਮੌਕੇ ਤੇ ਹੀ ਮੌਤ ਹੋ ਗਈ ਜਦੋਂ ਕਿ ਉਸ ਦਾ ਜੇਠ ਕਿ੍ਸ਼ਨ ਸਿੰਘ ਪੁੱਤਰ ਬਖਸੀਸ ਸਿੰਘ ਗੰਭੀਰ ਜਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਸੁਨਾਮ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।ਇਸ ਸਬੰਧੀ ਪੁਲਿਸ ਥਾਣਾ ਸ਼ਹਿਰੀ ਸੁਨਾਮ ਊਧਮ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਗੁਰਸੇਵਕ ਸਿੰਘ ਨੇ ਕਿਹਾ ਕਿ ਮ੍ਰਿਤਕਾ ਦੀ ਲਾਸ਼ ਕਬਜੇ ਵਿਚ ਲੈਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੁਨਾਮ ਦੀ ਮੌਰਚਰੀ ਵਿਚ ਰਖਵਾ ਦਿੱਤੀ ਗਈ ਹੈ ਅਤੇ ਪੁਲਿਸ ਵਲੋਂ ਪੜ੍ਹਤਾਲ ਕੀਤੀ ਜਾ ਰਹੀ ਹੈ ਜੋ ਵੀ ਗੱਲ ਸਾਹਮਣੇ ਆਵੇਗੀ।ਉਸ ਅਨੁਸਾਰ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Have something to say? Post your comment

More in Malwa

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ