Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

July 04, 2026 09:08 PM
Rozana Sehaj times

ਚੰਡੀਗੜ੍ਹ : ਪੰਜਾਬ ਸਰਕਾਰ ਨੇ ਕਮਜ਼ੋਰ ਪਰਿਵਾਰਾਂ ਲਈ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਆਪਣੀ ਚੱਲ ਰਹੀ  ਰਾਸ਼ਨ ਕਿੱਟ ਵੰਡ ਮੁਹਿੰਮ ’ਮੇਰੀ ਰਾਸੋਈ’ ਵਿੱਚ ਤੇਜ਼ੀ ਲਿਆਂਦੀ ਹੈ, ਜਿਸ ਤਹਿਤ ਲਗਭਗ 21.29 ਲੱਖ ਪਰਿਵਾਰ ਲਾਭ ਲੈ ਰਹੇ ਹਨ। ਇਸ ਮੁਹਿੰਮ ਦਾ ਉਦੇਸ਼ ਹਰ ਤਿਮਾਹੀ (3 ਮਹੀਨਿਆਂ) ਬਾਅਦ ਪੰਜਾਬ ਭਰ ਵਿੱਚ ਕੁੱਲ 40.48 ਲੱਖ ਯੋਗ ਪਰਿਵਾਰਾਂ ਨੂੰ ਰਾਸ਼ਟ ਕਿੱਟਾਂ ਮੁਹੱਈਆ ਕਰਵਾਉਣਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ  ਦੀ ਦੂਰਅੰਦੇਸ਼ ਅਗਵਾਈ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਸਰਗਰਮ ਨਿਗਰਾਨੀ ਹੇਠ ਇਸ ਅਹਿਮ ਪਹਿਲਕਦਮੀ ਤਹਿਤ ਮਿਸ਼ਨ ਮੋਡ ਤਰੀਕੇ ਨਾਲ ਰਾਸ਼ਨ ਵੰਡਿਆ ਜਾ ਰਿਹਾ ਹੈ, ਜਿਸ ਵਿੱਚ ਰੋਜ਼ਾਨਾ 80,000 ਤੋਂ 85000 ਕਿੱਟਾਂ ਨਿਰਧਾਰਤ ਕੇਂਦਰਾਂ ਤੋਂ ਲਾਭਪਾਤਰੀਆਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਇਸ ਪਹਿਲਕਦਮੀ ਅਧੀਨ ਹਰੇਕ ਪਰਿਵਾਰ ਨੂੰ ਇੱਕ ਰਾਸ਼ਨ ਕਿੱਟ ਪ੍ਰਦਾਨ ਕੀਤੀ ਜਾਂਦੀ ਹੈ, ਜੋ ਘਰ ਦੀਆਂ ਜ਼ਰੂਰੀ ਖੁਰਾਕੀ ਜ਼ਰੂਰਤਾਂ ਦੀ ਪੂਰਤੀ ਨੂੰ ਧਿਆਨ ਵਿੱਚ ਰੱਖਦਿਆਂ ਤਿਆਰ ਕੀਤੀ ਗਈ ਹੈ। ਇਸ ਵਿੱਚ ਮਹੀਨਾਵਾਰ ਖਪਤ ਲਈ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲੋ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੈ। ਇਹ ਭੋਜਨ ਕਿੱਟਾਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013  ਤਹਿਤ ਯੋਗ ਲਾਭਪਾਤਰੀਆਂ ਨੂੰ ਪਹਿਲਾਂ ਵੰਡੀ ਜਾ ਰਹੀ ਕਣਕ ਤੋਂ ਇਲਾਵਾ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਰਾਸ਼ਨ ਕਿੱਟਾਂ ਮਾਰਕਫੈੱਡ ਵੱਲੋਂ ਤਿਆਰ ਕੀਤੀਆਂ ਜਾਂਦੀਆਂ ਹਨ, ਜਦਕਿ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਸੂਬੇ ਭਰ ਵਿੱਚ ਵੰਡ ਨੈੱਟਵਰਕ ਦੀ ਨਿਗਰਾਨੀ ਕਰਦਾ ਹੈ। ਹੁਣ ਤੱਕ ਵੰਡੀਆਂ ਗਈਆਂ 21.29 ਲੱਖ ਰਾਸ਼ਨ ਕਿੱਟਾਂ ਵਿੱਚੋਂ ਲੁਧਿਆਣਾ 229555 ਕਿੱਟਾਂ ਨਾਲ ਸਭ ਤੋਂ ਅੱਗੇ, ਪਟਿਆਲਾ 156402 ਨਾਲ ਦੂਜੇ ਸਥਾਨ ’ਤੇ, ਸੰਗਰੂਰ 136430 ਕਿੱਟਾਂ ਨਾਲ ਤੀਜੇ ਸਥਾਨ ’ਤੇ, ਫਾਜ਼ਿਲਕਾ 121647 ਨਾਲ ਚੌਥੇ ਸਥਾਨ ’ਤੇ ਹੈ ਜਦੋਂ ਕਿ ਸਰਹੱਦੀ ਜ਼ਿਲ੍ਹਾ ਤਰਨਤਾਰਨ 121589 ਰਾਸ਼ਨ ਕਿੱਟਾਂ ਦੀ ਵੰਡ ਨਾਲ ਪੰਜਵੇਂ ਸਥਾਨ ’ਤੇ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿੱਚ 118579 ਰਾਸ਼ਨ ਕਿੱਟਾਂ, ਬਠਿੰਡਾ ਵਿੱਚ 114105, ਸ੍ਰੀ ਮੁਕਤਸਰ ਸਾਹਿਬ ਵਿੱਚ 109045, ਜਲੰਧਰ ਵਿੱਚ 105379, ਹੁਸ਼ਿਆਰਪੁਰ ਵਿੱਚ 86710, ਮਾਨਸਾ ਵਿੱਚ 80591ਕਿੱਟਾਂ, ਗੁਰਦਾਸਪੁਰ ਵਿੱਚ 80344, ਫਿਰੋਜ਼ਪੁਰ ਵਿੱਚ 78404, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ 71238 ਕਿੱਟਾਂ, ਫਤਿਹਗੜ੍ਹ ਸਾਹਿਬ ਵਿੱਚ 71097, ਮੋਗਾ ਵਿੱਚ 69210, ਕਪੂਰਥਲਾ ਵਿੱਚ 68627, ਫਰੀਦਕੋਟ ਵਿੱਚ 60937, ਬਰਨਾਲਾ ਵਿੱਚ 59667, ਪਠਾਨਕੋਟ ਵਿੱਚ 58737, ਰੂਪਨਗਰ ਵਿੱਚ 50906, ਮਲੇਰਕੋਟਲਾ ਵਿੱਚ 40988 ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ 38838 ਰਾਸ਼ਨ ਕਿੱਟਾਂ ਵੰਡੀਆਂ ਗਈਆਂ ਹਨ। ਇਸ ਪਹਿਲਕਦਮੀ ਦਾ ਉਦੇਸ਼ ਅਨਾਜ ਦੇ ਨਾਲ-ਨਾਲ ਲੋੜੀਂਦੇ ਪ੍ਰੋਟੀਨ, ਖਾਣਾ ਪਕਾਉਣ ਵਾਲਾ ਤੇਲ ਅਤੇ ਮਸਾਲੇ ਆਦਿ ਯੋਗ ਲਾਭਪਾਤਰੀਆਂ ਦੀ  ਰਸੋਈ ਤੱਕ ਪਹੰਚਾਉਣਾ ਹੈੈ ਤਾਂ ਜੋ ਯੋਜਨਾ ਤਹਿਤ ਕਵਰ ਕੀਤੇ ਜਾ ਰਹੇ ਪਰਿਵਾਰਾਂ ਨੂੂੰ ਪੂਰੇ ਪੋਸ਼ਣ ਵਾਲਾ ਭੋਜਣ ਪ੍ਰਾਪਤ ਹੋ ਸਕੇ। ਵੰਡ ਸਬੰਧੀ ਪੂਰੀ ਸਰਗਰਮੀ ਨਾਲ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਪਾਰਦਰਸ਼ਤਾ, ਮਿਲਾਵਟੀ ਚੀਜਾਂ ਤੇ ਰੋਕ ਅਤੇ ਹਰੇਕ ਲੋੜਵੰਦ ਘਰ ਤੱਕ ਡਿਲੀਵਰੀ ਨੂੰ ਯਕੀਨੀ ਬਣਾਇਆ ਜਾ ਸਕੇ।  ਜ਼ਿਲ੍ਹਾ ਪ੍ਰਸ਼ਾਸਨ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਅਤੇ ਸਥਾਨਕ ਅਧਿਕਾਰੀ ਇਸ ਲਾਹੇਵੰਦ ਉਪਰਾਲੇ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਪੂਰਨ ਤਾਲਮੇਲ ਨਾਲ ਕੰਮ ਕਰ ਰਹੇ ਹਨ। ਇਹ ਯੋਜਨਾ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ ਕਿ ਕੋਈ ਵੀ ਯੋਗ ਪਰਿਵਾਰ ਭੋਜਨ ਸੁਰੱਖਿਆ ਤੋਂ ਵਾਂਝਾ ਨਾ ਰਹੇ। ਮੌਜੂਦਾ ਐਨ.ਐਫ.ਐਸ.ਏ. ਕਣਕ  ਦੀ ਵੰਡ ਦੇ ਨਾਲੋ-ਨਾਲ ਇਨ੍ਹਾਂ ਰਾਸ਼ਨ ਕਿੱਟਾਂ ਨੂੰ ਸ਼ਾਮਲ ਕਰਕੇ ਸਰਕਾਰ ਵੱਲੋਂ ਭੁੱਖਮਰੀ ਅਤੇ ਪੋਸ਼ਣ ਦੋਵਾਂ ਮੁੱਦਿਆਂ ਨੂੰ ਹੱਲ ਕਰਨ ਦਾ ਸੁਹਿਰਦ ਉਪਰਾਲਾ ਕੀਤਾ ਜਾ ਰਿਹਾ ਹੈ।

Have something to say? Post your comment

More in Chandigarh

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਭਗਵੰਤ ਸਿੰਘ ਮਾਨ

ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ

ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਮਿਸ਼ਨ ਨੂੰ ਪੰਜਾਬ ਸਰਕਾਰ ਨੇ ਦਿੱਤੀ ਨਵੀਂ ਰਫ਼ਤਾਰ

ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ 'ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ