Thursday, November 26, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Chandigarh

‘ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

July 04, 2026 09:12 PM
Rozana Sehaj times

ਚੰਡੀਗੜ੍ਹ  : ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਹੁਣ ਲੋਕ- ਲਹਿਰ ਬਣਦੀ ਜਾ ਰਹੀ ਹੈ, ਜਿਸ ਤਹਿਤ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਦੇ ਲੋਕ ਵੱਡੀ ਗਿਣਤੀ ਵਿੱਚ ਅੱਗੇ ਆ ਕੇ ‘ਸੇਫ ਪੰਜਾਬ’ ਵਟਸਐਪ ਹੈਲਪਲਾਈਨ 97791-00200 ‘ਤੇ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਸਾਂਝੀ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ‘ਸੇਫ ਪੰਜਾਬ’ ਹੈਲਪਲਾਈਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਦਾ ਹਿੱਸਾ ਹੈ। ਲੋਕਾਂ ਦੀ ਵਧਦੀ ਭਾਗੀਦਾਰੀ ਨਾਲ ਨਾ ਸਿਰਫ਼ ਪੁਲਿਸ ਨੂੰ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਵਿੱਚ ਮਦਦ ਮਿਲ ਰਹੀ ਹੈ, ਸਗੋਂ ਇਸ ਤੋਂ ਇਹ ਵੀ ਸਪੱਸ਼ਟ ਹੁੰਦਾ ਹੈ ਕਿ ਲੋਕਾਂ ਦਾ ਸਰਕਾਰ ‘ਤੇ ਭਰੋਸਾ ਵਧਿਆ ਹੈ। ਉਨ੍ਹਾਂ ਨੂੰ ਯਕੀਨ ਹੈ ਕਿ ਉਨ੍ਹਾਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਉਨ੍ਹਾਂ ਵੱਲੋਂ ਦਿੱਤੀ ਇਤਲਾਹ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਇਸੇ ਲਈ ਇਹ ਪਹਿਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਦਾ ਮਜ਼ਬੂਤ ਅਧਾਰ ਬਣ ਕੇ ਉੱਭਰੀ ਹੈ, ਜਿਸ ਤਹਿਤ  ਲੋਕਾਂ ਦੀ ਭਾਗੀਦਾਰੀ ਅਤੇ ਸਖ਼ਤ ਕਾਨੂੰਨੀ ਕਾਰਵਾਈ  ਨਾਲ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਰਿਹਾ ਹੈ। ਆਧਿਕਾਰਿਕ ਅੰਕੜਿਆਂ ਅਨੁਸਾਰ, ਹੁਣ ਤੱਕ ਪੰਜਾਬ ਭਰ ਵਿੱਚੋਂ 43,520 ਗੁਪਤ ਸੂਚਨਾਵਾਂ ਪ੍ਰਾਪਤ ਹੋਈਆਂ ਹਨ। ਇਨ੍ਹਾਂ ਸੂਹਾਂ ਅਤੇ ਅਗਲੇਰੀ ਜਾਂਚ ਦੇ ਆਧਾਰ ‘ਤੇ 17,120 ਕੇਸ ਦਰਜ ਕੀਤੇ ਗਏ ਅਤੇ 21,962 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਪਹਿਲ ਦਾ ਉਦੇਸ਼ ਨਾਗਰਿਕਾਂ ਨੂੰ ਅਭਿਆਨ ਦਾ ਹਿੱਸਾ ਬਣਾਉਣਾ ਹੈ ਤਾਂ ਜੋ ਉਹ ਬਿਨਾਂ ਕਿਸੇ ਡਰ ਤੋਂ ਨਸ਼ੇ ਖ਼ਿਲਾਫ਼ ਜਾਣਕਾਰੀ ਸਾਂਝੀ ਕਰ ਸਕਣ। ਸ਼ਿਕਾਇਤਕਰਤਾਵਾਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਂਦੀ ਹੈ ਅਤੇ ਪ੍ਰਾਪਤ ਇਤਲਹਾ ‘ਤੇ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ। ਇਸੇ ਕਾਰਨ ‘ਸੇਫ ਪੰਜਾਬ ’ ਵਟਸਐਪ ਹੈਲਪਲਾਈਨ ਰਾਹੀਂ ਸਮਾਜ ਦੇ ਹਰ ਵਰਗ ਦੇ ਲੋਕ ਸ਼ੱਕੀ ਗਤੀਵਿਧੀਆਂ ਅਤੇ ਨਸ਼ਾ ਵਿਕਰੀ ਬਾਰੇ ਰਿਪੋਰਟ ਕਰਨ ਲਈ ਅੱਗੇ ਆ ਰਹੇ ਹਨ। ਵਟਸਐਪ ਹੈਲਪਲਾਈਨ ਤੋਂ ਇਲਾਵਾ ਪੰਜਾਬ ਵਿੱਚ ਚੱਲ ਰਹੀਆਂ ਈ-ਰਿਕਸ਼ਾਵਾਂ ਰਾਹੀਂ ਵੀ ਗੁਪਤ ਰੂਪ ਵਿੱਚ ਜਾਣਕਾਰੀ ਸਾਂਝੀ ਕਰਨ ਦੀ ਵਿਵਸਥਾ ਕੀਤੀ ਗਈ ਹੈ। ਇਨ੍ਹਾਂ ਈ-ਰਿਕਸ਼ਾਵਾਂ ਰਾਹੀਂ ਹੁਣ ਤੱਕ ਲਗਭਗ 3440 ਪਿੰਡਾਂ ਤੱਕ ਪਹੁੰਚ ਬਣਾਈ ਜਾ ਚੁੱਕੀ ਹੈ, ਜੋ ਰਾਜ ਦੇ ਕਰੀਬ ਇੱਕ-ਤਿਹਾਈ ਪਿੰਡਾਂ ਦੇ ਬਰਾਬਰ ਹੈ। ਇਹ ਦੋਵੇਂ ਤਰੀਕੇ ਨਸ਼ਾ ਤਸਕਰਾਂ ਅਤੇ ਨਸ਼ਾ ਕਾਰੋਬਾਰੀਆਂ ਤੱਕ ਪਹੁੰਚਣ ਵਿੱਚ ਅਹਿਮ ਜਾਣਕਾਰੀ ਸਰੋਤ ਬਣ ਕੇ ਉੱਭਰੇ ਹਨ। ਇਸ ਪਹਿਲ ਤਹਿਤ ਪ੍ਰਾਪਤ ਹੋਈ ਹਰ ਸ਼ਿਕਾਇਤ ਦੀ ਪਹਿਲਾਂ ਪੂਰੀ ਤਫ਼ਤੀਸ਼ ਕੀਤੀ ਜਾਂਦੀ ਹੈ। ਜਾਣਕਾਰੀ ਸਹੀ ਪਾਈ ਜਾਣ ‘ਤੇ ਉਸ ਨੂੰ ਤੁਰੰਤ ਸਬੰਧਿਤ ਜ਼ਿਲ੍ਹਾ ਪੁਲਿਸ ਇਕਾਈ ਨੂੰ ਕਾਰਵਾਈ ਲਈ ਭੇਜਿਆ ਜਾਂਦਾ ਹੈ ਤਾਂ ਜੋ ਲੋਕਾਂ ਵੱਲੋਂ ਦਿੱਤੀ ਗਈ ਪੁਖ਼ਤਾ ਇਤਲਾਹ ਦੇ ਆਧਾਰ ‘ਤੇ ਨਸ਼ਾ ਤਸਕਰਾਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਈ ਜਾ ਸਕੇ। ਇਸ ਸਬੰਧ ਵਿੱਚ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ, “‘ਸੇਫ ਪੰਜਾਬ’ ਪਹਿਲ ‘ਤੇ ਲੋਕਾਂ ਦੀ ਪ੍ਰਤੀਕਿਰਿਆ ਦਰਸਾਉਂਦੀ ਹੈ ਕਿ ਉਹ ਨਸ਼ਾ ਮੁਕਤ ਮਾਹੌਲ ਵਿੱਚ ਰਹਿਣਾ ਚਾਹੁੰਦੇ ਹਨ ਅਤੇ ਜੇ ਉਨ੍ਹਾਂ ਦੀ ਪਛਾਣ ਗੁਪਤ ਰੱਖੇ ਜਾਣ ਦਾ ਭਰੋਸਾ ਮਿਲਦਾ ਹੈ ਤਾਂ ਉਹ ਕਾਨੂੰਨੀ ਕਾਰਵਾਈ ਵਿੱਚ ਪੂਰਾ ਸਹਿਯੋਗ  ਦੇਣ ਲਈ ਤਿਆਰ ਹਨ। ਲੋਕਾਂ ਨੇ ਇਸ ਪਹਿਲ ਵਿੱਚ ਵੱਡੀ ਗਿਣਤੀ ਵਿੱਚ ਸਰਗਰਮੀ ਦਿਖਾਈ ਹੈ ਅਤੇ ਪੁਲਿਸ ਨੇ ਵੀ ਪੂਰੀ ਮੁਸਤੈਦੀ ਤੇ ਸੁਹਿਰਦਤਾ ਨਾਲ ਕਾਰਵਾਈ ਕੀਤੀ ਹੈ।” ਸ਼ਿਕਾਇਤਾਂ ਦੀ ਵਧਦੀ ਗਿਣਤੀ ਨੂੰ ਪੁਲਿਸ ‘ਤੇ ਜਨਤਾ ਦੇ ਵਧਦੇ ਭਰੋਸੇ ਦਾ ਸੰਕੇਤ ਮੰਨਿਆ ਜਾ ਰਿਹਾ ਹੈ। ਹੁਣ ਲੋਕ ਮੂਕ ਦਰਸ਼ਕ ਬਣੇ ਰਹਿਣ ਦੀ ਬਜਾਏ ਨਸ਼ਾ ਤਸਕਰੀ ਨਾਲ ਜੁੜੀਆਂ ਘਟਨਾਵਾਂ ਦੀ ਜਾਣਕਾਰੀ ਪੁਲਿਸ ਨੂੰ ਦੇ ਰਹੇ ਹਨ, ਜਿਸ ਨਾਲ ਸਮੇਂ ਸਿਰ ਕਾਰਵਾਈ ਕਰਨ ਵਿੱਚ ਮਦਦ ਮਿਲ ਰਹੀ ਹੈ।
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਇਸ ਪਹਿਲ ਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਹੋਰ ਮਜ਼ਬੂਤ ਕੀਤਾ ਹੈ, ਜਿਸ ਵਿੱਚ ਕਾਰਵਾਈ, ਜਨ-ਭਾਗੀਦਾਰੀ, ਜਾਗਰੂਕਤਾ ਅਤੇ ਮੁੜ-ਵਸੇਬਾ ਸ਼ਾਮਲ ਹਨ। ਨਸ਼ੇ ਖਿਲ਼ਾਫ ਸਖ਼ਤ ਪੁਲਿਸ ਕਾਰਵਾਈ ਬਹੁਤ ਅਹਿਮ ਹੈ, ਪਰ ਇਸ ਲੜਾਈ ਵਿੱਚ ਸਥਾਈ ਸਫ਼ਲਤਾ ਲਈ ਜਨਤਾ ਦਾ ਨਿਰੰਤਰ ਸਹਿਯੋਗ ਬਹੁਤ ਜ਼ਰੂਰੀ ਹੈ।’’” ਇਸ ਪਲੇਟਫਾਰਮ ‘ਤੇ ਪ੍ਰਾਪਤ ਸਾਰੀਆਂ ਸ਼ਿਕਾਇਤਾਂ ਪੂਰੀ ਤਰ੍ਹਾਂ ਗੁਪਤ ਹੁੰਦੀਆਂ ਹਨ ਅਤੇ ਜਾਣਕਾਰੀ ਦੇਣ ਵਾਲਿਆਂ ਦੀ ਪਛਾਣ ਵੀ ਗੁਪਤ ਰੱਖੀ ਜਾਂਦੀ ਹੈ। ਨਾਗਰਿਕਾਂ ਨੂੰ ਨਸ਼ਾ ਤਸਕਰਾਂ ਅਤੇ ਨਸ਼ੇ ਦੇ ਕਾਰੋਬਾਰੀਆਂ ਬਾਰੇ ਜਾਣਕਾਰੀ ਬਿਨਾਂ ਕਿਸੇ ਡਰ ਦੇ ਸਾਂਝੀ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਨ੍ਹਾਂ ਗੁਪਤ ਸੂਚਨਾਵਾਂ ਦੇ ਆਧਾਰ ‘ਤੇ 17,000 ਤੋਂ ਵੱਧ ਕੇਸਾਂ ਵਿੱਚ ਕਾਰਵਾਈ ਹੋਈ ਹੈ, ਜੋ ਦਰਸਾਉਂਦਾ ਹੈ ਕਿ ਲਗਭਗ 40 ਫ਼ੀਸਦੀ ਸ਼ਿਕਾਇਤਾਂ ਦੇ ਆਧਾਰ ‘ਤੇ ਗ੍ਰਿਫ਼ਤਾਰੀਆਂ ਹੋਈਆਂ ਹਨ। ਇਸ ਤੋਂ ਸਪੱਸ਼ਟ ਹੈ ਕਿ ‘ਸੇਫ ਪੰਜਾਬ’ ਵਟਸਐਪ ਹੈਲਪਲਾਈਨ ਰਾਜ ਦੇ ਨਸ਼ਾ ਵਿਰੋਧੀ ਅਭਿਆਨ ਵਿੱਚ ਇੱਕ ਪ੍ਰਭਾਵੀ ਸਾਧਨ ਵਜੋਂ ਉੱਭਰ ਰਹੀ ਹੈ। ਅਧਿਕਾਰੀਆਂ ਨੇ ਭਰੋਸਾ ਜਤਾਇਆ ਹੈ ਕਿ ਲੋਕਾਂ ਦੀ ਨਿਰੰਤਰ ਭਾਗੀਦਾਰੀ ਅਤੇ ਪੁਲਿਸ ਦੀ ਫੌਰੀ ਕਾਰਵਾਈ ਨਾਲ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਸੰਕਲਪ ਹੋਰ ਮਜ਼ਬੂਤ ਹੋਵੇਗਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸੁਰੱਖਿਅਤ ਮਾਹੌਲ ਤਿਆਰ ਕੀਤਾ ਜਾ ਸਕੇਗਾ।

Have something to say? Post your comment

More in Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 310ਵਾਂ ਦਿਨ: ਪੰਜਾਬ ਪੁਲਿਸ ਵੱਲੋਂ 505 ਥਾਈਂ ਛਾਪੇਮਾਰੀ; 158 ਕਾਬੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰੇਗੀ: ਡਾ. ਬਲਜੀਤ ਕੌਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ : ਮੁੰਡੀਆਂ 

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਚੀਮਾ

27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ