Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

July 04, 2026 09:25 PM
Rozana Sehaj times

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਸ਼ੁੱਧ ਦੁੱਧ, ਤੰਦਰੁਸਤ ਪੰਜਾਬ’ ਮੁਹਿੰਮ ਤਹਿਤ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਅਤੇ ਦੁੱਧ ਦੀ ਗੁਣਵੱਤਾ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇੱਕ ਸਮਰਪਿਤ ਟੋਲ-ਫਰੀ ਹੈਲਪਲਾਈਨ 1800-180-2202 ਸਥਾਪਿਤ ਕੀਤੀ ਹੈ ਅਤੇ ਇੱਕ ਨੋਡਲ ਅਫਸਰ ਤਾਇਨਾਤ ਕੀਤਾ ਹੈ। ਇਸ ਮੁਹਿੰਮ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਨੇ 1 ਅਪ੍ਰੈਲ 2026 ਤੋਂ ਹੁਣ ਤੱਕ 160 ਕੈਂਪਾਂ ਵਿੱਚ 6000 ਦੁੱਧ ਦੇ ਨਮੂਨਿਆਂ ਦੀ ਜਾਂਚ ਕੀਤੀ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਘਰੋ-ਘਰੀਂ ਜਾ ਕੇ ਟੈਸਟਿੰਗ ਕਰਨ ਲਈ, 4 ਮੋਬਾਈਲ ਲੈਬਾਰਟਰੀ ਵੈਨਾਂ ਪਹਿਲਾਂ ਹੀ ਕਾਰਜਸ਼ੀਲ ਹਨ ਅਤੇ 5 ਹੋਰ ਅਜਿਹੀਆਂ ਵੈਨਾਂ ਵਿਭਾਗ ਵਿੱਚ ਸ਼ਾਮਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ ਜ਼ਿਲ੍ਹਾ ਡਿਪਟੀ ਡਾਇਰੈਕਟਰ ਦਫ਼ਤਰਾਂ ਵਿੱਚ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਰੁਟੀਨ ਟੈਸਟਿੰਗ ਵੀ ਕੀਤੀ ਜਾਂਦੀ ਹੈ। ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਸਹਿਯੋਗ ਨਾਲ, ਵਿਭਾਗ ਵੱਲੋਂ ਜ਼ਿਲ੍ਹਾ ਡੇਅਰੀ ਵਿਕਾਸ ਦਫ਼ਤਰਾਂ ਲਈ ਦੁੱਧ ’ਚ ਮਿਲਾਵਟ ਦੀ ਜਾਂਚ ਕਰਨ ਵਾਲੀਆਂ 5000 ਪੋਰਟੇਬਲ ਕਿੱਟਾਂ, ਪਸ਼ੂ ਪਾਲਣ ਵਿਭਾਗ ਦੇ ਵੈਟਰਨਰੀ ਪੌਲੀਕਲੀਨਿਕਾਂ ਅਤੇ ਜਾਗਰੂਕਤਾ ਕੈਂਪ ਸਾਈਟਾਂ ਲਈ 500 ਕਿੱਟਾਂ ਖ਼ਰੀਦੀਆਂ ਅਤੇ ਵੰਡੀਆਂ ਗਈਆਂ ਹਨ। ਇਨ੍ਹਾਂ ਕਿੱਟਾਂ ਰਾਹੀਂ ਫੈਟ, ਐਸ.ਐਨ.ਐਫ., ਪ੍ਰੋਟੀਨ ਦੇ ਨਾਲ-ਨਾਲ  ਯੂਰੀਆ, ਸਟਾਰਚ ਅਤੇ ਹਾਈਡ੍ਰੋਜਨ ਪਰਆਕਸਾਈਡ ਵਰਗੇ ਮਿਲਾਵਟੀ ਪਦਾਰਥਾਂ ਦੀ ਮੌਕੇ ’ਤੇ ਹੀ ਜਾਂਚ ਕੀਤੀ ਜਾ ਸਕਦੀ ਹੈ ਤਾਂ ਜੋ ਕੈਂਪਾਂ ਅਤੇ ਦੌਰਿਆਂ ਦੌਰਾਨ ਅਧਿਕਾਰੀ ਅਤੇ ਕਿਸਾਨ ਤੁਰੰਤ ਦੁੱਧ ਦੀ ਗੁਣਵੱਤਾ ਦੀ ਪਰਖ ਕਰ ਸਕਣ। ਇਸ ਨਾਲ ਨਾ ਸਿਰਫ਼ ਕੇਂਦਰੀ ਲੈਬਾਂ ’ਤੇ ਨਿਰਭਰਤਾ ਘਟਦੀ ਹੈ ਸਗੋਂ ਮਿਲਾਵਟਖੋਰਾਂ ਵਿਰੁੱਧ ਕਾਰਵਾਈ ਵਿੱਚ ਵੀ ਤੇਜ਼ੀ ਆਉਂਦੀ ਹੈ। ਸ. ਖੁੱਡੀਆਂ ਨੇ ਜ਼ੋਰ ਦਿੰਦਿਆਂ ਕਿਹਾ, “ਮਿਲਾਵਟੀ ਦੁੱਧ ਖਪਤਕਾਰਾਂ ਦੀ ਸਿਹਤ ਨਾਲ ਸਿੱਧਾ ਖਿਲਵਾੜ ਹੈ ਅਤੇ ਇਸ ਨਾਲ ਡੇਅਰੀ ਦੇ ਕਿੱਤੇ ਨਾਲ ਜੁੜੇ ਕਿਸਾਨਾਂ ਦੀ ਆਮਦਨ ਵੀ ਪ੍ਰਭਾਵਿਤ ਹੁੰਦੀ ਹੈ। ਇਸ ਸਮੱਸਿਆ ਨਾਲ ਨਜਿੱਠਣ ਲਈ ਅਸੀਂ ਮੋਬਾਈਲ ਲੈਬਾਂ ਤਾਇਨਾਤ ਕੀਤੀਆਂ ਹਨ, ਟੈਸਟਿੰਗ ਕਿੱਟਾਂ ਵੰਡੀਆਂ ਹਨ ਅਤੇ ਸਿੱਧੇ ਜਨਤਕ ਫੀਡਬੈਕ ਲਈ ਇੱਕ ਟੋਲ-ਫਰੀ ਨੰਬਰ ਵੀ ਸ਼ੁਰੂ ਕੀਤਾ ਹੈ ਤਾਂ ਜੋ ਹਰ ਪੜਾਅ ’ਤੇ ਗੁਣਵੱਤਾ ਦੀ ਰਾਖੀ ਕੀਤੀ ਜਾ ਸਕੇ।’’ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਕਿਹਾ ਕਿ ਨਾਗਰਿਕ ਹੁਣ ਸਾਰੇ ਜ਼ਿਲ੍ਹਾ ਡਿਪਟੀ ਡਾਇਰੈਕਟਰਾਂ ਦੇ ਦਫ਼ਤਰਾਂ ਵਿੱਚ ਦੁੱਧ ਦੇ ਨਮੂਨਿਆਂ ਦੀ ਮੁਫਤ ਜਾਂਚ ਕਰਵਾ ਸਕਦੇ ਹਨ। ਇਸ ਮੁਹਿੰਮ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਸਟੇਟ ਨੋਡਲ ਅਫਸਰ ਸ੍ਰੀ ਮਨਦੀਪ ਸਿੰਘ ਨਾਲ 98784-41386 ਅਤੇ 0172-5027285 ਉਤੇ ਸੰਪਰਕ ਕੀਤਾ ਦਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਖਪਤਕਾਰਾਂ ਨੂੰ ਸੁਰੱਖਿਅਤ ਅਤੇ ਸ਼ੁੱਧ ਦੁੱਧ ਦੇ ਉਨ੍ਹਾਂ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਅਤੇ ਮਿਲਾਵਟਖੋਰੀ ਨੂੰ ਰੋਕਣ ਲਈ ਸੂਬੇ ਭਰ ਵਿੱਚ ਵੱਡੇ ਪੱਧਰ ਉਤੇ ’ਸ਼ੁੱਧ ਦੁੱਧ, ਤੰਦਰੁਸਤ ਪੰਜਾਬ’ ਮੁਹਿੰਮ ਸ਼ੁਰੂ ਕੀਤੀ ਹੈ।

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ