Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਸਲੋਵਾਕੀਆ ਵਿੱਚ ਜਾਨ ਗੁਆਉਣ ਵਾਲੇ ਅਜਨਾਲਾ ਦੇ ਨੌਜਵਾਨ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

July 04, 2026 09:30 PM
Rozana Sehaj times

 

 
ਅੰਮ੍ਰਿਤਸਰ 4 ਜੁਲਾਈ ਗੁਰਪ੍ਰੀਤ ਸਿੰਘ ਡੱਬ  ਅਜਨਾਲਾ ਦੇ ਪਿੰਡ ਵੰਜਾਵਲਾ ਦੇ ਨੌਜਵਾਨ ਗੁਰਸੇਵਕ ਸਿੰਘ ਜਿਸ ਦੀ ਸਲੋਵਾਕੀਆ ਵਿੱਚ ਡੁੱਬਣ ਕਾਰਨ ਦਰਦਨਾਕ ਮੌਤ ਹੋ ਗਈ ਸੀ, ਦੀ ਪਾਰਥਿਵ ਦੇਹ ਅੱਜ ਉਸ ਦੇ ਜੱਦੀ ਪਿੰਡ ਪਹੁੰਚੀ। ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ ਅਤੇ ਨਮ ਅੱਖਾਂ ਨਾਲ ਉਸ ਨੂੰ ਅੰਤਿਮ ਵਿਦਾਈ ਦਿੱਤੀ। ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਸੀ, ਜਦਕਿ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਸੀ।
 
ਗੁਰਸੇਵਕ ਸਿੰਘ ਕਰੀਬ ਅੱਠ ਮਹੀਨੇ ਪਹਿਲਾਂ ਵਰਕ ਪਰਮਿਟ 'ਤੇ ਸਲੋਵਾਕੀਆ ਗਿਆ ਸੀ, ਜਿੱਥੇ ਇਹ ਦਰਦਨਾਕ ਹਾਦਸਾ ਵਾਪਰਿਆ। ਘਟਨਾ ਤੋਂ ਬਾਅਦ ਪਰਿਵਾਰ ਵੱਲੋਂ ਭਾਰਤ ਸਰਕਾਰ ਅਤੇ ਜਨ ਪ੍ਰਤੀਨਿਧੀਆਂ ਕੋਲ ਪਾਰਥਿਵ ਦੇਹ ਨੂੰ ਭਾਰਤ ਲਿਆਉਣ ਲਈ ਮਦਦ ਦੀ ਅਪੀਲ ਕੀਤੀ ਗਈ। ਇਸ ਦੌਰਾਨ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਤ ਮੰਤਰਾਲਿਆਂ ਅਤੇ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਿਆ। ਉਨ੍ਹਾਂ ਦੇ ਯਤਨਾਂ ਅਤੇ ਸਹਿਯੋਗ ਸਦਕਾ ਲੋੜੀਂਦੀਆਂ ਕਾਰਵਾਈਆਂ ਜਲਦੀ ਪੂਰੀਆਂ ਹੋਈਆਂ, ਜਿਸ ਕਾਰਨ ਗੁਰਸੇਵਕ ਸਿੰਘ ਦੀ ਪਾਰਥਿਵ ਦੇਹ ਛੇਤੀ ਹੀ ਭਾਰਤ ਲਿਆਂਦੀ ਜਾ ਸਕੀ ਅਤੇ ਅੱਜ ਉਸ ਦਾ ਉਸ ਦੇ ਜੱਦੀ ਪਿੰਡ ਵਿੱਚ ਪੂਰੇ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ਗਿਆ।
 
ਇਸ ਦੁਖਦਾਈ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕਿਸੇ ਨੌਜਵਾਨ ਪੁੱਤਰ ਦਾ ਇਸ ਤਰ੍ਹਾਂ ਅਚਾਨਕ ਸੰਸਾਰ ਤੋਂ ਚਲੇ ਜਾਣਾ ਸਿਰਫ਼ ਇੱਕ ਪਰਿਵਾਰ ਹੀ ਨਹੀਂ, ਸਗੋਂ ਪੂਰੇ ਸਮਾਜ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਪਾਰਥਿਵ ਦੇਹ ਆਪਣੇ ਪਿੰਡ ਪਹੁੰਚੀ ਤਾਂ ਹਰ ਅੱਖ ਨਮ ਸੀ ਅਤੇ ਪੂਰਾ ਇਲਾਕਾ ਗਮਗੀਨ ਮਾਹੌਲ ਵਿੱਚ ਡੁੱਬਿਆ ਹੋਇਆ ਸੀ।
 
ਔਜਲਾ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਬਿਹਤਰ ਭਵਿੱਖ ਦੀ ਆਸ ਨਾਲ ਵਿਦੇਸ਼ਾਂ ਦਾ ਰੁਖ ਕਰਦੇ ਹਨ, ਪਰ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਪੂਰੇ ਪੰਜਾਬ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਔਖੇ ਸਮੇਂ ਵਿੱਚ ਸਰਕਾਰਾਂ, ਪ੍ਰਸ਼ਾਸਨ ਅਤੇ ਜਨ ਪ੍ਰਤੀਨਿਧੀਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਦੁਖੀ ਪਰਿਵਾਰ ਦੇ ਨਾਲ ਡਟ ਕੇ ਖੜ੍ਹਨ ਅਤੇ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ।
 
ਸੰਸਦ ਮੈਂਬਰ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਬਖ਼ਸ਼ਣ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਜੇਕਰ ਪਰਿਵਾਰ ਨੂੰ ਕਿਸੇ ਵੀ ਤਰ੍ਹਾਂ ਦੀ ਲੋੜ ਪਈ ਤਾਂ ਉਹ ਹਰ ਸੰਭਵ ਸਹਿਯੋਗ ਲਈ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੇ ਰਹਿਣਗੇ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼