Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਮਾਤਾ ਮੋਦੀ ਪਾਰਕ ਦਾ ਨਾਮ ਬਦਲਣ ’ਤੇ ਭਖੀ ਸਿਆਸਤ

July 04, 2026 09:32 PM
Rozana Sehaj times

ਸੁਨਾਮ : ਸਥਾਨਕ ਸ਼ਹਿਰ ਅੰਦਰ ਸਥਿਤ ਸ੍ਰੀ ਮਾਤਾ ਮੋਦੀ ਦਰਬਾਰ ਦੇ ਸਾਹਮਣੇ ਦਹਾਕਿਆਂ ਪੁਰਾਣੇ ਮਾਤਾ ਮੋਦੀ ਪਾਰਕ ਦਾ ਨਵੀਨੀਕਰਨ ਕਰਕੇ ਸਵਰਗੀ ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਪਾਰਕ ਰੱਖੇ ਜਾਣ ਨੂੰ ਲੈਕੇ ਸਿਆਸਤ ਗਰਮਾ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ਼ ਵਿਨਰਜੀਤ ਸਿੰਘ ਗੋਲਡੀ ਖਡਿਆਲ ਨੇ ਇੰਟਰਨੈੱਟ ਮੀਡੀਆ ਤੇ ਵੀਡੀਓ ਸਾਂਝੀ ਕਰਦਿਆਂ ਆਖਿਆ ਕਿ ਸੂਬੇ ਦੀ ਹਾਕਮ ਧਿਰ ਨੇ ਦਹਾਕਿਆਂ ਪੁਰਾਣੇ ਮਾਤਾ ਮੋਦੀ ਪਾਰਕ ਦਾ ਨਾਮ ਬਦਲਕੇ ਸਵਰਗੀ ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਪਾਰਕ ਰੱਖ ਦਿੱਤਾ ਹੈ, ਅਜਿਹਾ ਕਰਕੇ ਪੁਰਾਣੇ ਪਾਰਕ ਦੀ ਹੋਂਦ ਨੂੰ ਹੀ ਖਤਮ ਕਰ ਦਿੱਤਾ ਗਿਆ ਹੈ। ਉਨ੍ਹਾਂ ਆਖਿਆ ਕਿ ਚੰਗਾ ਹੁੰਦਾ ਜੇਕਰ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਪਾਰਕ ਦਾ ਨਾਮ ਬਦਲਣ ਦੀ ਬਜਾਏ ਨਵੇਂ ਪ੍ਰੋਜੈਕਟ ਸਥਾਪਿਤ ਕਰ ਕੇ ਉਸ ਦਾ ਨਾਂਅ ਬਾਬੂ ਜੀ ਦੇ ਨਾਮ ਤੇ ਰੱਖ ਲੈਂਦੇ। ਸੁਨਾਮ ਵਿੱਚ ਨਵੀਂ ਯੂਨੀਵਰਸਿਟੀ, ਹਸਪਤਾਲ ਜਾਂ ਕੋਈ ਇੰਡਸਟਰੀ ਲਿਆਕੇ ਨਾਮ ਰੱਖਿਆ ਜਾਂਦਾ ਤਾਂ ਬਿਹਤਰ ਸੀ। ਨੌਜਵਾਨ ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ ਖਡਿਆਲ ਨੇ ਆਖਿਆ ਕਿ ਪੰਜਾਬ ਵਿਚਲੀਆਂ ਮਗਰਲੀਆਂ ਸਰਕਾਰਾਂ ਦੇ ਕੰਮਾਂ ’ਤੇ ਰੰਗ ਮਾਰ ਕੇ ਆਪਣੇ ਨਾਮ ਚਮਕਾਉਣਾ ’ਆਪ’ ਦੀ ਫ਼?ਤਰਤ ਬਣੀ ਹੋਈ ਹੈ। ਇਤਿਹਾਸਕ ਅਸਥਾਨਾ ਦੇ ਨਾਮ ਬਦਲਣਾ ਸਰਕਾਰ ਦੀ ਮਾੜੀ ਮਾਨਸਿਕਤਾ ਦਾ ਪ੍ਰਗਟਾਵਾ ਹੈ।
ਉਨ੍ਹਾਂ ਕਿਹਾ ਕਿ ਸੁਨਾਮ ਸ਼ਹੀਦਾਂ, ਪੀਰਾਂ ਪੈਗੰਬਰਾਂ ਦੀ ਧਰਤੀ, ਜਿੱਥੇ ਗੁਰਦੁਆਰਾ ਪਹਿਲੀ ਪਾਤਸ਼ਾਹੀ, ਸੀਤਾਸਰ ਧਾਮ , ਗੀਤਾ ਭਵਨ, ਪੀਰਾਂ ਬੰਨਾ ਬਨੋਈ, ਮਾਤਾ ਮੋਦੀ ਦਰਬਾਰ ਬੁਹਤ ਸਾਰੇ ਪੁਰਾਤਨ ਧਾਰਮਿਕ ਅਸਥਾਨ ਹਨ। ਉਨ੍ਹਾਂ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਘੇਰਦਿਆਂ ਆਖਿਆ ਕਿ ਪੁਰਾਤਨ ਇਤਿਹਾਸਕ ਮਾਤਾ ਮੋਦੀ ਪਾਰਕ ਦਾ ਨਾਮ ਨਾ ਬਦਲਕੇ ਬਾਬੂ ਭਗਵਾਨ ਦਾਸ ਅਰੋੜਾ ਦੀ ਯਾਦ ਨੂੰ ਸਦੀਵੀ ਰੱਖਣ ਲਈ ਨਵੇਂ ਪ੍ਰਾਜੈਕਟਾਂ ਤੇ ਜ਼ੋਰ ਦਿੱਤਾ ਜਾਣਾ ਚਾਹੀਦਾ ਸੀ, ਉਨ੍ਹਾਂ ਸਪੱਸ਼ਟ ਕੀਤਾ ਕਿ ਉਸ ਤੇ ਕਿਸੇ ਨੂੰ ਕੋਈ ਇਤਰਾਜ਼ ਨਹੀਂ ਹੋਣਾ ਸੀ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ