Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਪਾਕਿਸਤਾਨ ’ਚ ਇਤਿਹਾਸਕ ਗੁਰਦੁਆਰਾ ਢਾਹੇ ਜਾਣ ਦੀ ਘਟਨਾ ਨਿੰਦਣਯੋਗ: ਜਸਪਾਲ ਸਿੰਘ ਭੰਗੂ

July 04, 2026 09:39 PM
Rozana Sehaj times
 

 

ਪਟਿਆਲਾ : ਭਾਜਪਾ ਦੇ ਜ਼ਿਲ੍ਹਾ ਪਟਿਆਲਾ ਦਿਹਾਤੀ ਪ੍ਰਧਾਨ ਜਸਪਾਲ ਸਿੰਘ ਭੰਗੂ ਨੇ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਫਾਰੂਕਾਬਾਦ (ਚੂਹੜਕਾਣਾ) ਵਿਖੇ ਸਥਿਤ ਲਗਭਗ 125 ਸਾਲ ਪੁਰਾਣੇ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨੂੰ ਕਥਿਤ ਤੌਰ 'ਤੇ ਢਾਹੇ ਜਾਣ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਜਸਪਾਲ ਸਿੰਘ ਭੰਗੂ ਨੇ ਕਿਹਾ ਕਿ ਇਹ ਸਿਰਫ਼ ਇੱਕ ਇਮਾਰਤ ਨੂੰ ਢਾਹੁਣ ਦਾ ਮਾਮਲਾ ਨਹੀਂ, ਸਗੋਂ ਸਿੱਖ ਇਤਿਹਾਸ, ਧਾਰਮਿਕ ਵਿਰਾਸਤ ਅਤੇ ਕਰੋੜਾਂ ਸਿੱਖਾਂ ਦੀਆਂ ਭਾਵਨਾਵਾਂ 'ਤੇ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਪਾਕਿਸਤਾਨ ਵਿੱਚ ਘੱਟ ਗਿਣਤੀਆਂ ਦੀ ਧਾਰਮਿਕ ਆਜ਼ਾਦੀ ਅਤੇ ਉਨ੍ਹਾਂ ਦੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਇਸ ਮਾਮਲੇ 'ਤੇ ਤੁਰੰਤ ਕੂਟਨੀਤਕ ਇਤਰਾਜ਼ ਦਰਜ ਕਰਵਾਉਣਾ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਮੰਗ ਕੀਤੀ ਕਿ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦਾ ਉਸਦੇ ਮੂਲ ਸਰੂਪ ਅਨੁਸਾਰ ਜਲਦ ਮੁੜ ਨਿਰਮਾਣ ਕੀਤਾ ਜਾਵੇ ਅਤੇ ਇਸ ਘਟਨਾ ਵਿੱਚ ਸ਼ਾਮਲ ਭੂ-ਮਾਫ਼ੀਆ, ਸਬੰਧਤ ਅਧਿਕਾਰੀਆਂ ਅਤੇ ਹੋਰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਭੰਗੂ ਨੇ ਕਿਹਾ ਕਿ ਪਾਕਿਸਤਾਨ ਨੂੰ ਆਪਣੇ ਦੇਸ਼ ਵਿੱਚ ਸਥਿਤ ਸਾਰੇ ਸਿੱਖ, ਹਿੰਦੂ ਅਤੇ ਹੋਰ ਘੱਟ ਗਿਣਤੀਆਂ ਦੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਿਸ਼ਵ ਭਰ ਵਿੱਚ ਸਿੱਖ ਵਿਰਾਸਤ ਅਤੇ ਧਾਰਮਿਕ ਅਸਥਾਨਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਵਚਨਬੱਧ ਹੈ।

 

ਫੋਟੋ ਕੈਪਸ਼ਨ:
ਭਾਜਪਾ ਦੇ ਜ਼ਿਲ੍ਹਾ ਪਟਿਆਲਾ ਦਿਹਾਤੀ ਪ੍ਰਧਾਨ ਜਸਪਾਲ ਸਿੰਘ ਭੰਗੂ ਪਾਕਿਸਤਾਨ ਵਿੱਚ ਇਤਿਹਾਸਕ ਗੁਰਦੁਆਰਾ ਢਾਹੇ ਜਾਣ ਦੀ ਘਟਨਾ ’ਤੇ ਪ੍ਰਤੀਕਿਰਿਆ ਦਿੰਦੇ ਹੋਏ।

Have something to say? Post your comment

More in Malwa

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਭਾਜਪਾ ਆਗੂ ਰਾਜੀਵ ਗਰਗ ਦੇ ਪਿਤਾ ਮਹਿੰਦਰ ਪਾਲ ਦਾ ਦਿਹਾਂਤ 

ਖਾਟੂ ਸ਼ਿਆਮ ਜਾਗਰਣ 'ਚ ਮੁੱਖ ਮੰਤਰੀ ਸੈਣੀ ਦੇ ਬੋਲ