Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

July 04, 2026 09:42 PM
Rozana Sehaj times


ਅੰਮ੍ਰਿਤਸਰ : ਪੰਜਾਬੀ ਸੂਬਾ ਮੋਰਚੇ ਦੌਰਾਨ ਸਮੇਂ ਦੀ ਸਰਕਾਰ ਵੱਲੋਂ 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਹਮਲੇ ਦੀ ਯਾਦ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਸਜਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਸੰਗਤ ਨੂੰ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਇਤਿਹਾਸ ਸਾਂਝਾ ਕਰਦਿਆਂ ਕਿਹਾ ਕਿ ਸਮੇਂ ਸਮੇਂ ਹਾਕਮਾਂ ਨੇ ਸਿੱਖਾਂ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਹਮਲੇ ਕਰਕੇ ਸਿੱਖ ਕੌਮ ਨੂੰ ਕਮਜ਼ੋਰ ਕਰਨ ਦੇ ਯਤਨ ਕੀਤੇ ਹਨ।
ਉਨ੍ਹਾਂ ਕਿਹਾ ਕਿ ਹਕੂਮਤਾਂ ਦੀ ਇਹ ਵੀ ਚਾਲ ਰਹੀ ਹੈ ਕਿ ਸਿੱਖਾਂ ਨੂੰ ਪਾੜ ਕੇ ਆਪਣੇ ਮਨਸੂਬੇ ਪੂਰੇ ਕੀਤੇ ਜਾਣ। ਦੁਖ ਦੀ ਗੱਲ ਇਹ ਹੈ ਕਿ ਅਸੀਂ ਸਰਕਾਰਾਂ ਦੀਆਂ ਚਾਲਾਂ ਵੀ ਸਮਝ ਨਹੀਂ ਰਹੇ। ਇਸ ਦੌਰਾਨ ਸਜਾਏ ਗਏ ਧਾਰਮਿਕ ਦੀਵਾਨ ਸਮੇਂ ਢਾਡੀ ਜਥਿਆਂ ਨੇ ਵੀ ਸੰਗਤਾਂ ਨਾਲ ਇਤਿਹਾਸ ਦੀ ਸਾਂਝ ਪਾਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਤੇ ਸੰਗਤਾਂ ਮੌਜੂਦ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼