Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਫਰੀਦਕੋਟ ਵਿਖੇ ਦਸਤਾਰ ਮੁਕਾਬਲਾ 2026 ਸ਼ਾਨੋ-ਸ਼ੌਕਤ ਨਾਲ ਸੰਪੰਨ

July 05, 2026 06:57 PM
Rozana Sehaj times

ਕੋਟਕਪੂਰਾ : ਸਮਾਜ ਸੇਵੀ ਅਰਸ਼ ਸੱਚਰ ਵੱਲੋਂ ਆਯੋਜਿਤ ਦਸਤਾਰ ਮੁਕਾਬਲਾ-2026 ਬਹੁਤ ਹੀ ਉਤਸ਼ਾਹ, ਅਨੁਸ਼ਾਸਨ, ਭਾਈਚਾਰੇ ਅਤੇ ਸੱਭਿਆਚਾਰਕ ਮਾਹੌਲ ਵਿੱਚ ਸਫਲਤਾਪੂਰਵਕ ਸੰਪੰਨ ਹੋਇਆ। ਇਸ ਮੁਕਾਬਲੇ ਵਿੱਚ ਕੁੱਲ 60 ਨੌਜਵਾਨਾਂ ਨੇ ਭਾਗ ਲੈ ਕੇ ਦਸਤਾਰ ਸਜਾਉਣ ਦੀ ਕਲਾ, ਆਤਮ-ਵਿਸ਼ਵਾਸ, ਅਨੁਸ਼ਾਸਨ ਤੇ ਆਪਣੀ ਅਮੀਰ ਸਿੱਖ ਵਿਰਾਸਤ ਪ੍ਰਤੀ ਸਮਰਪਣ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਮੁਕਾਬਲੇ ਦੇ ਜੱਜ ਲਵੀ ਧਾਲੀਵਾਲ ਟਰਬਨ ਸਟਾਰ, ਪਗੜੀ ਹਾਊਸ ਫਰੀਦਕੋਟ ਨੇ ਆਪਣੇ ਵਿਸ਼ਾਲ ਤਜਰਬੇ ਅਤੇ ਪੂਰੀ ਨਿਰਪੱਖਤਾ ਨਾਲ ਹਰੇਕ ਭਾਗੀਦਾਰ ਦਾ ਬਾਰੀਕੀ ਨਾਲ ਮੁਲਾਂਕਣ ਕੀਤਾ।
ਜੇਤੂਆਂ ਦੀ ਚੋਣ ਦਸਤਾਰ ਬੰਨ੍ਹਣ ਦੀ ਕਲਾ, ਸਾਫ਼-ਸੁਥਰਾਪਣ, ਪੇਸ਼ਕਾਰੀ, ਸੰਤੁਲਨ, ਆਤਮ-ਵਿਸ਼ਵਾਸ, ਪਰੰਪਰਾਗਤ ਸ਼ੈਲੀ, ਫਿਨਿਸ਼ਿੰਗ ਅਤੇ ਸਮੁੱਚੀ ਪ੍ਰਭਾਵਸ਼ਾਲੀ ਪ੍ਰਸਤੁਤੀ ਸਮੇਤ ਕਈ ਮਹੱਤਵਪੂਰਨ ਮਾਪਦੰਡਾਂ ਦੇ ਆਧਾਰ ’ਤੇ ਕੀਤੀ ਗਈ।
ਮੁਕਾਬਲੇ ਪਹਿਲਾ ਸਥਾਨ ਪ੍ਰਾਂਸ਼ੂ ਵਰਮਾ ਪੁੱਤਰ ਸ੍ਰੀ ਹਰੀ ਰਾਮ, ਸੰਗਰੂਰ, ਦੂਜਾ ਸਥਾਨ ਗੁਰਨਿਵਾਜ਼ ਸਿੰਘ, ਪੁੱਤਰ ਸ੍ਰੀ ਗੁਰਸੇਵਕ ਸਿੰਘ, ਫਰੀਦਕੋਟ, ਤੀਜਾ ਸਥਾਨ ਅਨਮੋਲਪ੍ਰੀਤ ਸਿੰਘ, ਪੁੱਤਰ ਸ੍ਰੀ ਗੁਰਜੰਟ ਸਿੰਘ, ਕੋਟਕਪੂਰਾ, ਅਰਸ਼ਪ੍ਰੀਤ ਸਿੰਘ, ਪੁੱਤਰ ਸ੍ਰੀ ਸਰਬਜੀਤ ਸਿੰਘ, ਕੋਟਕਪੂਰਾ ਅਤੇ ਏਕਮ ਸਿੰਘ, ਪੁੱਤਰ ਸ੍ਰੀ ਦਿਲਬਾਗ ਸਿੰਘ, ਕੋਟਕਪੂਰਾ ਨੇ ਪ੍ਰਾਪਤ ਕੀਤਾ। 

 
 

Have something to say? Post your comment

More in Malwa

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ