ਸੰਗਰੂਰ : ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਖਿਲਰੀਆਂ ਵਿਖੇ ਨਵਾਂ ਅਤੇ ਆਧੁਨਿਕ ਜਿਮ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਪਿੰਡ ਵਾਸਿਆਂ ਅਤੇ ਖਾਸ ਕਰਕੇ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਜਿਮ ਦਾ ਉਦਘਾਟਨ ਕਰਨ ਉਪਰੰਤ ਪਿੰਡ ਵਾਸੀਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਨੌਜਵਾਨ ਸਾਡੇ ਦੇਸ਼ ਦਾ ਸਰਮਾਇਆ ਹਨ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਪਾਸੇ ਲਗਾਉਣਾ ਬਹੁਤ ਜ਼ਰੂਰੀ ਹੈ। ਇਸ ਜਿਮ ਵਿੱਚ ਨੌਜਵਾਨਾਂ ਦੀ ਵਰਕਆਊਟ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਨਵੀਨਤਮ ਅਤੇ ਹਾਈ-ਟੈਕ ਕਸਰਤ ਮਸ਼ੀਨਾਂ ਸਥਾਪਿਤ ਕੀਤੀਆਂ ਗਈਆਂ ਹਨ। ਇਹ ਜਿਮ ਪਿੰਡ ਦੇ ਹਰ ਵਰਗ ਦੇ ਨੌਜਵਾਨਾਂ ਲਈ ਬਿਲਕੁਲ ਮੁਫ਼ਤ ਉਪਲਬਧ ਰਹੇਗਾ ਤਾਂ ਜੋ ਆਰਥਿਕ ਤੰਗੀ ਕਿਸੇ ਦੀ ਸਿਹਤ ਦੇ ਰਾਹ ਵਿੱਚ ਰੋੜਾ ਨਾ ਬਣੇ।
ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਮੋਹਤਬਰ ਵਿਅਕਤੀਆਂ ਵੱਲੋਂ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਪਿੰਡ ਵਿੱਚ ਖੇਡ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।
ਇਸ ਉਦਘਾਟਨੀ ਸਮਾਰੋਹ ਦੌਰਾਨ ਪਾਰਟੀ ਦੇ ਸੀਨੀਅਰ ਆਗੂ, ਸਰਪੰਚ ਹਰਜਿੰਦਰ ਸਿੰਘ, ਪਿੰਡ ਦੇ ਪੰਚ, ਕਲੱਬ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।